150 ਏਕੜ ਸ਼ਾਮਲਾਤ ਜ਼ਮੀਨ ’ਤੇ ਮਾਈਨਿੰਗ ਦਾ ਦੋਸ਼, ਜਾਖੜ ਨੇ ਮਾਨ ਸਰਕਾਰ ਘੇਰੀ

25/11/2026 | Public Times Bureau | Panjab

ਪੰਜਾਬ ਭਾਜਪਾ ਦੇ ਸਾਬਕਾ ਪ੍ਰਧਾਨ ਸੁਨੀਲ ਜਾਖੜ ਨੇ ਸੂਬੇ ਵਿੱਚ ਸ਼ਾਮਲਾਤ ਅਤੇ ਜੰਗਲੀ ਜ਼ਮੀਨਾਂ ’ਤੇ ਮਾਈਨਿੰਗ ਦੀ ਇਜਾਜ਼ਤ ਦੇਣ ਨੂੰ ਲੈ ਕੇ ਭਗਵੰਤ ਮਾਨ ਸਰਕਾਰ ’ਤੇ ਗੰਭੀਰ ਸਵਾਲ ਚੁੱਕੇ ਹਨ। ਉਨ੍ਹਾਂ ਨੇ ਕਰੀਬ 150 ਏਕੜ ਸ਼ਾਮਲਾਤ ਜ਼ਮੀਨ ਵੱਖ-ਵੱਖ ਵਿਅਕਤੀਆਂ ਨੂੰ ਮਾਈਨਿੰਗ ਲਈ ਦੇਣ ਦਾ ਦੋਸ਼ ਲਾਉਂਦਿਆਂ ਤਿੰਨ ਸਬੰਧਤ ਮੰਤਰੀਆਂ ਦੀ ਜਵਾਬਦੇਹੀ ਤੈਅ ਕਰਨ ਦੀ ਮੰਗ ਕੀਤੀ ਹੈ।
ਜਾਖੜ ਨੇ ਮਾਈਨਿੰਗ ਮੰਤਰੀ ਬਰਿੰਦਰ ਕੁਮਾਰ ਗੋਇਲ, ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਤਰੁਣਪ੍ਰੀਤ ਸਿੰਘ ਸੌਂਦ ਅਤੇ ਜੰਗਲਾਤ ਮੰਤਰੀ ਲਾਲ ਚੰਦ ਕਟਾਰੂਚੱਕ ਤੋਂ ਜਵਾਬ ਮੰਗਿਆ। ਉਨ੍ਹਾਂ ਪਠਾਨਕੋਟ ਦੇ ਸਿਓਂਟੀ ਪਿੰਡ ਦਾ ਹਵਾਲਾ ਦਿੰਦਿਆਂ ਰਮਨ ਕੁਮਾਰ ਸ਼ਰਮਾ ਦੇ ਨਾਂ ’ਤੇ ਜਾਰੀ ਲੈਟਰ ਆਫ਼ ਇੰਟੈਂਟ (LOI) ਦੇ ਦਸਤਾਵੇਜ਼ ਵੀ ਦਿਖਾਏ।
ਜਾਖੜ ਦਾ ਦੋਸ਼ ਹੈ ਕਿ ਪੰਜਾਬ ਵਿਲੇਜ ਕਾਮਨ ਲੈਂਡਜ਼ ਰੂਲਜ਼, 1964 ਤਹਿਤ ਸ਼ਾਮਲਾਤ ਜ਼ਮੀਨ ਦੀ ਲੀਜ਼ ਲਈ ਲਾਜ਼ਮੀ ਨਿਲਾਮੀ ਪ੍ਰਕਿਰਿਆ ਦੀ ਪਾਲਣਾ ਨਹੀਂ ਕੀਤੀ ਗਈ। ਉਨ੍ਹਾਂ ਕਿਹਾ ਕਿ ਪੰਚਾਇਤਾਂ ਦੇ ਆਮ ਇਜਲਾਸ ਵਿੱਚ ਮਤੇ ਪਾਸ ਕਰਵਾਏ ਬਿਨਾਂ ਜ਼ਮੀਨ ਮਾਈਨਿੰਗ ਲਈ ਦਿੱਤੀ ਗਈ।
ਇਸ ਤੋਂ ਇਲਾਵਾ ਉਨ੍ਹਾਂ ਨੇ ਤਰਨਤਾਰਨ ਅਤੇ ਗੁਰਦਾਸਪੁਰ ਦੇ ਰਾਵੀ ਦਰਿਆ ਨਾਲ ਲੱਗਦੇ ਸਰਹੱਦੀ ਇਲਾਕਿਆਂ ਵਿੱਚ ਮਾਈਨਿੰਗ ਨੂੰ ਕੌਮੀ ਸੁਰੱਖਿਆ ਲਈ ਚਿੰਤਾਜਨਕ ਦੱਸਿਆ। ਜਾਖੜ ਨੇ ਕਰੀਬ 90 ਏਕੜ ਜੰਗਲੀ ਖੇਤਰ ਨਾਲ ਜੁੜੇ ਮਾਮਲੇ ’ਤੇ ਵੀ ਸਵਾਲ ਚੁੱਕਦਿਆਂ ਸੁਪਰੀਮ ਕੋਰਟ ਦੇ ਨਿਰਦੇਸ਼ਾਂ ਅਤੇ ਵਾਤਾਵਰਣ ਸਬੰਧੀ ਨਿਯਮਾਂ ਦੀ ਉਲੰਘਣਾ ਦੇ ਦੋਸ਼ ਲਾਏ। ਉਨ੍ਹਾਂ ਸਰਕਾਰ ਤੋਂ ਪੂਰੇ ਮਾਮਲੇ ’ਤੇ ਸਪੱਸ਼ਟੀਕਰਨ ਦੇਣ ਦੀ ਮੰਗ ਕੀਤੀ ਹੈ।

Allegations Of Mining On 150 Acres Of Common shamlat Land Jakhar Corners The Mann Government


About Us


Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.

Amarpreet Singh Makkar (Editor)

Subscribe Us


Address


The Public Times
Ludhiana. 141001
Mobile: +91 9815102122 Email: thepublictimes.news@gmail.com
WhatsApp Us Whats App