ਗਿਆਨੀ ਹਰਪ੍ਰੀਤ ਸਿੰਘ ਨੇ ਅਕਾਲੀ-ਭਾਜਪਾ ਗੱਠਜੋੜ ’ਤੇ ਸਖ਼ਤ ਸਿਆਸੀ ਹਮਲਾ ਕਰਦਿਆਂ ਕਿਹਾ ਹੈ ਕਿ ਬਾਦਲ ਦਲ ਨਾਲ ਗੱਠਜੋੜ ਕਰਕੇ ਭਾਜਪਾ ਵੀ ਸਿੱਖ ਕੌਮ ਖ਼ਿਲਾਫ਼ ਕੀਤੇ ਗਏ ਗੁਨਾਹਾਂ ਦੀ ਭਾਈਵਾਲ ਬਣ ਗਈ ਹੈ।
ਸ਼੍ਰੋਮਣੀ ਅਕਾਲੀ ਦਲ (ਪੁਨਰ-ਸੁਰਜੀਤ) ਦੇ ਪ੍ਰਧਾਨ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਨੇ ਕਿਹਾ ਕਿ ਬਾਦਲ ਸਰਕਾਰ ਦੌਰਾਨ ਡੇਰਾ ਸਿਰਸਾ ਮੁਖੀ ਨੂੰ ਦਿੱਤੀ ਗਈ ਸਰਪ੍ਰਸਤੀ, ਉਸ ਨੂੰ ਮੁਆਫ਼ੀ ਦਿਵਾਉਣ ਅਤੇ ਇਸ ਦੇ ਪ੍ਰਚਾਰ ਲਈ ਗੁਰੂ ਕੀ ਗੋਲਕ ਦੀ ਵਰਤੋਂ ਕਰਨ ਵਰਗੇ ਮਾਮਲਿਆਂ ਨੂੰ ਸੁਖਬੀਰ ਸਿੰਘ ਬਾਦਲ ਖ਼ੁਦ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸਵੀਕਾਰ ਕਰ ਚੁੱਕੇ ਹਨ।
ਉਨ੍ਹਾਂ ਕਿਹਾ ਕਿ ਬੇਅਦਬੀ ਦੇ ਮਾਮਲਿਆਂ ਵਿੱਚ ਕਾਰਵਾਈ ਨਾ ਕਰਨਾ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਚੋਰੀ ਹੋਈ ਬੀੜ ਬਰਾਮਦ ਕਰਨ ਵਿੱਚ ਨਾਕਾਮ ਰਹਿਣਾ ਵੀ ਸੁਖਬੀਰ ਬਾਦਲ ਵੱਲੋਂ ਮੰਨੀਆਂ ਗਈਆਂ ਗਲਤੀਆਂ ਵਿੱਚ ਸ਼ਾਮਲ ਸੀ। ਇਨ੍ਹਾਂ ਮਾਮਲਿਆਂ ਦੇ ਆਧਾਰ ’ਤੇ ਹੀ ਪੰਜ ਸਿੰਘ ਸਾਹਿਬਾਨ ਨੇ ਉਨ੍ਹਾਂ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸਜ਼ਾ ਸੁਣਾਈ ਸੀ। ਗਿਆਨੀ ਹਰਪ੍ਰੀਤ ਸਿੰਘ ਨੇ ਦੋਸ਼ ਲਾਇਆ ਕਿ ਬਾਅਦ ਵਿੱਚ ਆਪਣੇ ਕਬੂਲਨਾਮੇ ਤੋਂ ਮੁਕਰ ਕੇ ਸੁਖਬੀਰ ਬਾਦਲ ਨੇ ਹੋਰ ਗੰਭੀਰ ਗੁਨਾਹ ਕੀਤਾ।
ਉਨ੍ਹਾਂ ਕਿਹਾ ਕਿ ਪੰਜਾਬ ਨੂੰ ਬਚਾਉਣ ਦੇ ਦਾਅਵੇ ਕਰਨ ਵਾਲੀ ਭਾਜਪਾ ਨੇ ਬਾਦਲ ਦਲ ਨਾਲ ਸਿਆਸੀ ਸਾਂਝ ਪਾ ਕੇ ਆਪਣੇ ਦਾਅਵਿਆਂ ਦੀ ਭਰੋਸੇਯੋਗਤਾ ਖ਼ਤਮ ਕਰ ਦਿੱਤੀ ਹੈ। ਉਨ੍ਹਾਂ ਦਾਅਵਾ ਕੀਤਾ ਕਿ ਆਗਾਮੀ ਚੋਣਾਂ ਵਿੱਚ ਪੰਜਾਬ ਦੇ ਲੋਕ ਭਾਜਪਾ ਅਤੇ ਬਾਦਲ ਦਲ ਨੂੰ ਨਕਾਰ ਦੇਣਗੇ ਅਤੇ ਇਸ ਗੱਠਜੋੜ ਨੂੰ ਸ਼ਰਮਨਾਕ ਹਾਰ ਦਾ ਸਾਹਮਣਾ ਕਰਨਾ ਪਵੇਗਾ।
Giani Harpreet Singh Lashes Out At The Akali bjp Alliance
Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.
Amarpreet Singh Makkar (Editor)