ਮੋਗਾ ਰੈਲੀ ਲਈ ਫਤਿਹਗੜ੍ਹ ਸਾਹਿਬ ਤੋਂ ‘ਆਪ’ ਦਾ ਵਿਸ਼ਾਲ ਕਾਫ਼ਲਾ ਰਵਾਨਾ

26/11/2026 | Public Times Bureau | Panjab

ਆਮ ਆਦਮੀ ਪਾਰਟੀ ਵੱਲੋਂ ਮੋਗਾ ਦੇ ਪਿੰਡ ਮਟਵਾਣੀ ਵਿਖੇ ਕਰਵਾਈ ਜਾ ਰਹੀ ‘ਖੁਸ਼ਹਾਲ ਪੰਜਾਬ ਮਹਾਂ ਰੈਲੀ’ ਵਿੱਚ ਸ਼ਮੂਲੀਅਤ ਲਈ ਫਤਿਹਗੜ੍ਹ ਸਾਹਿਬ ਤੋਂ ਪਾਰਟੀ ਆਗੂਆਂ ਅਤੇ ਵਰਕਰਾਂ ਦਾ ਵਿਸ਼ਾਲ ਕਾਫ਼ਲਾ ਰਵਾਨਾ ਹੋਇਆ। ਵਿਧਾਇਕ ਐਡਵੋਕੇਟ ਲਖਬੀਰ ਸਿੰਘ ਰਾਏ ਦੀ ਅਗਵਾਈ ਹੇਠ ਇਹ ਕਾਫ਼ਲਾ ਸਰਹਿੰਦ ਅਨਾਜ ਮੰਡੀ ਤੋਂ ਮੋਗਾ ਲਈ ਰਵਾਨਾ ਕੀਤਾ ਗਿਆ।

ਰਵਾਨਗੀ ਮੌਕੇ ਪਾਰਟੀ ਦੇ ਸੀਨੀਅਰ ਆਗੂਆਂ, ਬਲਾਕ ਪ੍ਰਧਾਨਾਂ, ਸਰਪੰਚਾਂ, ਪੰਚਾਂ ਅਤੇ ਵੱਡੀ ਗਿਣਤੀ ਵਿੱਚ ਵਰਕਰਾਂ ਨੇ ਸ਼ਮੂਲੀਅਤ ਕੀਤੀ। ਦਰਜਨਾਂ ਬੱਸਾਂ ਅਤੇ ਗੱਡੀਆਂ ਵਿੱਚ ਸਵਾਰ ਵਰਕਰ ਪਾਰਟੀ ਦੇ ਝੰਡਿਆਂ ਨਾਲ ਨਾਅਰੇਬਾਜ਼ੀਕਰਦੇ ਹੋਏ ਮੋਗਾ ਵੱਲ ਰਵਾਨਾ ਹੋਏ।

ਇਸ ਮੌਕੇ ਵਿਧਾਇਕ ਲਖਬੀਰ ਸਿੰਘ ਰਾਏ ਨੇ ਕਿਹਾ ਕਿ ਫਤਿਹਗੜ੍ਹ ਸਾਹਿਬ ਹਲਕੇ ਦੇ ਲੋਕਾਂ ਵਿੱਚ ਮਹਾਂ ਰੈਲੀ ਨੂੰ ਲੈ ਕੇ ਭਾਰੀ ਉਤਸ਼ਾਹ ਹੈ। ਉਨ੍ਹਾਂ ਦਾਅਵਾ ਕੀਤਾ ਕਿ ਪੰਜਾਬ ਸਰਕਾਰ ਦੀਆਂ ਨੀਤੀਆਂ ਅਤੇ ਵਿਕਾਸ ਕਾਰਜਾਂ ਤੋਂ ਪ੍ਰਭਾਵਿਤ ਹੋ ਕੇ ਲੋਕ ਵੱਡੀ ਗਿਣਤੀ ਵਿੱਚ ਰੈਲੀ ਵਿੱਚ ਸ਼ਾਮਲ ਹੋਣ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਮੋਗਾ ਦੀ ਇਹ ਰੈਲੀ ਪੰਜਾਬ ਵਿੱਚ ‘ਖੁਸ਼ਹਾਲ ਪੰਜਾਬ’ ਦੇ ਸੰਕਲਪ ਨੂੰ ਹੋਰ ਮਜ਼ਬੂਤ ਕਰੇਗੀ।

Large Aap Convoy Departs From Fatehgarh Sahib For Moga Rally


About Us


Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.

Amarpreet Singh Makkar (Editor)

Subscribe Us


Address


The Public Times
Ludhiana. 141001
Mobile: +91 9815102122 Email: thepublictimes.news@gmail.com
WhatsApp Us Whats App