ਅਫ਼ਗਾਨਿਸਤਾਨ ਵਿੱਚ ਤਾਲਿਬਾਨ ਵੱਲੋਂ ਔਰਤਾਂ ’ਤੇ ਪਾਬੰਦੀਆਂ ਹੋਰ ਸਖ਼ਤ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਉੱਤਰੀ ਬਲਖ ਸੂਬੇ ਵਿੱਚ ਕਥਿਤ ਤੌਰ ’ਤੇ ਸਰਕਾਰੀ ਦਸਤਾਵੇਜ਼ਾਂ, ਮੈਡੀਕਲ ਰਿਕਾਰਡ ਅਤੇ ਡਾਕਟਰੀ ਪਰਚੀਆਂ ਵਿੱਚ ਔਰਤਾਂ ਦੇ ਨਾਂ ਲਿਖਣ ’ਤੇ ਰੋਕ ਲਗਾਉਣ ਦਾ ਹੁਕਮ ਜਾਰੀ ਕੀਤਾ ਗਿਆ ਹੈ। ਸਿਹਤ ਕਰਮਚਾਰੀਆਂ ਨੂੰ ਮਹਿਲਾ ਮਰੀਜ਼ਾਂ ਨੂੰ ਉਨ੍ਹਾਂ ਦੇ ਨਾਂ ਦੀ ਬਜਾਏ ‘ਬੀਬੀ’ ਕਹਿ ਕੇ ਸੰਬੋਧਨ ਕਰਨ ਲਈ ਕਿਹਾ ਗਿਆ ਹੈ।
ਸਪੇਨ ਦੇ ਅਖ਼ਬਾਰ ‘ਐਲ ਪੈਸ’ ਦੀ ਰਿਪੋਰਟ ਅਨੁਸਾਰ, ਇਸ ਹੁਕਮ ਨੂੰ ਲੈ ਕੇ ਮਹਿਲਾ ਅਧਿਕਾਰ ਕਾਰਕੁਨਾਂ ਨੇ ਚਿੰਤਾ ਜਤਾਈ ਹੈ ਕਿ ਇਸ ਨੂੰ ਭਵਿੱਖ ਵਿੱਚ ਪੂਰੇ ਅਫ਼ਗਾਨਿਸਤਾਨ ਵਿੱਚ ਲਾਗੂ ਕੀਤਾ ਜਾ ਸਕਦਾ ਹੈ। ਜਰਮਨੀ ਵਿੱਚ ਰਹਿ ਰਹੀ ਅਫ਼ਗਾਨ ਮਹਿਲਾ ਅਧਿਕਾਰ ਕਾਰਕੁਨ ਲਾਲਾ ਉਸਮਾਨੀ ਨੇ ਦਾਅਵਾ ਕੀਤਾ ਕਿ ਕੁਝ ਥਾਵਾਂ ’ਤੇ ਔਰਤਾਂ ਨੂੰ ਅਪਮਾਨਜਨਕ ਸ਼ਬਦਾਂ ਨਾਲ ਵੀ ਸੰਬੋਧਨ ਕੀਤਾ ਜਾ ਰਿਹਾ ਹੈ।
ਮਹਿਲਾ ਅਧਿਕਾਰ ਸੰਗਠਨ ਫੇਮੇਨਾ ਦੀ ਅਧਿਕਾਰੀ ਜ਼ੁਬੈਦਾ ਅਕਬਰ ਨੇ ਵੀ ਇਸ ਪਾਬੰਦੀ ਦੇ ਦੇਸ਼ ਭਰ ਵਿੱਚ ਫੈਲਣ ਦਾ ਖ਼ਦਸ਼ਾ ਪ੍ਰਗਟਾਇਆ ਹੈ। ਉਨ੍ਹਾਂ ਮੁਤਾਬਕ, ਪਹਿਲਾਂ ਵੀ ਕਈ ਪਾਬੰਦੀਆਂ ਸਥਾਨਕ ਪੱਧਰ ਤੋਂ ਸ਼ੁਰੂ ਹੋ ਕੇ ਪੂਰੇ ਦੇਸ਼ ਵਿੱਚ ਲਾਗੂ ਕੀਤੀਆਂ ਗਈਆਂ ਹਨ।
ਜ਼ਿਕਰਯੋਗ ਹੈ ਕਿ 2021 ਵਿੱਚ ਤਾਲਿਬਾਨ ਦੇ ਮੁੜ ਸੱਤਾ ਵਿੱਚ ਆਉਣ ਤੋਂ ਬਾਅਦ ਅਫ਼ਗਾਨਿਸਤਾਨ ਵਿੱਚ ਔਰਤਾਂ ਦੀ ਸਿੱਖਿਆ, ਰੁਜ਼ਗਾਰ ਅਤੇ ਜਨਤਕ ਜੀਵਨ ਵਿੱਚ ਹਿੱਸੇਦਾਰੀ ’ਤੇ ਕਈ ਪਾਬੰਦੀਆਂ ਲਗਾਈਆਂ ਗਈਆਂ ਹਨ। ਲੜਕੀਆਂ ਲਈ 12 ਸਾਲ ਦੀ ਉਮਰ ਤੋਂ ਬਾਅਦ ਸਿੱਖਿਆ ਦੇ ਮੌਕੇ ਸੀਮਤ ਕਰ ਦਿੱਤੇ ਗਏ ਹਨ। ਇਸ ਤੋਂ ਇਲਾਵਾ ਦਸੰਬਰ 2024 ਵਿੱਚ ਔਰਤਾਂ ਦੀ ਮੈਡੀਕਲ ਖੇਤਰ ਵਿੱਚ ਸਿਖਲਾਈ ’ਤੇ ਵੀ ਪਾਬੰਦੀ ਲਗਾਈ ਗਈ ਸੀ।
ਇਨ੍ਹਾਂ ਫ਼ੈਸਲਿਆਂ ਦਾ ਅਸਰ ਸਿਹਤ ਸੇਵਾਵਾਂ ’ਤੇ ਵੀ ਪੈਣ ਦੀ ਚਿੰਤਾ ਜਤਾਈ ਜਾ ਰਹੀ ਹੈ। ਯੂਨੀਸੇਫ ਨੇ ਚਿਤਾਵਨੀ ਦਿੱਤੀ ਹੈ ਕਿ ਮਹਿਲਾ ਸਿਹਤ ਕਰਮਚਾਰੀਆਂ ਦੀ ਗਿਣਤੀ ਘਟਣ ਅਤੇ ਨਵੀਆਂ ਮਹਿਲਾ ਕਰਮਚਾਰੀਆਂ ਦੀ ਸਿਖਲਾਈ ਰੁਕਣ ਕਾਰਨ ਸਿਹਤ ਪ੍ਰਣਾਲੀ ਸਾਹਮਣੇ ਗੰਭੀਰ ਚੁਣੌਤੀਆਂ ਪੈਦਾ ਹੋ ਸਕਦੀਆਂ ਹਨ।
Decree In Afghanistan Bans The Use Of Women s Names Medical Records Will Also Be Affected
Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.
Amarpreet Singh Makkar (Editor)