30 ਲੱਖ ਦਾਜ ਲਈ ਗਰਭਵਤੀ ਪਤਨੀ ਨਾਲ ਕੁੱਟਮਾਰ ਦਾ ਦੋਸ਼, ਪਤੀ ਖ਼ਿਲਾਫ਼ ਕੇਸ ਦਰਜ

22/11/2026 | Public Times Bureau | Panjab

ਲੁਧਿਆਣਾ ਵਿੱਚ ਦਾਜ ਦੀ ਮੰਗ ਨੂੰ ਲੈ ਕੇ ਵਿਆਹੁਤਾ ਨਾਲ ਕਥਿਤ ਤੌਰ ’ਤੇ ਤਸ਼ੱਦਦ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਪੰਜ ਮਹੀਨਿਆਂ ਦੀ ਗਰਭਵਤੀ ਔਰਤ ਨੇ ਆਪਣੇ ਪਤੀ ’ਤੇ 30 ਲੱਖ ਰੁਪਏ ਹੋਰ ਦਾਜ ਲਿਆਉਣ ਲਈ ਦਬਾਅ ਪਾਉਣ, ਕੁੱਟਮਾਰ ਕਰਨ ਅਤੇ ਗਰਭਪਾਤ ਲਈ ਮਜਬੂਰ ਕਰਨ ਦੇ ਦੋਸ਼ ਲਗਾਏ ਹਨ। ਪੀੜਤਾ ਦੀ ਸ਼ਿਕਾਇਤ ’ਤੇ ਥਾਣਾ ਡਿਵੀਜ਼ਨ ਨੰਬਰ 8 ਦੀ ਪੁਲਿਸ ਨੇ ਪਤੀ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ।

ਪੁਲਿਸ ਨੂੰ ਦਿੱਤੀ ਸ਼ਿਕਾਇਤ ਵਿੱਚ ਆਰਜੂ ਗੁਪਤਾ ਨੇ ਦੱਸਿਆ ਕਿ ਉਸ ਦਾ ਵਿਆਹ 5 ਫਰਵਰੀ 2026 ਨੂੰ ਲਕਸ਼ੇ ਜੈਨ ਨਾਲ ਹੋਇਆ ਸੀ। ਵਿਆਹ ਤੋਂ ਬਾਅਦ ਉਸ ਦਾ ਪਤੀ ਘੱਟ ਦਾਜ ਲਿਆਉਣ ਦੇ ਤਾਅਨੇ ਮਾਰਨ ਲੱਗ ਪਿਆ ਅਤੇ 30 ਲੱਖ ਰੁਪਏ ਹੋਰ ਲਿਆਉਣ ਦੀ ਮੰਗ ਕਰਨ ਲੱਗਾ। ਪੀੜਤਾ ਮੁਤਾਬਕ ਇਸ ਮੰਗ ਨੂੰ ਲੈ ਕੇ ਉਸ ਨਾਲ ਅਕਸਰ ਕੁੱਟਮਾਰ ਕੀਤੀ ਜਾਂਦੀ ਸੀ।

ਆਰਜੂ ਨੇ ਦੋਸ਼ ਲਾਇਆ ਕਿ ਪੰਜ ਮਹੀਨਿਆਂ ਦੀ ਗਰਭਵਤੀ ਹੋਣ ਦੇ ਬਾਵਜੂਦ ਉਸ ਦਾ ਪਤੀ ਉਸ ’ਤੇ ਗਰਭਪਾਤ ਕਰਵਾਉਣ ਲਈ ਦਬਾਅ ਪਾ ਰਿਹਾ ਸੀ। ਸ਼ਿਕਾਇਤ ਮੁਤਾਬਕ, ਪਤੀ ਉਸ ਨੂੰ ਕਮਰੇ ਵਿੱਚ ਲੈ ਗਿਆ ਅਤੇ ਉਸ ਦਾ ਗਲਾ ਘੁੱਟਣ ਦੀ ਕੋਸ਼ਿਸ਼ ਕੀਤੀ। ਇਸ ਤੋਂ ਇਲਾਵਾ ਉਸ ਦੇ ਪੇਟ ਵਿੱਚ ਲੱਤਾਂ ਅਤੇ ਗੋਡੇ ਮਾਰਨ ਦੇ ਵੀ ਦੋਸ਼ ਲਗਾਏ ਗਏ ਹਨ, ਤਾਂ ਜੋ ਗਰਭ ਵਿੱਚ ਪਲ ਰਹੇ ਬੱਚੇ ਨੂੰ ਨੁਕਸਾਨ ਪਹੁੰਚ ਸਕੇ।

ਥਾਣਾ ਡਿਵੀਜ਼ਨ ਨੰਬਰ 8 ਦੀ ਪੁਲਿਸ ਨੇ ਸ਼ਿਕਾਇਤ ਦੇ ਆਧਾਰ ’ਤੇ ਲਕਸ਼ੇ ਜੈਨ ਖ਼ਿਲਾਫ਼ ਭਾਰਤੀ ਨਿਆਂ ਸੰਹਿਤਾ (BNS) ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਹੈ। ਮਾਮਲੇ ਦੀ ਜਾਂਚ ਕਰ ਰਹੇ ਏਐੱਸਆਈ ਕਰਮਜੀਤ ਸਿੰਘ ਨੇ ਦੱਸਿਆ ਕਿ ਪੁਲਿਸ ਵੱਲੋਂ ਮਾਮਲੇ ਦੇ ਸਾਰੇ ਪਹਿਲੂਆਂ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਜਲਦੀ ਹੀ ਅਗਲੀ ਕਾਰਵਾਈ ਕੀਤੀ ਜਾਵੇਗੀ।

Case Registered Against Husband Accused Of Beating Pregnant Wife Over A Dowry Demand Of 30 Lakhs


About Us


Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.

Amarpreet Singh Makkar (Editor)

Subscribe Us


Address


The Public Times
Ludhiana. 141001
Mobile: +91 9815102122 Email: thepublictimes.news@gmail.com
WhatsApp Us Whats App