ਦਿੱਲੀ ’ਚ ਸ਼ਰਾਬ ਦੀਆਂ 23 ਦੁਕਾਨਾਂ ਬੰਦ, 52 ਹੋਰਾਂ ’ਤੇ ਕਾਰਵਾਈ ਦੀ ਤਿਆਰੀ

28/11/2026 | Public Times Bureau | Panjab

ਜਨਤਕ ਸ਼ਿਕਾਇਤਾਂ, ਸਕੂਲਾਂ ਤੇ ਧਾਰਮਿਕ ਸਥਾਨਾਂ ਨੇੜੇ ਸੰਚਾਲਨ ਅਤੇ ਟ੍ਰੈਫਿਕ ਸਮੱਸਿਆਵਾਂ ਦੇ ਮੱਦੇਨਜ਼ਰ ਦਿੱਲੀ ਸਰਕਾਰ ਦੀ ਕਾਰਵਾਈ। ਦਿੱਲੀ ਸਰਕਾਰ ਨੇ ਰਾਜਧਾਨੀ ਵਿੱਚ ਜਨਤਕ ਵਿਵਸਥਾ ਅਤੇ ਲੋਕਾਂ ਦੀ ਸਹੂਲਤ ਨੂੰ ਧਿਆਨ ਵਿੱਚ ਰੱਖਦਿਆਂ ਸ਼ਰਾਬ ਦੀਆਂ 23 ਪ੍ਰਚੂਨ ਦੁਕਾਨਾਂ ਬੰਦ ਕਰ ਦਿੱਤੀਆਂ ਹਨ। ਇਸ ਤੋਂ ਇਲਾਵਾ ਨਿਯਮਾਂ ਦੀ ਉਲੰਘਣਾ ਅਤੇ ਲੋਕਾਂ ਨੂੰ ਹੋਣ ਵਾਲੀ ਪਰੇਸ਼ਾਨੀ ਦੇ ਆਧਾਰ ’ਤੇ 52 ਹੋਰ ਦੁਕਾਨਾਂ ਨੂੰ ਬੰਦ ਕਰਨ ਦੀ ਤਿਆਰੀ ਕੀਤੀ ਜਾ ਰਹੀ ਹੈ।

ਆਬਕਾਰੀ ਵਿਭਾਗ ਅਨੁਸਾਰ, ਕਈ ਦੁਕਾਨਾਂ ਦੇ ਬਾਹਰ ਸਮਾਜ ਵਿਰੋਧੀ ਅਨਸਰਾਂ ਦੇ ਇਕੱਠ ਅਤੇ ਹੰਗਾਮੇ ਕਾਰਨ ਸਥਾਨਕ ਨਿਵਾਸੀਆਂ ਵੱਲੋਂ ਸ਼ਿਕਾਇਤਾਂ ਕੀਤੀਆਂ ਗਈਆਂ ਸਨ। ਇਸ ਤੋਂ ਇਲਾਵਾ ਦਿੱਲੀ ਆਬਕਾਰੀ ਨਿਯਮ, 2010 ਤਹਿਤ ਸਕੂਲਾਂ ਅਤੇ ਧਾਰਮਿਕ ਸਥਾਨਾਂ ਦੇ 100 ਮੀਟਰ ਦੇ ਘੇਰੇ ਵਿੱਚ ਸ਼ਰਾਬ ਦੀ ਦੁਕਾਨ ਚਲਾਉਣ ’ਤੇ ਪਾਬੰਦੀ ਦੀ ਉਲੰਘਣਾ ਕਰਨ ਵਾਲੀਆਂ ਦੁਕਾਨਾਂ ਵੀ ਕਾਰਵਾਈ ਦੇ ਘੇਰੇ ਵਿੱਚ ਆਈਆਂ ਹਨ।

ਇੱਕੋ ਇਲਾਕੇ ਵਿੱਚ ਕਈ ਸ਼ਰਾਬ ਦੀਆਂ ਦੁਕਾਨਾਂ ਹੋਣ ਕਾਰਨ ਟ੍ਰੈਫਿਕ ਜਾਮ ਅਤੇ ਸਥਾਨਕ ਲੋਕਾਂ ਨੂੰ ਆ ਰਹੀਆਂ ਮੁਸ਼ਕਲਾਂ ਵੀ ਕਾਰਵਾਈ ਦਾ ਕਾਰਨ ਬਣੀਆਂ ਹਨ। ਸਰਕਾਰੀ ਸੂਤਰਾਂ ਮੁਤਾਬਕ, ਬਾਕੀ 52 ਨਿਸ਼ਾਨਦੇਹੀ ਕੀਤੀਆਂ ਦੁਕਾਨਾਂ ਨੂੰ ਵੀ ਜਲਦ ਬੰਦ ਕਰਨ ਦੀ ਪ੍ਰਕਿਰਿਆ ਅੱਗੇ ਵਧਾਈ ਜਾਵੇਗੀ।

23 Liquor Shops Closed In Delhi Preparations Underway For Action Against 52 Others


About Us


Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.

Amarpreet Singh Makkar (Editor)

Subscribe Us


Address


The Public Times
Ludhiana. 141001
Mobile: +91 9815102122 Email: thepublictimes.news@gmail.com
WhatsApp Us Whats App