ਫਰੀਦਕੋਟ ਮੈਡੀਕਲ ਕਾਲਜ ’ਚੋਂ ਹਵਾਲਾਤੀ ਫਰਾਰ, ਸੁਰੱਖਿਆ ਗਾਰਡ ਮੁਅੱਤਲ

23/11/2026 | Public Times Bureau | Panjab

ਫਰੀਦਕੋਟ ਦੇ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਅਤੇ ਹਸਪਤਾਲ ਵਿੱਚ ਇਲਾਜ ਅਧੀਨ ਨਸ਼ਾ ਤਸਕਰੀ ਦੇ ਮਾਮਲੇ ਵਿੱਚ ਬੰਦ ਇੱਕ ਹਵਾਲਾਤੀ ਸੁਰੱਖਿਆ ਗਾਰਡ ਨੂੰ ਚਕਮਾ ਦੇ ਕੇ ਫਰਾਰ ਹੋ ਗਿਆ। ਫਰਾਰ ਹਵਾਲਾਤੀ ਦੀ ਪਛਾਣ ਜਗਦੀਪ ਸਿੰਘ ਵਾਸੀ ਧਰਮਕੋਟ (ਮੋਗਾ) ਵਜੋਂ ਹੋਈ ਹੈ। ਘਟਨਾ ਤੋਂ ਬਾਅਦ ਜੇਲ੍ਹ ਪ੍ਰਸ਼ਾਸਨ ਨੇ ਲਾਪਰਵਾਹੀ ਦੇ ਦੋਸ਼ ਹੇਠ ਸਬੰਧਤ ਸੁਰੱਖਿਆ ਗਾਰਡ ਨੂੰ ਮੁਅੱਤਲ ਕਰ ਦਿੱਤਾ ਹੈ।


ਜੇਲ੍ਹ ਸੁਪਰਡੈਂਟ ਇਕਬਾਲ ਸਿੰਘ ਧਾਲੀਵਾਲ ਨੇ ਦੱਸਿਆ ਕਿ ਜਗਦੀਪ ਸਿੰਘ ਦੀ ਸਿਹਤ ਖ਼ਰਾਬ ਹੋਣ ਕਾਰਨ ਉਸ ਨੂੰ ਪਿਛਲੇ ਕੁਝ ਦਿਨਾਂ ਤੋਂ ਮੈਡੀਕਲ ਕਾਲਜ ਵਿੱਚ ਦਾਖ਼ਲ ਕਰਵਾਇਆ ਗਿਆ ਸੀ, ਜਿੱਥੇ ਉਸ ਦੀ ਸੁਰੱਖਿਆ ਲਈ ਗਾਰਡ ਤਾਇਨਾਤ ਕੀਤੇ ਗਏ ਸਨ। ਐਤਵਾਰ ਦੇਰ ਰਾਤ ਗਾਰਡ ਦੀ ਕਥਿਤ ਲਾਪਰਵਾਹੀ ਦਾ ਫਾਇਦਾ ਉਠਾ ਕੇ ਹਵਾਲਾਤੀ ਫਰਾਰ ਹੋ ਗਿਆ। ਘਟਨਾ ਦੀ ਸੂਚਨਾ ਪੁਲਿਸ ਨੂੰ ਦੇ ਦਿੱਤੀ ਗਈ ਹੈ। ਜੇਲ੍ਹ ਪ੍ਰਸ਼ਾਸਨ ਵੱਲੋਂ ਫਰਾਰ ਹਵਾਲਾਤੀ ਅਤੇ ਡਿਊਟੀ ਦੌਰਾਨ ਲਾਪਰਵਾਹੀ ਵਰਤਣ ਵਾਲੇ ਗਾਰਡ ਖ਼ਿਲਾਫ਼ ਕੇਸ ਦਰਜ ਕਰਨ ਲਈ ਪੁਲਿਸ ਨੂੰ ਸ਼ਿਕਾਇਤ ਭੇਜੀ ਗਈ ਹੈ।

Under trial Prisoner Escapes From Faridkot Medical College Security Guard Suspended


About Us


Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.

Amarpreet Singh Makkar (Editor)

Subscribe Us


Address


The Public Times
Ludhiana. 141001
Mobile: +91 9815102122 Email: thepublictimes.news@gmail.com
WhatsApp Us Whats App