ਪੰਜਾਬੀ ਗਾਇਕ ਦਿਲਜੀਤ ਦੁਸਾਂਝ ਨੇ ਅਹਿਮਦਾਬਾਦ ਦੇ ਨਰਿੰਦਰ ਮੋਦੀ ਸਟੇਡੀਅਮ ਵਿੱਚ ਆਪਣੇ ਕੰਸਰਟ ਦੌਰਾਨ ਗੀਤਾਂ ਅਤੇ ਸ਼ੋਅ ਦਾ ਵਿਰੋਧ ਕਰਨ ਵਾਲਿਆਂ ਨੂੰ ਖੁੱਲ੍ਹ ਕੇ ਜਵਾਬ ਦਿੱਤਾ। ਉਨ੍ਹਾਂ ਨੇ ਬ੍ਰਿਟਿਸ਼ ਬੈਂਡ ਕੋਲਡਪਲੇ ਦਾ ਹਵਾਲਾ ਦਿੰਦਿਆਂ ਭਾਰਤੀ ਕਲਾਕਾਰਾਂ ਪ੍ਰਤੀ ਕਥਿਤ ਦੋਹਰੇ ਮਾਪਦੰਡਾਂ ’ਤੇ ਸਵਾਲ ਚੁੱਕੇ। ਇਸ ਦੇ ਨਾਲ ਹੀ ਉਨ੍ਹਾਂ ਨੇ ਆਪਣੀ ਭਾਰਤੀ ਪਛਾਣ ਅਤੇ ਪੰਜਾਬੀ ਸੰਗੀਤ ਨੂੰ ਦੁਨੀਆ ਭਰ ਵਿੱਚ ਪਹੁੰਚਾਉਣ ਦੀ ਗੱਲ ਵੀ ਕੀਤੀ।
ਸਟੇਡੀਅਮ ਵਿੱਚ ਮੌਜੂਦ ਹਜ਼ਾਰਾਂ ਪ੍ਰਸ਼ੰਸਕਾਂ ਸਾਹਮਣੇ ਦਿਲਜੀਤ ਨੇ ਪਿਛਲੇ ਸਾਲ ਇਸੇ ਮੈਦਾਨ ਵਿੱਚ ਹੋਏ ਕੋਲਡਪਲੇ ਦੇ ਕੰਸਰਟ ਦਾ ਜ਼ਿਕਰ ਕੀਤਾ। ਉਨ੍ਹਾਂ ਕਿਹਾ ਕਿ ਜਦੋਂ ਕੋਲਡਪਲੇ 'I'm Feeling Drunk and High' ਵਰਗੇ ਬੋਲ ਗਾਉਂਦਾ ਹੈ ਤਾਂ ਕਿਸੇ ਨੂੰ ਇਤਰਾਜ਼ ਨਹੀਂ ਹੁੰਦਾ, ਪਰ ਜਦੋਂ ਉਹ ਖ਼ੁਦ ਗਾਉਂਦੇ ਹਨ ਤਾਂ ਸਵਾਲ ਖੜ੍ਹੇ ਕੀਤੇ ਜਾਂਦੇ ਹਨ। ਉਨ੍ਹਾਂ ਪੁੱਛਿਆ ਕਿ ਭਾਰਤੀ ਅਤੇ ਵਿਦੇਸ਼ੀ ਕਲਾਕਾਰਾਂ ਲਈ ਵੱਖਰੇ ਮਾਪਦੰਡ ਕਿਉਂ ਹਨ। ਦਿਲਜੀਤ ਨੇ ਕਿਹਾ ਕਿ ਉਹ ਭਾਰਤ ਵਿੱਚ ਹੀ ਪੈਦਾ ਹੋਏ ਹਨ ਅਤੇ ਕੋਈ ਵਿਦੇਸ਼ੀ ਕਲਾਕਾਰ ਨਹੀਂ ਹਨ। ਉਨ੍ਹਾਂ ਆਪਣੇ ਨਾਲ ਮੰਚ ’ਤੇ ਮੌਜੂਦ ਸੰਗੀਤਕਾਰਾਂ ਦਾ ਜ਼ਿਕਰ ਕਰਦਿਆਂ ਕਿਹਾ ਕਿ ਸਾਰੇ ਭਾਰਤੀ ਹਨ ਅਤੇ ਦੁਨੀਆ ਭਰ ਵਿੱਚ ਭਾਰਤੀ ਤੇ ਪੰਜਾਬੀ ਸੰਗੀਤ ਦਾ ਪ੍ਰਚਾਰ ਕਰ ਰਹੇ ਹਨ।
ਕੰਸਰਟ ਦੌਰਾਨ ਦਿਲਜੀਤ ਨੇ ਆਪਣੀ ਖ਼ੁਸ਼ੀ ਵੀ ਸਾਂਝੀ ਕੀਤੀ। ਉਨ੍ਹਾਂ ਦੱਸਿਆ ਕਿ ਲੰਡਨ ਦੇ ਵੈਂਬਲੀ ਸਟੇਡੀਅਮ ਵਿੱਚ ਪ੍ਰਦਰਸ਼ਨ ਕਰਨ ਤੋਂ ਬਾਅਦ ਨਰਿੰਦਰ ਮੋਦੀ ਸਟੇਡੀਅਮ ਵਿੱਚ ਸ਼ੋਅ ਕਰਨਾ ਉਨ੍ਹਾਂ ਦਾ ਵੱਡਾ ਸੁਪਨਾ ਸੀ। ਪਿਛਲੇ ਸਾਲ ਕੋਲਡਪਲੇ ਦਾ ਪ੍ਰਦਰਸ਼ਨ ਦੇਖਣ ਤੋਂ ਬਾਅਦ ਉਨ੍ਹਾਂ ਨੇ ਵੀ ਇਸ ਸਟੇਡੀਅਮ ਵਿੱਚ ਕੰਸਰਟ ਕਰਨ ਦਾ ਮਨ ਬਣਾਇਆ ਸੀ, ਜੋ ਹੁਣ ਪੂਰਾ ਹੋ ਗਿਆ ਹੈ।
ਦਿਲਜੀਤ ਨੇ ਪਾਬੰਦੀਆਂ ਅਤੇ ਵਿਰੋਧ ਬਾਰੇ ਗੱਲ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਕਿਸੇ ਨਾਲ ਨਿੱਜੀ ਸਮੱਸਿਆ ਨਹੀਂ ਹੈ ਅਤੇ ਉਹ ਸਾਰਿਆਂ ਨੂੰ ਪਿਆਰ ਕਰਦੇ ਹਨ। ਉਨ੍ਹਾਂ ਮਜ਼ਾਕੀਆ ਅੰਦਾਜ਼ ਵਿੱਚ ਕਿਹਾ ਕਿ ਪਤਾ ਨਹੀਂ ਉਨ੍ਹਾਂ ਵੱਲੋਂ ਸੁਣਾਏ ਜਾਣ ਵਾਲੇ ਸ਼ੇਅਰ ’ਤੇ ਵੀ ਪਾਬੰਦੀ ਲੱਗ ਜਾਵੇ। ਇਸ ਮੌਕੇ ਉਨ੍ਹਾਂ ਨੇ ਕਿਹਾ, 'ਜੋ ਹੋਇਆ ਏ ਹੋਣਾ ਹੀ ਸੀ, ਤੇ ਹੋਣੀ ਰੁਕਿਆਂ ਰੁਕਦੀ ਨਹੀਂ, ਇਕ ਵਾਰੀ ਜਦੋਂ ਸ਼ੁਰੂ ਹੋ ਜਾਵੇ, ਗੱਲ ਫਿਰ ਐਵੇਂ ਹੀ ਮੁੱਕਦੀ ਨਹੀਂ।'
ਉਨ੍ਹਾਂ ਅੱਗੇ ਕਿਹਾ ਕਿ ਉਹ ਆਪਣਾ ਕੰਮ ਕਰਨਗੇ, ਟੈਕਸ ਭਰਨਗੇ ਅਤੇ ਆਪਣੇ ਪ੍ਰੋਗਰਾਮ ਜਾਰੀ ਰੱਖਣਗੇ। ਜੇਕਰ ਕੋਈ ਉਨ੍ਹਾਂ ਨੂੰ ਛੇੜੇਗਾ ਤਾਂ ਉਹ ਜਵਾਬ ਵੀ ਜ਼ਰੂਰ ਦੇਣਗੇ। ਅੰਤ ਵਿੱਚ ਉਨ੍ਹਾਂ ਨੇ ਇੱਕ ਹੋਰ ਸ਼ੇਅਰ ਸੁਣਾ ਕੇ ਆਪਣੇ ਸੰਘਰਸ਼ ਅਤੇ ਵਿਰੋਧਾਂ ਬਾਰੇ ਆਪਣੇ ਅੰਦਾਜ਼ ਵਿੱਚ ਗੱਲ ਰੱਖੀ।
Diljit Dosanjh Responds To Critics By Bringing Up Coldplay Asks why The Double Standards For Me
Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.
Amarpreet Singh Makkar (Editor)