ਬਠਿੰਡਾ ’ਚ ਭਾਜਪਾ ਆਗੂ ਸਰੂਪ ਚੰਦ ਸਿੰਗਲਾ ਦੇ ਪੋਸਟਰਾਂ ’ਤੇ ਮਲੀ ਕਾਲਖ

23/11/2026 | Public Times Bureau | Panjab

ਬਠਿੰਡਾ ’ਚ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਸਰੂਪ ਚੰਦ ਸਿੰਗਲਾ ਦੇ ਪੋਸਟਰਾਂ ਨੂੰ ਸ਼ਰਾਰਤੀ ਅਨਸਰਾਂ ਵੱਲੋਂ ਨੁਕਸਾਨ ਪਹੁੰਚਾਉਣ ਦਾ ਮਾਮਲਾ ਸਾਹਮਣੇ ਆਇਆ ਹੈ। ਸ਼ਹਿਰ ਦੇ ਵੱਖ-ਵੱਖ ਇਲਾਕਿਆਂ ’ਚ ਲੱਗੇ ਪੋਸਟਰਾਂ ’ਤੇ ਕਾਲਖ ਮਲਣ ਦੇ ਨਾਲ-ਨਾਲ ਕੁਝ ਪੋਸਟਰਾਂ ’ਤੇ ਚਿੱਟਾ ਰੰਗ ਲਗਾ ਕੇ ਤਸਵੀਰਾਂ ਅਤੇ ਸੰਦੇਸ਼ਾਂ ਨੂੰ ਲੁਕਾਇਆ ਗਿਆ ਹੈ।

ਇਸ ਘਟਨਾ ’ਤੇ ਸਰੂਪ ਚੰਦ ਸਿੰਗਲਾ ਦੇ ਪੁੱਤਰ ਦੀਨਵ ਸਿੰਗਲਾ ਨੇ ਸਖ਼ਤ ਨਾਰਾਜ਼ਗੀ ਜ਼ਾਹਰ ਕਰਦਿਆਂ ਜਾਂਚ ਦੀ ਮੰਗ ਕੀਤੀ ਹੈ। ਉਨ੍ਹਾਂ ਦੋਸ਼ ਲਾਇਆ ਕਿ ਪੋਸਟਰਾਂ ਨੂੰ ਯੋਜਨਾਬੱਧ ਤਰੀਕੇ ਨਾਲ ਖ਼ਰਾਬ ਕੀਤਾ ਜਾ ਰਿਹਾ ਹੈ ਅਤੇ ਸਵਾਲ ਉਠਾਇਆ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਇਸ ਤਰ੍ਹਾਂ ਦੀਆਂ ਕਾਰਵਾਈਆਂ ਰਾਹੀਂ ਕੀ ਸਾਬਤ ਕਰਨਾ ਚਾਹੁੰਦੀ ਹੈ।

ਦੀਨਵ ਸਿੰਗਲਾ ਨੇ ਕਿਹਾ ਕਿ ਸਿਆਸੀ ਮਤਭੇਦਾਂ ਕਾਰਨ ਕਿਸੇ ਦੀ ਪ੍ਰਚਾਰ ਸਮੱਗਰੀ ਨੂੰ ਨੁਕਸਾਨ ਪਹੁੰਚਾਉਣਾ ਲੋਕਤੰਤਰੀ ਮਰਿਆਦਾਵਾਂ ਦੇ ਉਲਟ ਹੈ। ਉਨ੍ਹਾਂ ਕਿਹਾ ਕਿ ਵਿਰੋਧ ਪ੍ਰਗਟਾਉਣ ਲਈ ਲੋਕਤੰਤਰੀ ਤਰੀਕੇ ਅਪਣਾਏ ਜਾਣੇ ਚਾਹੀਦੇ ਹਨ ਅਤੇ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਹੋਣੀ ਚਾਹੀਦੀ ਹੈ।

Posters Of Bjp Leader Sarup Chand Singla Smeared With Black Paint In Bathinda


About Us


Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.

Amarpreet Singh Makkar (Editor)

Subscribe Us


Address


The Public Times
Ludhiana. 141001
Mobile: +91 9815102122 Email: thepublictimes.news@gmail.com
WhatsApp Us Whats App