ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਵਿੱਚ ਜਾਰੀ ਗਿਰਾਵਟ 2027 ਦੇ ਪਹਿਲੇ ਛੇ ਮਹੀਨਿਆਂ ਤੱਕ ਬਣੀ ਰਹਿ ਸਕਦੀ ਹੈ। ਹਾਲਾਂਕਿ, ਕੇਂਦਰੀ ਬੈਂਕਾਂ ਅਤੇ ਸੰਸਥਾਗਤ ਨਿਵੇਸ਼ਕਾਂ ਵੱਲੋਂ ਲਗਾਤਾਰ ਖਰੀਦਦਾਰੀ ਕਾਰਨ ਕੀਮਤੀ ਧਾਤਾਂ ਨੂੰ ਲੰਬੇ ਸਮੇਂ ਵਿੱਚ ਸਹਾਰਾ ਮਿਲਣ ਦੀ ਉਮੀਦ ਹੈ। ਬਾਜ਼ਾਰ ਮਾਹਿਰਾਂ ਅਨੁਸਾਰ ਅਮਰੀਕੀ ਫੈਡਰਲ ਰਿਜ਼ਰਵ ਦੀ ਵਿਆਜ ਦਰ ਨੀਤੀ ਅਤੇ ਡਾਲਰ ਦੀ ਮਜ਼ਬੂਤੀ ਆਉਣ ਵਾਲੇ ਸਮੇਂ ਵਿੱਚ ਸੋਨੇ-ਚਾਂਦੀ ਦੀ ਦਿਸ਼ਾ ਤੈਅ ਕਰਨਗੇ।
ਬ੍ਰੋਕਰੇਜ ਫਰਮ ਵੈਂਚੁਰਾ ਦੇ ਕਮੋਡਿਟੀ ਮੁਖੀ ਐੱਨਐੱਸ ਰਾਮਾਸਵਾਮੀ ਮੁਤਾਬਕ, ਵਿਆਜ ਦਰਾਂ ਵਿੱਚ ਵਾਧੇ ਦੀ ਸੰਭਾਵਨਾ ਅਤੇ ਉੱਚੀਆਂ ਯੀਲਡ ਕਾਰਨ ਸੋਨੇ ਦੀਆਂ ਕੀਮਤਾਂ ’ਤੇ ਦਬਾਅ ਬਣਿਆ ਰਹਿ ਸਕਦਾ ਹੈ। ਹਾਲਾਂਕਿ, 2027 ਦੇ ਮੱਧ ਵਿੱਚ ਵਿਆਜ ਦਰਾਂ ਵਿੱਚ ਕਟੌਤੀ ਹੋਣ ਨਾਲ ਸੋਨੇ ਦੀਆਂ ਕੀਮਤਾਂ ਮੁੜ ਵਧ ਸਕਦੀਆਂ ਹਨ।
ਰਾਮਾਸਵਾਮੀ ਨੇ ਅਨੁਮਾਨ ਲਗਾਇਆ ਹੈ ਕਿ 2027 ਦੀ ਪਹਿਲੀ ਤਿਮਾਹੀ ਵਿੱਚ ਸੋਨਾ 3,400 ਤੋਂ 3,700 ਡਾਲਰ ਪ੍ਰਤੀ ਔਂਸ ਰਹਿ ਸਕਦਾ ਹੈ। ਸਾਲ ਦੀ ਆਖ਼ਰੀ ਤਿਮਾਹੀ ਤੱਕ ਇਸ ਦੀ ਕੀਮਤ 4,900 ਤੋਂ 5,200 ਡਾਲਰ ਪ੍ਰਤੀ ਔਂਸ ਤੱਕ ਪਹੁੰਚਣ ਦੀ ਸੰਭਾਵਨਾ ਹੈ। ਇਸੇ ਤਰ੍ਹਾਂ ਚਾਂਦੀ ਪਹਿਲੀ ਛਿਮਾਹੀ ਵਿੱਚ 48 ਤੋਂ 55 ਡਾਲਰ ਅਤੇ ਸਾਲ ਦੇ ਅੰਤ ਤੱਕ 65 ਤੋਂ 75 ਡਾਲਰ ਪ੍ਰਤੀ ਔਂਸ ਤੱਕ ਜਾ ਸਕਦੀ ਹੈ।
ਦੂਜੇ ਪਾਸੇ, ਪੀਐੱਲ ਕੈਪੀਟਲ ਦੇ ਕਮੋਡਿਟੀ ਮੁਖੀ ਆਸ਼ੀਸ਼ ਰਾਜੋਦੀਆ ਨੇ ਵੀ ਨੇੜਲੇ ਭਵਿੱਖ ਵਿੱਚ ਕੀਮਤਾਂ ਵਿੱਚ ਉਤਾਰ-ਚੜ੍ਹਾਅ ਦੀ ਸੰਭਾਵਨਾ ਜਤਾਈ ਹੈ। ਉਨ੍ਹਾਂ ਮੁਤਾਬਕ ਅਗਲੇ ਛੇ ਮਹੀਨਿਆਂ ਵਿੱਚ ਭਾਰਤੀ ਬਾਜ਼ਾਰ ਵਿੱਚ ਸੋਨਾ 1.12 ਲੱਖ ਤੋਂ 1.35 ਲੱਖ ਰੁਪਏ ਪ੍ਰਤੀ 10 ਗ੍ਰਾਮ ਅਤੇ ਚਾਂਦੀ 1.25 ਲੱਖ ਤੋਂ 1.65 ਲੱਖ ਰੁਪਏ ਪ੍ਰਤੀ ਕਿਲੋਗ੍ਰਾਮ ਦੇ ਵਿਚਕਾਰ ਰਹਿ ਸਕਦੀ ਹੈ।
ਉਨ੍ਹਾਂ ਅਨੁਸਾਰ ਅਗਲੇ 12 ਮਹੀਨਿਆਂ ਵਿੱਚ ਸੋਨੇ ਦੀ ਕੀਮਤ 1.20 ਲੱਖ ਤੋਂ 1.50 ਲੱਖ ਰੁਪਏ ਪ੍ਰਤੀ 10 ਗ੍ਰਾਮ ਅਤੇ ਚਾਂਦੀ ਦੀ ਕੀਮਤ 1.40 ਲੱਖ ਤੋਂ 1.90 ਲੱਖ ਰੁਪਏ ਪ੍ਰਤੀ ਕਿਲੋਗ੍ਰਾਮ ਤੱਕ ਰਹਿਣ ਦਾ ਅਨੁਮਾਨ ਹੈ। ਮਾਹਿਰਾਂ ਦਾ ਮੰਨਣਾ ਹੈ ਕਿ ਕੇਂਦਰੀ ਬੈਂਕਾਂ, ਐਕਸਚੇਂਜ ਟਰੇਡਡ ਫੰਡਾਂ (ETF), ਬੀਮਾ ਕੰਪਨੀਆਂ ਅਤੇ ਪੈਨਸ਼ਨ ਫੰਡਾਂ ਦੀ ਖਰੀਦਦਾਰੀ ਲੰਬੇ ਸਮੇਂ ਵਿੱਚ ਕੀਮਤੀ ਧਾਤਾਂ ਲਈ ਮਜ਼ਬੂਤ ਆਧਾਰ ਬਣੀ ਰਹੇਗੀ। ਹਾਲਾਂਕਿ, ਚਾਂਦੀ ਦੀਆਂ ਕੀਮਤਾਂ ਵਿੱਚ ਸੋਨੇ ਦੇ ਮੁਕਾਬਲੇ ਵੱਧ ਉਤਾਰ-ਚੜ੍ਹਾਅ ਦੇਖਣ ਨੂੰ ਮਿਲ ਸਕਦਾ ਹੈ।
Gold And Silver May Become Cheaper In The First Half Of 2027 Experts Express This Possibility
Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.
Amarpreet Singh Makkar (Editor)