ਧਾਮੀ ਨੇ ਕਿਹਾ ਕਿ ਬੀਤੇ ਕੱਲਹ ਇਕ 75 ਸਾਲਾ ਸਿੱਖ ਬਜ਼ਰਗ ਨਿਰਮਲ ਸਿੰਘ ਨੂੰ ਦੋ ਅਣਪਛਾਤੇ ਵਿਅਕਤੀਆਂ ਵੱਲੋਂ ਰਿਚਮੰਡ ਹਿਲ ਨਿਊਯਾਰਕ ਵਿਖੇ ਹਮਲਾ ਕਰਕੇ ਜ਼ਖ਼ਮੀ ਕਰਨਾ ਬੇਹੱਦ ਮੰਦਭਾਗਾ ਹੈ, ਜਿਸ ਦੇ ਦੋਸ਼ੀਆਂ ਖਿਲਾਫ ਸਖ਼ਤ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ। ਸ਼ਰੋਮਣੀ ਗਰਦਆਰਾ ਪਰਬੰਧਕ ਕਮੇਟੀ ਦੇ ਪਰਧਾਨ ਹਰਜਿੰਦਰ ਸਿੰਘ ਧਾਮੀ ਨੇ ਅਮਰੀਕਾ ਚ ਸਿੱਖਾਂ ਤੇ ਹੰਦੇ ਨਸਲੀ ਹਮਲਿਆਂ ਤੇ ਗਹਿਰੀ ਚਿੰਤਾ ਪਰਗਟ ਕਰਦਿਆਂ ਉਥੋਂ ਦੀਆਂ ਗਰਦਆਰਾ ਕਮੇਟੀਆਂ ਅਤੇ ਸਿੱਖ ਆਗੂਆਂ ਨੂੰ ਇਸ ਵਰਤਾਰੇ ਖਿਲਾਫ ਅਵਾਜ਼ ਬਲੰਦ ਕਰਨ ਲਈ ਕਿਹਾ ਹੈ। ਧਾਮੀ ਨੇ ਕਿਹਾ ਕਿ ਬੀਤੇ ਕੱਲਹ ਇਕ 75 ਸਾਲਾ ਸਿੱਖ ਬਜ਼ਰਗ ਨਿਰਮਲ ਸਿੰਘ ਨੂੰ ਦੋ ਅਣਪਛਾਤੇ ਵਿਅਕਤੀਆਂ ਵੱਲੋਂ ਰਿਚਮੰਡ ਹਿਲ ਨਿਊਯਾਰਕ ਵਿਖੇ ਹਮਲਾ ਕਰਕੇ ਜ਼ਖ਼ਮੀ ਕਰਨਾ ਬੇਹੱਦ ਮੰਦਭਾਗਾ ਹੈ, ਜਿਸ ਦੇ ਦੋਸ਼ੀਆਂ ਖਿਲਾਫ ਸਖ਼ਤ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ। ਉਨਹਾਂ ਕਿਹਾ ਕਿ ਇਸ ਘਟਨਾ ਦੇ ਦੋਸ਼ੀ ਲੋਕਾਂ ਨੂੰ ਸਜ਼ਾਵਾਂ ਦਿਵਾਉਣ ਲਈ ਅਮਰੀਕਾ ਦੀਆਂ ਸਿੱਖ ਸੰਸਥਾਵਾਂ ਅੱਗੇ ਆਉਣ, ਤਾਂ ਜੋ ਭਵਿੱਖ ਵਿਚ ਕੋਈ ਅਜਿਹਾ ਕਰਨ ਦੀ ਹਿੰਮਤ ਨਾ ਕਰੇ। ਸ਼ਰੋਮਣੀ ਕਮੇਟੀ ਪਰਧਾਨ ਨੇ ਕਿਹਾ ਕਿ ਅਮਰੀਕਾ ਦੀ ਤਰੱਕੀ ਲਈ ਪੰਜਾਬੀਆਂ ਅਤੇ ਖ਼ਾਸਕਰ ਸਿੱਖਾਂ ਨੇ ਵੱਡਾ ਯੋਗਦਾਨ ਪਾਇਆ ਹੈ ਅਤੇ ਹਰ ਭਾਈਚਾਰੇ ਦੇ ਲੋਕਾਂ ਪਰਤੀ ਸਿੱਖਾਂ ਦੇ ਮਨ ਵਿਚ ਵੱਡਾ ਸਤਿਕਾਰ ਹੈ। ਮਸ਼ਕਲਾਂ ਸਮੇਂ ਵੀ ਸਿੱਖ ਗਰੂ ਘਰਾਂ ਤੋਂ ਲੋਕ ਭਲਾਈ ਦੀਆਂ ਸੇਵਾਵਾਂ ਨਿਭਾਉਂਦੇ ਹਨ, ਪਰੰਤੂ ਦੱਖ ਦੀ ਗੱਲ ਹੈ ਕਿ ਸਰਬੱਤ ਦਾ ਭਲਾ ਚਾਹਣ ਵਾਲੇ ਸਿੱਖਾਂ ਨੂੰ ਨਫ਼ਰਤੀ ਹਿੰਸਾ ਦਾ ਸ਼ਿਕਾਰ ਬਣਾਇਆ ਜਾਂਦਾ ਹੈ। ਉਨਹਾਂ ਕਿਹਾ ਕਿ ਵਿਦੇਸਾਂ ਚ ਸਿੱਖਾਂ ਤੇ ਨਸਲੀ ਹਮਲਿਆਂ ਨੂੰ ਲੈ ਕੇ ਸ਼ਰੋਮਣੀ ਕਮੇਟੀ ਵੱਲੋਂ ਕਈ ਵਾਰ ਭਾਰਤ ਸਰਕਾਰ ਨੂੰ ਲਿਖਿਆ ਗਿਆ ਹੈ ਅਤੇ ਇਥੋਂ ਤੱਕ ਕਿ ਜਨਰਲ ਇਜਲਾਸਾਂ ਵਿਚ ਵੀ ਮਤੇ ਪਾਸ ਕਰਕੇ ਸਰਕਾਰ ਨੂੰ ਭੇਜੇ ਜਾਂਦੇ ਰਹੇ ਹਨ। ਭਾਰਤ ਸਰਕਾਰ ਨੂੰ ਚਾਹੀਦਾ ਹੈ ਕਿ ਉਹ ਵਿਦੇਸ਼ਾਂ ਦੀਆਂ ਸਰਕਾਰਾਂ ਪਾਸ ਇਨਹਾਂ ਮਾਮਲਿਆਂ ਨੂੰ ਉਠਾ ਅਤੇ ਵਿਦੇਸ਼ਾਂ ਚ ਸਿੱਖਾਂ ਦੀ ਸਰੱਖਿਆ ਯਕੀਨੀ ਬਣਾਵੇ।