ਪੁਰਾਣਾ ਅਪਰਾਧਿਕ ਰਿਕਾਰਡ ਹੋਣ ’ਤੇ ਸਿਰਫ਼ ਦੇਰੀ ਦੇ ਆਧਾਰ ’ਤੇ ਨਹੀਂ ਮਿਲੇਗੀ ਜ਼ਮਾਨਤ: ਸੁਪਰੀਮ ਕੋਰਟ

24/11/2026 | Public Times Bureau | Panjab

ਸੁਪਰੀਮ ਕੋਰਟ ਨੇ ਅਹਿਮ ਫ਼ੈਸਲੇ ਵਿੱਚ ਸਪੱਸ਼ਟ ਕੀਤਾ ਹੈ ਕਿ ਗੰਭੀਰ ਅਪਰਾਧਾਂ ਦੇ ਮੁਲਜ਼ਮ ਅਤੇ ਪਹਿਲਾਂ ਦੋਸ਼ੀ ਕਰਾਰ ਦਿੱਤੇ ਜਾ ਚੁੱਕੇ ਵਿਅਕਤੀ ਨੂੰ ਸਿਰਫ਼ ਮੁਕੱਦਮੇ ਦੀ ਸੁਣਵਾਈ ਵਿੱਚ ਦੇਰੀ ਦੇ ਆਧਾਰ ’ਤੇ ਜ਼ਮਾਨਤ ਨਹੀਂ ਦਿੱਤੀ ਜਾ ਸਕਦੀ। ਅਦਾਲਤ ਨੇ ਕਤਲ ਦੇ ਮਾਮਲੇ ਵਿੱਚ ਮੁਲਜ਼ਮ ਨੂੰ ਜ਼ਮਾਨਤ ਦੇਣ ਵਾਲੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਹੁਕਮ ਨੂੰ ਰੱਦ ਕਰ ਦਿੱਤਾ ਹੈ।

ਜਸਟਿਸ ਪ੍ਰਸ਼ਾਂਤ ਕੁਮਾਰ ਮਿਸ਼ਰਾ ਅਤੇ ਜਸਟਿਸ ਚੰਦਰਸ਼ੇਖਰ ਦੇ ਬੈਂਚ ਨੇ 18 ਨਵੰਬਰ ਦੇ ਹੁਕਮ ਵਿੱਚ ਕਿਹਾ ਕਿ ਸੰਵਿਧਾਨ ਦੀ ਧਾਰਾ 21 ਤਹਿਤ ਜਲਦ ਸੁਣਵਾਈ ਦਾ ਅਧਿਕਾਰ ਮਹੱਤਵਪੂਰਨ ਹੈ, ਪਰ ਜ਼ਮਾਨਤ ਦੇ ਫ਼ੈਸਲੇ ਸਮੇਂ ਸਮਾਜ, ਪੀੜਤ ਅਤੇ ਉਸ ਦੇ ਪਰਿਵਾਰ ਦੇ ਹਿੱਤਾਂ ਨੂੰ ਵੀ ਧਿਆਨ ਵਿੱਚ ਰੱਖਣਾ ਲਾਜ਼ਮੀ ਹੈ।

ਇਹ ਮਾਮਲਾ ਮ੍ਰਿਤਕ ਦੇ ਪਿਤਾ ਵੱਲੋਂ ਦਾਇਰ ਅਪੀਲ ਨਾਲ ਸਬੰਧਤ ਸੀ। ਹਾਈ ਕੋਰਟ ਨੇ ਮੁਲਜ਼ਮ ਨੂੰ ਪੰਜ ਸਾਲ ਤੋਂ ਵੱਧ ਸਮੇਂ ਤੋਂ ਜੇਲ੍ਹ ਵਿੱਚ ਬੰਦ ਹੋਣ ਦੇ ਆਧਾਰ ’ਤੇ ਜ਼ਮਾਨਤ ਦਿੱਤੀ ਸੀ। ਹਾਲਾਂਕਿ, ਸੁਪਰੀਮ ਕੋਰਟ ਨੇ ਪਾਇਆ ਕਿ ਮੁਲਜ਼ਮ ਨੇ ਜ਼ਮਾਨਤ ਪਟੀਸ਼ਨ ਵਿੱਚ ਆਪਣਾ ਪੁਰਾਣਾ ਅਪਰਾਧਿਕ ਰਿਕਾਰਡ ਅਤੇ ਪਹਿਲਾਂ ਹੋਈ ਸਜ਼ਾ ਲੁਕਾਈ ਸੀ।

ਅਦਾਲਤ ਮੁਤਾਬਕ ਮੁਲਜ਼ਮ ਨੂੰ ਇਸੇ ਮ੍ਰਿਤਕ ਦੀ ਹੱਤਿਆ ਦੀ ਕੋਸ਼ਿਸ਼ ਦੇ ਪੁਰਾਣੇ ਮਾਮਲੇ ਵਿੱਚ ਦੋਸ਼ੀ ਠਹਿਰਾਇਆ ਗਿਆ ਸੀ ਅਤੇ ਮੌਜੂਦਾ ਕਤਲ ਦੀ ਵਾਰਦਾਤ ਵੀ ਉਸ ਨੇ ਉਸੇ ਮਾਮਲੇ ਵਿੱਚ ਜ਼ਮਾਨਤ ’ਤੇ ਬਾਹਰ ਰਹਿੰਦਿਆਂ ਕੀਤੀ ਸੀ।ਸੁਪਰੀਮ ਕੋਰਟ ਨੇ ਅਪੀਲ ਮਨਜ਼ੂਰ ਕਰਦਿਆਂ ਹਾਈ ਕੋਰਟ ਦਾ ਜ਼ਮਾਨਤ ਹੁਕਮ ਰੱਦ ਕਰ ਦਿੱਤਾ ਅਤੇ ਮੁਲਜ਼ਮ ਨੂੰ ਇਕ ਹਫ਼ਤੇ ਦੇ ਅੰਦਰ ਸਬੰਧਤ ਅਦਾਲਤ ਵਿੱਚ ਆਤਮ-ਸਮਰਪਣ ਕਰਨ ਦੇ ਨਿਰਦੇਸ਼ ਦਿੱਤੇ।

Bail Will Not Be Granted Solely On The Grounds Of Delay If There Is A Prior Criminal Record Supreme Court


About Us


Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.

Amarpreet Singh Makkar (Editor)

Subscribe Us


Address


The Public Times
Ludhiana. 141001
Mobile: +91 9815102122 Email: thepublictimes.news@gmail.com
WhatsApp Us Whats App