ਚਾਰ ਸਾਲਾਂ ਤੋਂ ਸਕੂਲ ਨਾ ਜਾਣ ਦੇ ਲਗਾਏ ਦੋਸ਼, ਸਰਕਾਰੀ ਖ਼ਰਚੇ ’ਤੇ ਵਿਦੇਸ਼ੀ ਟ੍ਰੇਨਿੰਗ ਦੀ ਨਿਰਪੱਖ ਜਾਂਚ ਦੀ ਕੀਤੀ ਮੰਗ। ਸੁਨਾਮ ਵਿੱਚ ਭਾਜਪਾ ਦੀ ਜ਼ਿਲ੍ਹਾ ਪ੍ਰਧਾਨ ਦਾਮਨ ਥਿੰਦ ਬਾਜਵਾ ਨੇ ਕੈਬਨਿਟ ਮੰਤਰੀ ਅਮਨ ਅਰੋੜਾ ਦੇ OSD ਅੰਮ੍ਰਿਤਪਾਲ ਦੀ ਸਿੰਗਾਪੁਰ ਟ੍ਰੇਨਿੰਗ ਨੂੰ ਲੈ ਕੇ ਪੰਜਾਬ ਸਰਕਾਰ ਅਤੇ ਸਿੱਖਿਆ ਵਿਭਾਗ ’ਤੇ ਸਵਾਲ ਖੜ੍ਹੇ ਕੀਤੇ ਹਨ। ਉਨ੍ਹਾਂ ਦੋਸ਼ ਲਾਇਆ ਕਿ ਅੰਮ੍ਰਿਤਪਾਲ ਸ਼ਾਹਪੁਰ ਕਲਾਂ ਦੇ ਸਰਕਾਰੀ ਸਕੂਲ ਵਿੱਚ ਪ੍ਰਿੰਸੀਪਲ ਵਜੋਂ ਤਾਇਨਾਤ ਹੋਣ ਦੇ ਬਾਵਜੂਦ ਪਿਛਲੇ ਚਾਰ ਸਾਲਾਂ ਤੋਂ ਸਕੂਲ ਨਹੀਂ ਜਾ ਰਹੇ ਅਤੇ ਮੰਤਰੀ ਦੇ ਦਫ਼ਤਰ ਵਿੱਚ ਡਿਊਟੀ ਨਿਭਾ ਰਹੇ ਹਨ।
ਦਾਮਨ ਬਾਜਵਾ ਨੇ ਸਵਾਲ ਕੀਤਾ ਕਿ ਜਦੋਂ ਸਬੰਧਤ ਅਧਿਆਪਕ ਸਕੂਲ ਵਿੱਚ ਪੜ੍ਹਾ ਹੀ ਨਹੀਂ ਰਿਹਾ ਤਾਂ ਉਸ ਨੂੰ ਸਰਕਾਰੀ ਖ਼ਰਚੇ ’ਤੇ ਸਿੰਗਾਪੁਰ ਟ੍ਰੇਨਿੰਗ ਲਈ ਕਿਉਂ ਭੇਜਿਆ ਗਿਆ ਅਤੇ ਟ੍ਰੇਨਿੰਗ ਤੋਂ ਬਾਅਦ ਵੀ ਉਹ ਸਕੂਲ ਵਿੱਚ ਹਾਜ਼ਰ ਕਿਉਂ ਨਹੀਂ ਹੋਇਆ। ਉਨ੍ਹਾਂ ਸਰਕਾਰ ਤੋਂ ਇਸ ਪੂਰੇ ਮਾਮਲੇ ਦੀ ਨਿਰਪੱਖ ਜਾਂਚ ਕਰਵਾਉਣ ਅਤੇ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਕਾਰਵਾਈ ਦੀ ਮੰਗ ਕੀਤੀ।
ਇਸ ਦੇ ਨਾਲ ਹੀ ਉਨ੍ਹਾਂ ਸੁਨਾਮ ਹਲਕੇ ਵਿੱਚ ਸਰਕਾਰੀ ਸਕੂਲਾਂ ਵਿੱਚ ਪ੍ਰਿੰਸੀਪਲਾਂ ਦੀਆਂ ਖਾਲੀ ਅਸਾਮੀਆਂ ਦਾ ਮੁੱਦਾ ਵੀ ਚੁੱਕਿਆ। ਉਨ੍ਹਾਂ ਦਾਅਵਾ ਕੀਤਾ ਕਿ ਹਲਕੇ ਦੇ ਡੇਢ ਦਰਜਨ ਦੇ ਕਰੀਬ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਪ੍ਰਿੰਸੀਪਲ ਤਾਇਨਾਤ ਨਹੀਂ ਹਨ। ਸੁਨਾਮ ਸ਼ਹਿਰ ਦੇ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਵਿੱਚ ਵੀ ਪ੍ਰਿੰਸੀਪਲ ਦੀ ਅਸਾਮੀ ਖਾਲੀ ਹੋਣ ਦਾ ਹਵਾਲਾ ਦਿੰਦਿਆਂ ਉਨ੍ਹਾਂ ਸਰਕਾਰ ਦੇ ਸਿੱਖਿਆ ਕ੍ਰਾਂਤੀ ਦੇ ਦਾਅਵਿਆਂ ’ਤੇ ਸਵਾਲ ਉਠਾਏ। ਇਸ ਮੌਕੇ ਭਾਜਪਾ ਆਗੂ ਹਰਮਨਦੇਵ ਸਿੰਘ ਬਾਜਵਾ ਵੀ ਮੌਜੂਦ ਸਨ।
Daman Bajwa Raises Questions Over Singapore Training Of Aman Arora s Osd
Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.
Amarpreet Singh Makkar (Editor)