ਚੰਡੀਗੜਹ, 20 ਅਕਤੂਬਰ - ਪੰਜਾਬ ਦੇ ਸਿੱਖਿਆ ਅਤੇ ਉਚੇਰੀ ਸਿੱਖਿਆ ਤੇ ਭਾਸ਼ਾਵਾਂ ਬਾਰੇ ਮੰਤਰੀ ਪਰਗਟ ਸਿੰਘ ਨੇ ਸੀ.ਬੀ.ਸ.ਈ. ਵੱਲੋਂ ਦਸਵੀਂ ਤੇ ਬਾਰਹਵੀਂ ਦੀ ਜਾਰੀ ਡੇਟਸ਼ੀਟ ਵਿੱਚ ਪੰਜਾਬੀ ਵਿਸ਼ੇ ਨੂੰ ਮੱਖ ਵਿਸ਼ਿਆਂ ਵਿੱਚੋਂ ਬਾਹਰ ਕੱਢਣ ਦੇ ਫ਼ੈਸਲੇ ਨੂੰ ਮੰਦਭਾਗਾ ਕਰਾਰ ਦਿੱਤਾ ਹੈ। ਉਨਹਾਂ ਕੇਂਦਰੀ ਬੋਰਡ ਨੂੰ ਇਸ ਫ਼ੈਸਲੇ ਉਤੇ ਮੜ ਗ਼ੌਰ ਕਰਨ ਦੀ ਅਪੀਲ ਕੀਤੀ ਹੈ। ਅੱਜ ਇੱਥੇ ਜਾਰੀ ਪਰੈਸ ਬਿਆਨ ਵਿੱਚ ਸ. ਪਰਗਟ ਸਿੰਘ ਨੇ ਸੀ.ਬੀ.ਸ.ਈ. ਵੱਲੋਂ ਸਾਰੀਆਂ ਖੇਤਰੀ ਭਾਸ਼ਾਵਾਂ ਨੂੰ ਮਾਈਨਰ ਵਿਸ਼ਿਆਂ ਵਿੱਚ ਸ਼ਾਮਲ ਕਰਨ ਦੇ ਫ਼ੈਸਲੇ ਨੂੰ ਦੇਸ਼ ਭਰ ਦੇ ਵਿਦਿਆਰਥੀਆਂ ਨੂੰ ਉਨਹਾਂ ਨੂੰ ਆਪਣੀ ਮਾਤ ਭਾਸ਼ਾ ਤੋਂ ਦੂਰ ਕਰਨ ਦੀ ਸਾਜਿਸ਼ ਕਰਾਰ ਦਿੱਤਾ ਹੈ।ਉਨਹਾਂ ਕਿਹਾ ਕਿ ਇਹ ਸਬੰਧਤ ਸੂਬਿਆਂ ਦੇ ਵਿਦਿਆਰਥੀਆਂ ਨਾਲ ਧੱਕਾ ਹੈ।ਉਨਹਾਂ ਕਿਹਾ ਕਿ ਇਹ ਫੈਸਲਾ ਭਾਰਤੀ ਸੰਵਿਧਾਨ ਦੀ ਮੂਲ ਭਾਵਨਾ ਦੇ ਉਲਟ ਹੈ। ਸਿੱਖਿਆ ਅਤੇ ਉਚੇਰੀ ਸਿੱਖਿਆ ਤੇ ਭਾਸ਼ਾਵਾਂ ਬਾਰੇ ਮੰਤਰੀ ਨੇ ਕਿਹਾ ਕਿ ਘੱਟੋ-ਘੱਟ ਸਬੰਧਤ ਸੂਬੇ ਵਿੱਚ ਉੱਥੋਂ ਦੀ ਮਾਤ ਭਾਸ਼ਾ ਜਿਵੇਂ ਕਿ ਪੰਜਾਬ ਵਿੱਚ ਪੰਜਾਬੀ ਹੈ, ਨੂੰ ਮੱਖ ਵਿਸ਼ੇ ਵਿੱਚ ਰੱਖਣਾ ਚਾਹੀਦਾ ਹੈ।ਉਨਹਾਂ ਕਿਹਾ ਕਿ ਇਸੇ ਤਰਹਾਂ ਹਰ ਸੂਬੇ ਵਿੱਚ ਉੱਥੋਂ ਦੀ ਸਥਾਨਕ ਮਾਤ ਭਾਸ਼ਾ ਮੱਖ ਵਿਸ਼ੇ ਵਿੱਚ ਸ਼ਾਮਲ ਹੋਵੇ।ਉਨਹਾਂ ਕਿਹਾ ਕਿ ਇਸ ਸੰਬੰਧੀ ਜੇ ਲੋੜ ਪਈ ਤਾਂ ਉਹ ਕੇਂਦਰੀ ਸਿੱਖਿਆ ਮੰਤਰੀ ਕੋਲ ਵੀ ਪਹੰਚ ਕਰ ਕੇ ਫੈਸਲਾ ਵਾਪਸ ਕਰਵਾਉਣ ਲਈ ਚਾਰਾਜੋਈ ਕਰਨਗੇ।