ਆਸਟ੍ਰੇਲੀਆ ਦਾ ਨਵਾਂ ਆਨਲਾਈਨ ਸੁਰੱਖਿਆ ਕਾਨੂੰਨ ਪਾਸ, ਟੈਕ ਕੰਪਨੀਆਂ ਨੂੰ ਹੋਵੇਗਾ ਭਾਰੀ ਜੁਰਮਾਨਾ

26/11/2026 | Public Times Bureau | Panjab

ਆਸਟ੍ਰੇਲੀਆ ਦੀ ਸੰਸਦ ਨੇ ਆਨਲਾਈਨ ਸੁਰੱਖਿਆ ਨੂੰ ਲੈ ਕੇ ਸਖ਼ਤ ਕਾਨੂੰਨ ਪਾਸ ਕਰ ਦਿੱਤਾ ਹੈ। ਨਵੇਂ ‘ਡਿਜੀਟਲ ਡਿਊਟੀ ਆਫ ਕੇਅਰ ਐਕਟ’ ਤਹਿਤ ਜੇਕਰ ਟੈਕ ਕੰਪਨੀਆਂ ਆਪਣੇ ਪਲੇਟਫਾਰਮਾਂ ’ਤੇ ਸੰਭਾਵਿਤ ਨੁਕਸਾਨ ਨੂੰ ਰੋਕਣ ਵਿੱਚ ਅਸਫਲ ਰਹਿੰਦੀਆਂ ਹਨ ਤਾਂ ਉਨ੍ਹਾਂ ਨੂੰ ਵਿਸ਼ਵਵਿਆਪੀ ਕਮਾਈ ਦੇ 5 ਫ਼ੀਸਦੀ ਤੱਕ ਜੁਰਮਾਨਾ ਭਰਨਾ ਪੈ ਸਕਦਾ ਹੈ।

ਇਹ ਕਾਨੂੰਨ ਗੇਮਿੰਗ ਪਲੇਟਫਾਰਮਾਂ, ਮੋਬਾਈਲ ਐਪਸ ਅਤੇ ਏਆਈ ਚੈਟਬੋਟਸ ਸਮੇਤ ਵੱਖ-ਵੱਖ ਆਨਲਾਈਨ ਸੇਵਾਵਾਂ ’ਤੇ ਲਾਗੂ ਹੋਵੇਗਾ। ਇਸ ਤਹਿਤ ਕੰਪਨੀਆਂ ਨੂੰ ਯੂਜ਼ਰਾਂ, ਖ਼ਾਸ ਕਰਕੇ ਬੱਚਿਆਂ ਅਤੇ ਨੌਜਵਾਨਾਂ ਨੂੰ ਆਨਲਾਈਨ ਖ਼ਤਰਿਆਂ ਅਤੇ ਨੁਕਸਾਨਦੇਹ ਸਮੱਗਰੀ ਤੋਂ ਬਚਾਉਣ ਲਈ ਪਹਿਲਾਂ ਹੀ ਜ਼ਰੂਰੀ ਕਦਮ ਚੁੱਕਣੇ ਪੈਣਗੇ।

ਹਾਊਸ ਆਫ ਰਿਪ੍ਰੈਜ਼ੈਂਟੇਟਿਵਜ਼ ਵਿੱਚ ਇਹ ਬਿੱਲ 43 ਦੇ ਮੁਕਾਬਲੇ 97 ਵੋਟਾਂ ਨਾਲ ਪਾਸ ਹੋਇਆ। ਇਸ ਤੋਂ ਪਹਿਲਾਂ ਸੀਨੇਟ ਨੇ ਵੀ 23 ਦੇ ਮੁਕਾਬਲੇ 36 ਵੋਟਾਂ ਨਾਲ ਇਸ ਨੂੰ ਮਨਜ਼ੂਰੀ ਦਿੱਤੀ ਸੀ। ਗ੍ਰੀਨਜ਼ ਪਾਰਟੀ ਨਾਲ ਸਮਝੌਤੇ ਤੋਂ ਬਾਅਦ ਜੁਰਮਾਨੇ ਦੀ ਵੱਧ ਤੋਂ ਵੱਧ ਹੱਦ ਸਰਕਾਰ ਦੇ ਸ਼ੁਰੂਆਤੀ ਪ੍ਰਸਤਾਵ ਤੋਂ ਵਧਾ ਕੇ ਕੰਪਨੀ ਦੀ ਵਿਸ਼ਵਵਿਆਪੀ ਕਮਾਈ ਦੇ 5 ਫ਼ੀਸਦੀ ਤੱਕ ਕਰ ਦਿੱਤੀ ਗਈ।

ਪ੍ਰਧਾਨ ਮੰਤਰੀ ਐਂਥਨੀ ਅਲਬਨੀਜ਼ ਨੇ ਇਸ ਨੂੰ ਬੱਚਿਆਂ ਅਤੇ ਨੌਜਵਾਨਾਂ ਦੀ ਸੁਰੱਖਿਆ ਲਈ ਅਹਿਮ ਕਦਮ ਦੱਸਦਿਆਂ ਕਿਹਾ ਕਿ ਡਿਜੀਟਲ ਦੁਨੀਆ ਦੇ ਵਧਦੇ ਖ਼ਤਰਿਆਂ ਨਾਲ ਨਜਿੱਠਣ ਲਈ ਹੁਣ ਸਖ਼ਤ ਨਿਯਮਾਂ ਦੀ ਲੋੜ ਹੈ। ਗ੍ਰੀਨਜ਼ ਪਾਰਟੀ ਦੀ ਆਗੂ ਸਾਰਾ ਹੈਨਸਨ-ਯੰਗ ਨੇ ਵੀ ਕਿਹਾ ਕਿ ਲੋਕਾਂ ਦੀ ਸੁਰੱਖਿਆ ਨੂੰ ਟੈਕ ਕੰਪਨੀਆਂ ਦੇ ਮੁਨਾਫ਼ੇ ਤੋਂ ਉੱਪਰ ਰੱਖਿਆ ਜਾਣਾ ਚਾਹੀਦਾ ਹੈ।

ਹਾਲਾਂਕਿ, ਵਿਰੋਧੀ ਧਿਰ ਨੇ ਕਾਨੂੰਨ ’ਤੇ ਇਤਰਾਜ਼ ਜਤਾਇਆ ਹੈ। ਵਿਰੋਧੀ ਧਿਰ ਦੇ ਨੇਤਾ ਐਂਗਸ ਟੇਲਰ ਨੇ ਇਸ ਨੂੰ ਪ੍ਰਗਟਾਵੇ ਦੀ ਆਜ਼ਾਦੀ ਲਈ ਖ਼ਤਰਾ ਦੱਸਦਿਆਂ ਸਰਕਾਰ ਦੀ ਆਲੋਚਨਾ ਕੀਤੀ। ਉਨ੍ਹਾਂ ਐਲਾਨ ਕੀਤਾ ਕਿ 2028 ਦੀਆਂ ਚੋਣਾਂ ਵਿੱਚ ਉਨ੍ਹਾਂ ਦੀ ਪਾਰਟੀ ਸੱਤਾ ਵਿੱਚ ਆਈ ਤਾਂ ਇਸ ਕਾਨੂੰਨ ਨੂੰ ਰੱਦ ਕਰ ਦਿੱਤਾ ਜਾਵੇਗਾ।

ਆਸਟ੍ਰੇਲੀਆ ਵਿੱਚ ਅਮਰੀਕੀ ਰਾਜਦੂਤ ਡੇਵਿਡ ਬ੍ਰੈਟ ਨੇ ਵੀ ਚਿੰਤਾ ਜ਼ਾਹਰ ਕਰਦਿਆਂ ਕਿਹਾ ਕਿ ਕਾਨੂੰਨ ਦੀਆਂ ਅਸਪਸ਼ਟ ਵਿਵਸਥਾਵਾਂ ਅਤੇ ਭਾਰੀ ਜੁਰਮਾਨਿਆਂ ਕਾਰਨ ਟੈਕ ਕੰਪਨੀਆਂ ਕਾਨੂੰਨੀ ਸਮੱਗਰੀ ਨੂੰ ਵੀ ਹਟਾਉਣ ਲਈ ਮਜਬੂਰ ਹੋ ਸਕਦੀਆਂ ਹਨ।

Australia s New Online Safety Law Passed Tech Companies To Face Heavy Fines


About Us


Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.

Amarpreet Singh Makkar (Editor)

Subscribe Us


Address


The Public Times
Ludhiana. 141001
Mobile: +91 9815102122 Email: thepublictimes.news@gmail.com
WhatsApp Us Whats App