ਪੰਜਾਬ ਦੇ ਮੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਸੈਨਿਕ ਸਕੂਲ, ਕਪੂਰਥਲਾ ਦੀ ਪਰਾਤਨ ਸ਼ਾਨ ਨੂੰ ਬਹਾਲ ਕਰਨ ਲਈ ਸੂਬਾ ਸਰਕਾਰ ਸਿਰਤੋੜ ਯਤਨ ਕਰੇਗੀ। ਅੱਜ ਇੱਥੇ ਆਪਣੇ ਨਿਵਾਸ ਸਥਾਨ ਤੇ ਸਕੂਲ ਦੇ ਕੰਮਕਾਜ ਦਾ ਜਾਇਜ਼ਾ ਲੈਣ ਲਈ ਹੋਈ ਮੀਟਿੰਗ ਦੀ ਪਰਧਾਨਗੀ ਕਰਦਿਆਂ ਮੱਖ ਮੰਤਰੀ ਨੇ ਕਿਹਾ ਕਿ ਇਸ ਪਰਮੱਖ ਸੰਸਥਾ ਨੇ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਪਰਦਾਨ ਕਰਕੇ ਆਪਣਾ ਨਿਵੇਕਲਾ ਸਥਾਨ ਬਣਾਇਆ ਹੈ। ਉਨਹਾਂ ਕਿਹਾ ਕਿ ਇਸ ਵੱਕਾਰੀ ਸੰਸਥਾ ਨੇ ਮਹਾਨ ਸ਼ਖਸੀਅਤਾਂ ਪੈਦਾ ਕੀਤੀਆਂ ਹਨ ਜਿਨਹਾਂ ਨੇ ਵੱਖ-ਵੱਖ ਅਹਿਮ ਅਹਦਿਆਂ ਖਾਸ ਕਰਕੇ ਹਥਿਆਰਬੰਦ ਸੈਨਾਵਾਂ ਵਿੱਚ ਦੇਸ਼ ਦੀ ਸੇਵਾ ਕੀਤੀ ਹੈ। ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਸਕੂਲ ਦੀ ਪਰਾਣੀ ਸ਼ਾਨ ਨੂੰ ਬਹਾਲ ਕਰਨ ਲਈ ਵਚਨਬੱਧ ਹੈ ਜਿਸ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਮੱਖ ਮੰਤਰੀ ਨੇ ਵਿੱਤ ਵਿਭਾਗ ਨੂੰ ਸਕੂਲ ਦੀ ਇਮਾਰਤ ਦੀ ਮਰੰਮਤ ਲਈ ਫੰਡ ਤਰੰਤ ਜਾਰੀ ਕਰਨ ਲਈ ਕਿਹਾ। ਉਨਹਾਂ ਕਿਹਾ ਕਿ ਸਕੂਲ ਦੀ ਇਮਾਰਤ ਦੀ ਢਕਵੀਂ ਸਾਂਭ-ਸੰਭਾਲ ਦੇ ਨਾਲ-ਨਾਲ ਬਨਿਆਦੀ ਢਾਂਚੇ ਨੂੰ ਉੱਚਾ ਚੱਕਣਾ ਸਮੇਂ ਦੀ ਲੋੜ ਹੈ ਤਾਂ ਜੋ ਵਿਦਿਆਰਥੀਆਂ ਨੂੰ ਸਿੱਖਿਆ ਪਰਾਪਤ ਕਰਨ ਲਈ ਢਕਵਾਂ ਮਾਹੌਲ ਮਿਲ ਸਕੇ। ਭਗਵੰਤ ਮਾਨ ਨੇ ਇਹ ਵੀ ਕਿਹਾ ਕਿ ਸਕੂਲ ਦੀ ਨਿਰੰਤਰ ਦੇਖ-ਰੇਖ ਨੂੰ ਯਕੀਨੀ ਬਣਾਉਣ ਲਈ ਆਉਣ ਵਾਲੇ ਸਾਲਾਂ ਤੋਂ ਬਜਟ ਦੀ ਵਿਵਸਥਾ ਕੀਤੀ ਜਾਵੇਗੀ। ਇਸੇ ਤਰਹਾਂ ਮੱਖ ਮੰਤਰੀ ਨੇ ਅਧਿਕਾਰੀਆਂ ਨੂੰ ਇਸ ਵੱਕਾਰੀ ਸੰਸਥਾ ਵਿੱਚ ਪੜਹ ਰਹੇ ਵਿਦਿਆਰਥੀਆਂ ਨੂੰ ਵਜ਼ੀਫ਼ਾ ਮਹੱਈਆ ਕਰਵਾਉਣ ਲਈ ਫੰਡ ਜਾਰੀ ਕਰਨ ਵਾਸਤੇ ਵੀ ਆਖਿਆ। ਉਨਹਾਂ ਕਿਹਾ ਕਿ ਇਸ ਨੂੰ ਪਹਿਲ ਦੇ ਆਧਾਰ ਤੇ ਪੂਰਾ ਕੀਤਾ ਜਾਵੇ ਤਾਂ ਜੋ ਵਿਦਿਆਰਥੀਆਂ ਨੂੰ ਸਿੱਖਿਆ ਪਰਾਪਤ ਕਰਨ ਵਿੱਚ ਕੋਈ ਮਸ਼ਕਲ ਪੇਸ਼ ਨਾ ਆਵੇ। ਭਗਵੰਤ ਮਾਨ ਨੇ ਸਕੂਲ ਪਰਬੰਧਕਾਂ ਨੂੰ ਸਕੂਲ ਦੇ ਕੰਮਕਾਜ ਲਈ ਪੂਰਨ ਸਹਿਯੋਗ ਅਤੇ ਮਦਦ ਦਾ ਭਰੋਸਾ ਦਿੱਤਾ।