ਪੈਕਟਬੰਦ ਖਾਣ-ਪੀਣ ਵਾਲੀਆਂ ਵਸਤਾਂ ਵਿੱਚ ਵੱਧ ਖੰਡ, ਨਮਕ ਅਤੇ ਚਰਬੀ ਦੀ ਮਾਤਰਾ ਬਾਰੇ ਖਪਤਕਾਰਾਂ ਨੂੰ ਜਾਗਰੂਕ ਕਰਨ ਲਈ ਸੁਪਰੀਮ ਕੋਰਟ ਨੇ ਅਹਿਮ ਨਿਰਦੇਸ਼ ਜਾਰੀ ਕੀਤੇ ਹਨ। ਅਦਾਲਤ ਨੇ ਭਾਰਤੀ ਖੁਰਾਕ ਸੁਰੱਖਿਆ ਅਤੇ ਮਿਆਰ ਅਥਾਰਟੀ (FSSAI) ਨੂੰ ਪੈਕਟਾਂ ਦੇ ਅਗਲੇ ਪਾਸੇ ਸਪੱਸ਼ਟ ਚਿਤਾਵਨੀ ਲੇਬਲ ਲਗਾਉਣ ਸਬੰਧੀ ਨਿਯਮ ਸਖ਼ਤ ਕਰਨ ਲਈ ਕਿਹਾ ਹੈ।
ਜਸਟਿਸ ਜੇ.ਬੀ. ਪਾਰਦੀਵਾਲਾ ਅਤੇ ਜਸਟਿਸ ਕੇ. ਵਿਨੋਦ ਚੰਦਰਨ ਦੇ ਬੈਂਚ ਨੇ ਨਿਰਦੇਸ਼ ਦਿੱਤਾ ਕਿ ਪੈਕਟਾਂ ’ਤੇ ਕੁੱਲ ਖੰਡ (Total Sugar), ਸੈਚੁਰੇਟਿਡ ਫੈਟ ਅਤੇ ਨਮਕ ਦੀ ਮਾਤਰਾ ਨੂੰ ਪ੍ਰਮੁੱਖਤਾ ਨਾਲ ਦਰਸਾਇਆ ਜਾਵੇ। ਇਸ ਦੇ ਨਾਲ ਹੀ ਛੇ ਕੋਨਿਆਂ ਵਾਲੇ ਚਿਤਾਵਨੀ ਚਿੰਨ੍ਹਾਂ ਰਾਹੀਂ ‘ਹਾਈ ਸ਼ੂਗਰ’, ‘ਹਾਈ ਫੈਟ’ ਅਤੇ ‘ਹਾਈ ਸਾਲਟ’ ਵਰਗੀਆਂ ਜਾਣਕਾਰੀਆਂ ਸਪੱਸ਼ਟ ਤੌਰ ’ਤੇ ਦਿੱਤੀਆਂ ਜਾਣ।
ਅਦਾਲਤ ਨੇ ਕੇਂਦਰ ਸਰਕਾਰ ਅਤੇ FSSAI ਨੂੰ ਮੌਜੂਦਾ ਖੁਰਾਕ ਸੁਰੱਖਿਆ ਨਿਯਮਾਂ ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਉਣ ਲਈ ਵੀ ਕਿਹਾ ਹੈ। ਇਨ੍ਹਾਂ ਨਿਰਦੇਸ਼ਾਂ ਦਾ ਮੁੱਖ ਉਦੇਸ਼ ਖਪਤਕਾਰਾਂ ਨੂੰ ਉਤਪਾਦਾਂ ਦੀ ਪੋਸ਼ਣ ਸਬੰਧੀ ਸਹੀ ਜਾਣਕਾਰੀ ਦੇਣਾ ਹੈ, ਤਾਂ ਜੋ ਉਹ ਖਰੀਦਦਾਰੀ ਸਮੇਂ ਸਿਹਤ ਨੂੰ ਧਿਆਨ ਵਿੱਚ ਰੱਖ ਕੇ ਫ਼ੈਸਲਾ ਕਰ ਸਕਣ।
Health Warning Labels To Be Placed On Packaged Food And Beverage Items Supreme Court
Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.
Amarpreet Singh Makkar (Editor)