ਕਰਤਾਰਪੁਰ ਲਾਂਘਾ ਮੁੜ ਖੋਲ੍ਹਣ ਦੀ ਪਟੀਸ਼ਨ ਖਾਰਜ, ਹਾਈ ਕੋਰਟ ਦਾ ਦਖ਼ਲ ਤੋਂ ਇਨਕਾਰ

25/11/2026 | | Panjab

ਦਿੱਲੀ ਹਾਈ ਕੋਰਟ ਨੇ ਕਰਤਾਰਪੁਰ ਸਾਹਿਬ ਲਾਂਘੇ ਨੂੰ ਮੁੜ ਖੋਲ੍ਹਣ ਦੀ ਮੰਗ ਵਾਲੀ ਪਟੀਸ਼ਨ ’ਤੇ ਸੁਣਵਾਈ ਕਰਨ ਤੋਂ ਇਨਕਾਰ ਕਰ ਦਿੱਤਾ ਹੈ। ਅਦਾਲਤ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਨਾਗਰਿਕਾਂ ਦੇ ਹਿੱਤ ਅਤੇ ਕੌਮੀ ਸੁਰੱਖਿਆ ਨੂੰ ਧਿਆਨ ਵਿੱਚ ਰੱਖਦਿਆਂ ਲਾਂਘਾ ਬੰਦ ਕਰਨ ਦਾ ਫ਼ੈਸਲਾ ਲਿਆ ਸੀ, ਇਸ ਲਈ ਨਿਆਂਇਕ ਦਖ਼ਲ ਦੀ ਕੋਈ ਲੋੜ ਨਹੀਂ ਹੈ।

ਇਹ ਪਟੀਸ਼ਨ ਪਾਰਦਰਸ਼ਤਾ ਪਬਲਿਕ ਵੈਲਫੇਅਰ ਫਾਊਂਡੇਸ਼ਨ ਵੱਲੋਂ ਸੰਵਿਧਾਨ ਦੀ ਧਾਰਾ 226 ਤਹਿਤ ਦਾਇਰ ਕੀਤੀ ਗਈ ਸੀ। ਇਸ ਵਿੱਚ ਕੇਂਦਰ ਸਰਕਾਰ ਨੂੰ ਲਾਂਘਾ ਮੁੜ ਖੋਲ੍ਹਣ ਅਤੇ ਸਿੱਖ ਸ਼ਰਧਾਲੂਆਂ ਨੂੰ ਪਾਕਿਸਤਾਨ ਸਥਿਤ ਗੁਰਦੁਆਰਾ ਦਰਬਾਰ ਸਾਹਿਬ ਦੇ ਦਰਸ਼ਨ ਕਰਨ ਦੀ ਇਜਾਜ਼ਤ ਦੇਣ ਦੇ ਨਿਰਦੇਸ਼ ਦੇਣ ਦੀ ਮੰਗ ਕੀਤੀ ਗਈ ਸੀ।

ਪਟੀਸ਼ਨਕਰਤਾ ਨੇ ਦਲੀਲ ਦਿੱਤੀ ਸੀ ਕਿ ਲਾਂਘਾ ਲਗਾਤਾਰ ਬੰਦ ਰਹਿਣ ਕਾਰਨ ਸਿੱਖ ਸੰਗਤ ਨੂੰ ਗੁਰਦੁਆਰਾ ਦਰਬਾਰ ਸਾਹਿਬ ਦੇ ਦਰਸ਼ਨਾਂ ਵਿੱਚ ਮੁਸ਼ਕਲ ਆ ਰਹੀ ਹੈ। ਇਸ ਦੇ ਨਾਲ ਹੀ ਕੌਮੀ ਸੁਰੱਖਿਆ ਨੂੰ ਧਿਆਨ ਵਿੱਚ ਰੱਖਦਿਆਂ ਲਾਂਘੇ ਨੂੰ ਕੰਟਰੋਲ ਜਾਂ ਪੜਾਅਵਾਰ ਤਰੀਕੇ ਨਾਲ ਮੁੜ ਖੋਲ੍ਹਣ ਦੀ ਮੰਗ ਵੀ ਕੀਤੀ ਗਈ ਸੀ।

ਜ਼ਿਕਰਯੋਗ ਹੈ ਕਿ ਪਹਿਲਗਾਮ ਅੱਤਵਾਦੀ ਹਮਲੇ ਤੋਂ ਬਾਅਦ ਕੇਂਦਰ ਸਰਕਾਰ ਨੇ 7 ਮਈ 2025 ਤੋਂ ਕਰਤਾਰਪੁਰ ਸਾਹਿਬ ਲਾਂਘਾ ਬੰਦ ਕਰ ਦਿੱਤਾ ਸੀ। ਇਹ ਗੁਰਦੁਆਰਾ ਸ੍ਰੀ ਗੁਰੂ ਨਾਨਕ ਦੇਵ ਜੀ ਨਾਲ ਸਬੰਧਤ ਹੋਣ ਕਾਰਨ ਸਿੱਖ ਭਾਈਚਾਰੇ ਲਈ ਵਿਸ਼ੇਸ਼ ਧਾਰਮਿਕ ਮਹੱਤਵ ਰੱਖਦਾ ਹੈ।

Petition To Reopen Kartarpur Corridor Dismissed High Court Refuses To Intervene


About Us


Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.

Amarpreet Singh Makkar (Editor)

Subscribe Us


Address


The Public Times
Ludhiana. 141001
Mobile: +91 9815102122 Email: thepublictimes.news@gmail.com
WhatsApp Us Whats App