ਚੰਡੀਗੜ, 10 ਮਈ: ੋਨੇ ਦੇ ਸੀਜ਼ਨ ਦੇ ਮੱਦੇਨਜ਼ਰ ਪੰਜਾਬ ਦੇ ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਅੱਜ ਸਪੱਸ਼ਟ ਕੀਤਾ ਕਿ ਭਾਵੇਂ ਦੇਸ਼ ਬਿਜਲੀ ਦੀ ਗੰਭੀਰ ਕਿੱਲਤ ਦਾ ਸਾਹਮਣਾ ਕਰ ਰਿਹਾ ਹੈ ਪਰ ਪੰਜਾਬ ਸਰਕਾਰ ਨੇ ਬਿਜਲੀ ਸਪਲਾਈ ਦੇ ਪਖਤਾ ਪਰਬੰਧ ਕੀਤੇ ਹਨ ਅਤੇ ਅਸੀਂ ੋਨੇ ਦੀ ਲਵਾਈ ਦੇ ਸੀਜ਼ਨ ਲਈ ਨਿਰਵਿਘਨ ਸਪਲਾਈ ਯਕੀਨੀ ਬਣਾਉਣ ਲਈ ਪੂਰੀ ਕੋਸ਼ਿਸ਼ ਕਰ ਰਹੇ ਹਾਂ। ਕਿਸਾਨਾਂ ਨੂੰ ਪੰਜਾਬ ਸਰਕਾਰ ਵੱਲੋਂ ਵੱਖ-ਵੱਖ ਕਿਸਾਨ ਜਥੇਬੰਦੀਆਂ ਨਾਲ ਮੀਟਿੰਗ ਦੌਰਾਨ ੋਨੇ ਦੀ ਪੜਾਅਵਾਰ ਲਵਾਈ ਸਬੰਧੀ ਸਾ ਗ ਫਾਰਮੂਲੇ ਨੂੰ ਅਪਣਾਉਣ ਦੀ ਅਪੀਲ ਕਰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਇਸ ਫਾਰਮੂਲੇ ਨੂੰ ਅਪਣਾਉਣ ਨਾਲ ਬਿਜਲੀ ਦੀ ਕਿੱਲਤ ਤੋਂ ਇਲਾਵਾ ਮਜਦੂਰਾਂ ਅਤੇ ਖਾਦ ਦੀ ਘਾਟ ਵਰਗੇ ਹੋਰ ਸਾਰੇ ਮਸਲੇ ਆਪਣੇ ਆਪ ਹੱਲ ਹੋ ਜਾਣਗੇ। ਉਨਾਂ ਕਿਹਾ ਕਿ ਜੇਕਰ ਕਿਸਾਨਾਂ ਨੂੰ ਇਸ ਸਬੰਧੀ ਕੋਈ ਸ਼ਿਕਵਾ ਹੈ ਤਾਂ ਅਸੀਂ ਸਖਾਵੇਂ ਹੱਲ ਲਈ ਕਮੇਟੀ ਬਣਾਉਣ ਵਾਸਤੇ ਤਿਆਰ ਹਾਂ। ਉਨਾਂ ਕਿਸਾਨਾਂ ਨੂੰ ੋਨੇ ਦੀ ਲਵਾਈ ਦੀ ਰਵਾਇਤੀ ਪਰਣਾਲੀ ਨੂੰ ਛੱਡ ਕੇ ਸਿੱਧੀ ਬਿਜਾਈ ਕਰਨ ਦਾ ਸਾਅ ਦਿੰਦਿਆਂ ਕਿਹਾ ਕਿ ਜੇਕਰ ਕਿਸਾਨ ਖੇਤੀ ਮਾਹਿਰਾਂ ਦੇ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਨਗੇ ਤਾਂ ਸਿੱਧੀ ਬਿਜਾਈ ਨਾਲ ਾੜ ਤੇ ਕੋਈ ਅਸਰ ਨਹੀਂ ਪਵੇਗਾ। ਉਨਾਂ ਅੱਗੇ ਕਿਹਾ ਕਿ ਮੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਨੇ ਪਹਿਲਾਂ ਹੀ ਸਾਰੇ ਖਪਤਕਾਰਾਂ ਨੂੰ 300 ਯੂਨਿਟ ਬਿਜਲੀ ਪਰਤੀ ਮਹੀਨਾ ਮਫਤ ਦੇਣ ਦਾ ਲਾਨ ਕੀਤਾ ਹੈ ਅਤੇ ਇਹ ਸਹੂਲਤ 1 ਜਲਾਈ ਤੋਂ ਮਹੱਈਆ ਕਰਵਾਈ ਜਾਵੇਗੀ। ਉਨਾਂ ਮਲਾਜਮਾਂ ਨੂੰ ਸਪੱਸ਼ਟ ਤੌਰ ਤੇ ਕਿਹਾ ਕਿ ਭਿਰਸ਼ਟਾਚਾਰ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਮੰਤਰੀ ਨੇ ਕਿਹਾ ਕਿ ਅਪਰੈਲ 2022 ਦੇ ਮਹੀਨੇ ਦੌਰਾਨ, ਪੀ.ਸ.ਪੀ.ਸੀ.ਲ ਨੇ 49,117 ਲਯੂ (ਔਸਤ ਮੰਗ 6822 ਮੈਗਾਵਾਟ) ਦੀ ਸਪਲਾਈ ਕੀਤੀ ਹੈ ਜੋ ਕਿ ਅਪਰੈਲ 2021 ਦੌਰਾਨ ਕੀਤੀ ਗਈ 37,168 ਲਯੂ ਸਪਲਾਈ (ਔਸਤ ਮੰਗ 5162 ਮੈਗਾਵਾਟ) ਨਾਲੋਂ 32 ਫੀਸਦ ਵੱਧ ਹੈ। ਇਸੇ ਤਰਾਂ ਮਈ 2021 ਦੌਰਾਨ ਕੀਤੀ ਗਈ 1325 ਲਯੂ (ਔਸਤ ਮੰਗ 6467 ਮੈਗਾਵਾਟ ) ਸਪਲਾਈ ਦੇ ਮਕਾਬਲੇ 9 ਮਈ, 2022 ਤੱਕ 1802 ਲਯੂ (ਔਸਤ ਮੰਗ 8932 ਮੈਗਾਵਾਟ ) ਦੀ ਸਪਲਾਈ ਕੀਤੀ ਗਈ ਹੈ ਜੋ ਪਿਛਲੇ ਸਾਲ ਦੇ ਮਕਾਬਲੇ 36 ਫੀਸਦ ਵੱਧ ਹਨ। ਪਿਛਲੇ ਸਾਲ ਦਰਜ ਕੀਤੀ ਗਈ 6791 ਮੈਗਾਵਾਟ ਮੰਗ ਦੇ ਮਕਾਬਲੇ ਮਈ 2022 ਦੌਰਾਨ 9 ਮਈ, 2022 ਤੱਕ 9441 ਮੈਗਾਵਾਟ ਦੀ ਪੀਕ ਡਿਮਾਂਡ ਦਰਜ ਕੀਤੀ ਗਈ ਹੈ। ਇਸ ਮੌਕੇ ਪੀ.ਸ.ਪੀ.ਸੀ.ਲ ਦੇ ਸੀ.ਮ.ਡੀ. ਬਲਦੇਵ ਸਿੰਘ ਸਰਾਂ, ਡਾਇਰੈਕਟਰ ਕਮਰਸ਼ੀਅਲ ਪੀ.ਸ.ਪੀ.ਸੀ.ਲ. ਬਲਦੇਵ ਸ਼ਰਮਾ, ਡਾਇਰੈਕਟਰ ਜਨਰੇਸਨ ਪਰਮਜੀਤ ਸਿੰਘ, ਡਾਇਰੈਕਟਰ ਡਿਸਟਰੀਬਿਊਸ਼ਨ ਡੀ.ਪੀ.ਸ.ਗਰੇਵਾਲ, ਸਕੱਤਰ ਖੇਤੀਬਾੜੀ ਦਿਲਰਾਜ ਸਿੰਘ ਸੰਧਾਵਾਲੀਆ, ਵਿਸ਼ੇਸ਼ ਸਕੱਤਰ ਜਲ ਸਪਲਾਈ ਪਰਮਪਾਲ ਕੌਰ, ਵਧੀਕ ਸਕੱਤਰ ਮਾਲ ਕੈਪਟਨ ਕਰਨੈਲ ਸਿੰਘ, ਕਰਾਂਤੀਕਾਰੀ ਕਿਸਾਨ ਯੂਨੀਅਨ ਦੇ ਪਰਧਾਨ ਡਾਕਟਰ ਦਰਸਨ ਪਾਲ, ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਜਨਰਲ ਸਕੱਤਰ ਹਰਿੰਦਰ ਸਿੰਘ ਲੱਖੋਵਾਲ, ਭਾਰਤੀ ਕਿਸਾਨ ਯੂਨੀਅਨ ਕਰਾਂਤੀਕਾਰੀ ਦੇ ਸੂਬਾ ਪਰਧਾਨ ਸਰਜੀਤ ਸਿੰਘ ਫੂਲ, ਭਾਰਤੀ ਕਿਸਾਨ ਯੂਨੀਅਨ ਕਤਾ ਸਿੱਧੂਪਰ ਦੇ ਪਰਧਾਨ ਜਗਜੀਤ ਸਿੰਘ ਡੱਲੇਵਾਲ ਅਤੇ ਭਾਰਤੀ ਕਿਸਾਨ ਯੂਨੀਅਨ ਖੋਸਾ ਦੇ ਪਰਧਾਨ ਸਖਜਿੰਦਰ ਸਿੰਘ ਖੋਸਾ ਹਾਜਰ ਸਨ।