ਸ਼ਿਵ ਨਗਰ ਦੇ ਇੱਕ ਨਿੱਜੀ ਸਕੂਲ ਵਿੱਚ ਸੁਰੱਖਿਆ ਪ੍ਰਬੰਧਾਂ ਦੀ ਲਾਪਰਵਾਹੀ ਦਾ ਮਾਮਲਾ ਸਾਹਮਣੇ ਆਇਆ ਹੈ। ਐੱਲ.ਕੇ.ਜੀ. ਵਿੱਚ ਪੜ੍ਹਨ ਵਾਲਾ ਸੱਤ ਸਾਲਾ ਬੱਚਾ ਬਾਥਰੂਮ ਜਾਣ ਤੋਂ ਬਾਅਦ ਜਮਾਤ ਵਿੱਚ ਵਾਪਸ ਆਉਣ ਦੀ ਬਜਾਏ ਸਕੂਲ ਦੇ ਗੇਟ ਤੋਂ ਬਾਹਰ ਨਿਕਲ ਗਿਆ। ਕਰੀਬ ਛੇ ਘੰਟਿਆਂ ਦੀ ਭਾਲ ਤੋਂ ਬਾਅਦ ਪੁਲਿਸ ਨੇ ਉਸ ਨੂੰ ਬਾਬੂ ਲਾਭ ਸਿੰਘ ਨਗਰ ਤੋਂ ਸੁਰੱਖਿਅਤ ਬਰਾਮਦ ਕਰ ਲਿਆ।
ਜਾਣਕਾਰੀ ਅਨੁਸਾਰ, ਬੱਚਾ ਸ਼ਿਵ ਨਗਰ ਦੀ ਗਲੀ ਨੰਬਰ 7 ਸਥਿਤ ਨਿੱਜੀ ਸਕੂਲ ਵਿੱਚ ਪੜ੍ਹਦਾ ਹੈ। ਕਾਫ਼ੀ ਦੇਰ ਤੱਕ ਉਸ ਦੇ ਜਮਾਤ ਵਿੱਚ ਵਾਪਸ ਨਾ ਆਉਣ ’ਤੇ ਸਕੂਲ ਪ੍ਰਬੰਧਕਾਂ ਨੇ ਸੀ.ਸੀ.ਟੀ.ਵੀ. ਫੁਟੇਜ ਦੀ ਜਾਂਚ ਕੀਤੀ। ਇਸ ਦੌਰਾਨ ਪਤਾ ਲੱਗਾ ਕਿ ਬੱਚਾ ਸਵੇਰੇ 10:16 ਵਜੇ ਸਕੂਲ ਦੇ ਗੇਟ ਤੋਂ ਬਾਹਰ ਨਿਕਲ ਗਿਆ ਸੀ। ਸਕੂਲ ਵੱਲੋਂ ਪਰਿਵਾਰ ਨਾਲ ਸੰਪਰਕ ਕਰਨ ’ਤੇ ਪਤਾ ਲੱਗਾ ਕਿ ਉਹ ਘਰ ਵੀ ਨਹੀਂ ਪਹੁੰਚਿਆ।
ਬੱਚੇ ਦੇ ਲਾਪਤਾ ਹੋਣ ਦੀ ਸੂਚਨਾ ਮਿਲਦਿਆਂ ਹੀ ਪਰਿਵਾਰ ਵਿੱਚ ਚਿੰਤਾ ਫੈਲ ਗਈ। ਪਰਿਵਾਰਕ ਮੈਂਬਰਾਂ ਨੇ ਸਕੂਲ ਪ੍ਰਬੰਧਕਾਂ ’ਤੇ ਸੁਰੱਖਿਆ ਵਿੱਚ ਲਾਪਰਵਾਹੀ ਦੇ ਦੋਸ਼ ਲਾਉਂਦਿਆਂ ਸਵਾਲ ਚੁੱਕੇ ਕਿ ਸੱਤ ਸਾਲ ਦਾ ਬੱਚਾ ਸਕੂਲ ਵਿੱਚੋਂ ਬਿਨਾਂ ਕਿਸੇ ਦੀ ਨਜ਼ਰ ਵਿੱਚ ਆਏ ਬਾਹਰ ਕਿਵੇਂ ਚਲਾ ਗਿਆ।
ਸਕੂਲ ਦੇ ਮਾਲਕ ਅਤੇ ਪ੍ਰਿੰਸੀਪਲ ਹਿਮਾਂਸ਼ੂ ਕਸ਼ਯਪ ਨੇ ਦੱਸਿਆ ਕਿ ਸਕੂਲ ਦੇ ਦੋਵੇਂ ਪਾਸੇ ਗੇਟ ਹਨ। ਪ੍ਰੀਖਿਆਵਾਂ ਕਾਰਨ ਮਾਪਿਆਂ ਦੀ ਆਵਾਜਾਈ ਰਹਿੰਦੀ ਹੈ, ਜਿਸ ਕਰਕੇ ਗੇਟ ਖੁੱਲ੍ਹੇ ਰੱਖਣੇ ਪੈਂਦੇ ਹਨ। ਦੁਪਹਿਰ ਕਰੀਬ ਦੋ ਵਜੇ ਸੀ.ਸੀ.ਟੀ.ਵੀ. ਫੁਟੇਜ ਦੇਖਣ ’ਤੇ ਬੱਚੇ ਦੇ ਬਾਹਰ ਜਾਣ ਬਾਰੇ ਪਤਾ ਲੱਗਾ।
ਸੂਚਨਾ ਮਿਲਣ ਤੋਂ ਬਾਅਦ ਥਾਣਾ ਮੁਖੀ ਅਜਮੇਰ ਲਾਲ ਦੀ ਅਗਵਾਈ ਹੇਠ ਪੁਲਿਸ ਟੀਮ ਨੇ ਭਾਲ ਸ਼ੁਰੂ ਕੀਤੀ। ਸਬ-ਇੰਸਪੈਕਟਰ ਲਖਬੀਰ ਸਿੰਘ ਅਤੇ ਹੈੱਡ ਕਾਂਸਟੇਬਲ ਕੁਲਵਿੰਦਰ ਸਿੰਘ ਨੇ ਆਲੇ-ਦੁਆਲੇ ਦੇ ਸੀ.ਸੀ.ਟੀ.ਵੀ. ਕੈਮਰਿਆਂ ਦੀ ਜਾਂਚ ਕੀਤੀ। ਸ਼ਾਮ ਕਰੀਬ ਚਾਰ ਵਜੇ ਬੱਚਾ ਬਾਬੂ ਲਾਭ ਸਿੰਘ ਨਗਰ ਵਿੱਚ ਰੋਂਦਾ ਹੋਇਆ ਮਿਲਿਆ। ਪੁਲਿਸ ਅਨੁਸਾਰ ਬੱਚਾ ਪੂਰੀ ਤਰ੍ਹਾਂ ਸੁਰੱਖਿਅਤ ਹੈ। ਮਾਮਲੇ ਵਿੱਚ ਸਕੂਲ ਦੇ ਸੁਰੱਖਿਆ ਪ੍ਰਬੰਧਾਂ ਅਤੇ ਪ੍ਰਬੰਧਕਾਂ ਦੀ ਜ਼ਿੰਮੇਵਾਰੀ ਦੀ ਜਾਂਚ ਕੀਤੀ ਜਾ ਰਹੀ ਹੈ।
Bathinda 7 year old Child Walked Out Of School Gate Found Safe 6 Hours Later
Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.
Amarpreet Singh Makkar (Editor)