ਨਗਰ ਨਿਗਮ ਮੁਲਾਜ਼ਮਾਂ ਦੀ ਹੜਤਾਲ ਖ਼ਤਮ, ਨਵੀਂ ਭਰਤੀ ਸਮੇਤ ਮੰਗਾਂ ਮਨਜ਼ੂਰ

23/11/2026 | Public Times Bureau | Panjab

ਨਵੀਂ ਭਰਤੀ ਸਮੇਤ ਵੱਖ-ਵੱਖ ਮੰਗਾਂ ਨੂੰ ਲੈ ਕੇ ਹੜਤਾਲ ਕਰ ਰਹੇ ਨਗਰ ਨਿਗਮ ਮੁਲਾਜ਼ਮਾਂ ਨੇ ਸੋਮਵਾਰ ਨੂੰ ਧਰਨਾ ਸਮਾਪਤ ਕਰ ਦਿੱਤਾ। ਮੇਅਰ ਵਨੀਤ ਧੀਰ ਅਤੇ ਨਗਰ ਨਿਗਮ ਕਮਿਸ਼ਨਰ ਸੁਰਿੰਦਰ ਸਿੰਘ ਨੇ ਯੂਨੀਅਨ ਆਗੂਆਂ ਨਾਲ ਮੁਲਾਕਾਤ ਕਰਕੇ ਮੰਗਾਂ ਮੰਨਣ ਦਾ ਐਲਾਨ ਕੀਤਾ। ਇਸ ਤੋਂ ਬਾਅਦ ਮੁਲਾਜ਼ਮਾਂ ਨੇ ਹੜਤਾਲ ਖ਼ਤਮ ਕਰਨ ਦਾ ਫ਼ੈਸਲਾ ਲਿਆ।

ਜ਼ਿਕਰਯੋਗ ਹੈ ਕਿ ਨਗਰ ਨਿਗਮ ਦੀਆਂ ਯੂਨੀਅਨਾਂ ਵੀਰਵਾਰ ਤੋਂ ਹੜਤਾਲ ’ਤੇ ਸਨ, ਜਿਸ ਕਾਰਨ ਸ਼ਹਿਰ ਵਿੱਚ ਕੂੜਾ ਚੁੱਕਣ ਦਾ ਕੰਮ ਪ੍ਰਭਾਵਿਤ ਹੋ ਰਿਹਾ ਸੀ। ਐਤਵਾਰ ਨੂੰ ਵੀ ਮੇਅਰ ਅਤੇ ਯੂਨੀਅਨ ਆਗੂਆਂ ਵਿਚਕਾਰ ਕਰੀਬ ਤਿੰਨ ਘੰਟੇ ਮੀਟਿੰਗ ਹੋਈ ਸੀ, ਪਰ ਕੋਈ ਸਹਿਮਤੀ ਨਹੀਂ ਬਣ ਸਕੀ।

ਸੋਮਵਾਰ ਨੂੰ ਮੇਅਰ ਅਤੇ ਕਮਿਸ਼ਨਰ ਨੇ ਮੁੜ ਯੂਨੀਅਨ ਆਗੂਆਂ ਨਾਲ ਗੱਲਬਾਤ ਕੀਤੀ। ਇਸ ਦੌਰਾਨ ਮੇਅਰ ਨੇ ਦੱਸਿਆ ਕਿ ਨਵੀਂ ਭਰਤੀ ਸਮੇਤ ਹੋਰ ਮੰਗਾਂ ਨੂੰ ਮਨਜ਼ੂਰੀ ਦੇ ਦਿੱਤੀ ਗਈ ਹੈ ਅਤੇ ਇਸ ਸਬੰਧੀ ਫਾਈਲ ਵੀ ਮਨਜ਼ੂਰ ਹੋ ਚੁੱਕੀ ਹੈ। ਮੰਗਾਂ ਮੰਨੇ ਜਾਣ ਦੇ ਐਲਾਨ ਤੋਂ ਬਾਅਦ ਮੁਲਾਜ਼ਮਾਂ ਨੇ ਆਪਣਾ ਧਰਨਾ ਸਮਾਪਤ ਕਰ ਦਿੱਤਾ।

Municipal Corporation Employees Strike Ends Demands Including New Recruitment Accepted


About Us


Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.

Amarpreet Singh Makkar (Editor)

Subscribe Us


Address


The Public Times
Ludhiana. 141001
Mobile: +91 9815102122 Email: thepublictimes.news@gmail.com
WhatsApp Us Whats App