ਸ਼ੇਅਰ ਬਾਜ਼ਾਰ ’ਚ ਹਾਹਾਕਾਰ: ਸੈਂਸੇਕਸ 1,484 ਅੰਕ ਡਿੱਗਿਆ, ਨਿਵੇਸ਼ਕਾਂ ਦੇ 5.30 ਲੱਖ ਕਰੋੜ ਡੁੱਬੇ

23/11/2026 | Public Times Bureau | Panjab

PPSC ਪ੍ਰੀਖਿਆ ਵਿਵਾਦ ਵਿੱਚ ਯੂਥ ਕਾਂਗਰਸ ਦੇ ਸੂਬਾ ਪ੍ਰਧਾਨ ਸ਼ੁਭਮ ਸ਼ਰਮਾ ਅਤੇ ਉਨ੍ਹਾਂ ਦੇ ਸਾਥੀਆਂ ਦੀ ਗ੍ਰਿਫ਼ਤਾਰੀ ਦੇ ਵਿਰੋਧ ਵਿੱਚ ਪੰਜਾਬ ਕਾਂਗਰਸ ਨੇ ਸੋਮਵਾਰ ਨੂੰ ਚੰਡੀਗੜ੍ਹ ਵਿੱਚ ਪ੍ਰਦਰਸ਼ਨ ਕੀਤਾ। ਯੂਥ ਕਾਂਗਰਸ ਨੇ ਮੁੱਖ ਮੰਤਰੀ ਭਗਵੰਤ ਮਾਨ ਤੋਂ ਅਸਤੀਫ਼ੇ ਅਤੇ ਮਾਮਲੇ ਦੀ ਸੀਬੀਆਈ ਜਾਂਚ ਦੀ ਮੰਗ ਕੀਤੀ।

ਇੰਡੀਅਨ ਯੂਥ ਕਾਂਗਰਸ ਦੇ ਕੌਮੀ ਪ੍ਰਧਾਨ ਉਦੈ ਭਾਨੂ ਚਿਬ ਦੀ ਅਗਵਾਈ ਹੇਠ ਸੈਕਟਰ-15 ਸਥਿਤ ਪੰਜਾਬ ਕਾਂਗਰਸ ਭਵਨ ਵਿੱਚ ਪ੍ਰੈੱਸ ਕਾਨਫਰੰਸ ਤੋਂ ਬਾਅਦ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਵਿੱਚ ਪੰਜਾਬ ਯੂਥ ਕਾਂਗਰਸ ਦੇ ਅਹੁਦੇਦਾਰਾਂ, ਜ਼ਿਲ੍ਹਾ ਪ੍ਰਧਾਨਾਂ ਅਤੇ ਵਰਕਰਾਂ ਨੇ ਸ਼ਮੂਲੀਅਤ ਕੀਤੀ। ਪ੍ਰਦਰਸ਼ਨਕਾਰੀਆਂ ਨੇ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕਰਦਿਆਂ ਮੁੱਖ ਮੰਤਰੀ ਦੀ ਰਿਹਾਇਸ਼ ਵੱਲ ਮਾਰਚ ਕਰਨ ਦਾ ਐਲਾਨ ਕੀਤਾ।

ਉਦੈ ਭਾਨੂ ਚਿਬ ਨੇ ਸ਼ੁਭਮ ਸ਼ਰਮਾ ਅਤੇ ਉਨ੍ਹਾਂ ਦੇ ਸਾਥੀਆਂ ਦੀ ਗ੍ਰਿਫ਼ਤਾਰੀ ਨੂੰ ਲੋਕਤੰਤਰੀ ਅਧਿਕਾਰਾਂ ਦੀ ਉਲੰਘਣਾ ਕਰਾਰ ਦਿੱਤਾ। ਉਨ੍ਹਾਂ ਦੋਸ਼ ਲਾਇਆ ਕਿ ਸਰਕਾਰ ਪੁਲਿਸ ਰਾਹੀਂ ਨੌਜਵਾਨਾਂ ਦੀ ਆਵਾਜ਼ ਦਬਾਉਣ ਦੀ ਕੋਸ਼ਿਸ਼ ਕਰ ਰਹੀ ਹੈ। ਉਨ੍ਹਾਂ ਕਿਹਾ ਕਿ PPSC ਪ੍ਰੀਖਿਆ ਵਿਵਾਦ ਦੀ ਸੱਚਾਈ ਸਾਹਮਣੇ ਲਿਆਉਣ ਲਈ ਸੀਬੀਆਈ ਜਾਂਚ ਹੋਣੀ ਚਾਹੀਦੀ ਹੈ।

ਉਨ੍ਹਾਂ ਕਿਹਾ ਕਿ ਕਾਂਗਰਸ ਨੌਜਵਾਨਾਂ ਅਤੇ ਆਮ ਲੋਕਾਂ ਦੇ ਹੱਕਾਂ ਲਈ ਸੰਘਰਸ਼ ਜਾਰੀ ਰੱਖੇਗੀ। ਪ੍ਰਦਰਸ਼ਨ ਵਿੱਚ ਯੂਥ ਆਗੂ ਜੋਲੀ ਜਲਾਲਪੁਰ ਸਮੇਤ ਕਈ ਜ਼ਿਲ੍ਹਾ ਅਹੁਦੇਦਾਰ ਵੀ ਮੌਜੂਦ ਰਹੇ। ਪ੍ਰਦਰਸ਼ਨ ਦੇ ਮੱਦੇਨਜ਼ਰ ਪੰਜਾਬ ਕਾਂਗਰਸ ਭਵਨ ਅਤੇ ਆਸ-ਪਾਸ ਭਾਰੀ ਪੁਲਿਸ ਬਲ ਤਾਇਨਾਤ ਕੀਤਾ ਗਿਆ ਸੀ। ਪੁਲਿਸ ਨੇ ਮੁੱਖ ਮੰਤਰੀ ਦੀ ਰਿਹਾਇਸ਼ ਵੱਲ ਜਾਣ ਵਾਲੇ ਰਸਤੇ ’ਤੇ ਬੈਰੀਕੇਡ ਲਗਾ ਕੇ ਪ੍ਰਦਰਸ਼ਨਕਾਰੀਆਂ ਨੂੰ ਰੋਕ ਦਿੱਤਾ। ਸੁਰੱਖਿਆ ਪ੍ਰਬੰਧਾਂ ਲਈ ਵਾਟਰ ਕੈਨਨ ਵੀ ਤਾਇਨਾਤ ਕੀਤੇ ਗਏ ਸਨ।

Congress Protests In Chandigarh Over Ppsc Issue Demands Cm Mann s Resignation


About Us


Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.

Amarpreet Singh Makkar (Editor)

Subscribe Us


Address


The Public Times
Ludhiana. 141001
Mobile: +91 9815102122 Email: thepublictimes.news@gmail.com
WhatsApp Us Whats App