ਓਦੋਂ ਤੱਕ ਟਿਕ ਕੇ ਨਹੀਂ ਬੈਠਾਂਗਾ, ਜਦੋਂ ਤੱਕ ਬੇਅਦਬੀ ਦੇ ਦੋਸ਼ੀਆਂ ਨੂੰ ਜੇਲ ਦੀਆਂ ਸਲਾਖਾਂ ਪਿੱਛੇ ਨਹੀਂ ਪਹੰਚਾ ਦਿੰ

ਪੰਜਾਬ ਦੇ ਮੱਖ ਮੰਤਰੀ ਭਗਵੰਤ ਮਾਨ ਨੇ ਅੱਜ ਅਹਿਦ ਲੈਂਦਿਆਂ ਕਿਹਾ ਕਿ ਉਹ ਉਦੋਂ ਤੱਕ ਸ਼ਾਂਤ ਨਹੀਂ ਬੈਠਣਗੇ, ਜਦੋਂ ਤੱਕ ਬੇਅਦਬੀ ਦੇ ਦੋਸੀਆਂ ਨੂੰ ਜੇਲ ਦੀਆਂ ਸਲਾਖਾਂ ਪਿੱਛੇ ਨਹੀਂ ਪਹੰਚਾ ਦਿੱਤਾ ਜਾਂਦਾ। ਮੱਖ ਮੰਤਰੀ ਨੇ ਅੱਜ ਇੱਥੇ ਇੱਕ ਨਿਊਜ ਚੈਨਲ ਵੱਲੋਂ ਮਿਸਨ ਸਨਹਿਰਾ ਪੰਜਾਬ ਸੰਮੇਲਨ ਦੌਰਾਨ ਕਿਹਾ, “ਪੰਜਾਬ ਦੀ ਪਾਵਨ ਧਰਤੀ ਤੇ ਸਰੀ ਗਰੂ ਗਰੰਥ ਸਾਹਿਬ ਜੀ ਦੀ ਬੇਅਦਬੀ ਸਾਡੇ ਸਾਰਿਆਂ ਦੇ ਮੱਥੇ ਉਤੇ ਕਲੰਕ ਹੈ। ਇਸ ਘਿਨਾਉਣੀ ਘਟਨਾ ਦਾ ਵਾਪਰ ਜਾਣਾ ਸੋਚ ਤੋਂ ਵੀ ਪਰੇ ਅਤੇ ਨਾ-ਮਆਫੀਯੋਗ ਪਾਪ ਹੈ ਜਿਸ ਦੇ ਦੋਸੀਆਂ ਨੂੰ ਕਦੇ ਵੀ ਬਖਸ਼ਿਆ ਨਹੀਂ ਜਾ ਸਕਦਾ।
ਮੱਖ ਮੰਤਰੀ ਨੇ ਕਿਹਾ ਕਿ ਇਹ ਬਹਤ ਦੱਖ ਦੀ ਗੱਲ ਹੈ ਕਿ ਇੰਨੇ ਸਾਲ ਬੀਤ ਜਾਣ ਤੋਂ ਬਾਅਦ ਵੀ ਇਸ ਘਿਨਾਉਣੇ ਜਰਮ ਦੇ ਦੋਸੀ ਸਰੇਆਮ ਦਨਦਨਾਉਂਦੇ ਫਿਰਦੇ ਹਨ। ਭਗਵੰਤ ਮਾਨ ਨੇ ਕਿਹਾ ਕਿ ਅਜਿਹਾ ਸਿਰਫ ਇਸ ਲਈ ਹੋਇਆ ਕਿਉਂ ਜੋ ਦੋਸੀਆਂ ਨੂੰ ਬਚਾਉਣ ਲਈ ਅਕਾਲੀਆਂ ਅਤੇ ਕਾਂਗਰਸੀਆਂ ਦੀ ਆਪਸੀ ਮਿਲੀਭਗਤ ਸੀ। ਹਾਲਾਂਕਿ, ਉਨਾਂ ਕਿਹਾ ਕਿ ਉਹ ਦਿਨ ਦੂਰ ਨਹੀਂ ਜਦੋਂ ਦੋਸੀ ਸਲਾਖਾਂ ਪਿੱਛੇ ਹੋਣਗੇ ਜਿਸ ਲਈ ਉਨਾਂ ਦੀ ਸਰਕਾਰ ਕੋਈ ਕਸਰ ਬਾਕੀ ਨਹੀਂ ਛੱਡੇਗੀ।
ਮੱਖ ਮੰਤਰੀ ਨੇ ਕਿਹਾ ਕਿ ਹਣ ਤੱਕ ਸਮੇਂ-ਸਮੇਂ ਦੀਆਂ ਸਰਕਾਰਾਂ ਦੀ ਸ਼ਹਿ ਨਾਲ ਦੋਸ਼ੀ ਸਜ਼ਾ ਤੋਂ ਬਚਦੇ ਆ ਹਨ ਪਰ ਉਨਾਂ ਦੀ ਸਰਕਾਰ ਬਣਨ ਤੋਂ ਬਾਅਦ ਇਹ ਵਰਤਾਰਾ ਬੰਦ ਹੋ ਗਿਆ ਕਿਉਂਕਿ ਉਹ ਦੋਸੀਆਂ ਨੂੰ ਸਜਾ ਦੇਣ ਲਈ ਦਿਰੜ ਵਚਨਬੱਧ ਹਨ। ਭਗਵੰਤ ਮਾਨ ਨੇ ਕਿਹਾ ਕਿ ਕਾਬਲ ਤੋਂ ਕਾਬਲ ਅਧਿਕਾਰੀ ਜਾਂਚ ਦੀ ਅਗਲੇਰੀ ਪੈਰਵੀ ਕਰਨਗੇ ਅਤੇ ਚੰਗੇ ਤੋਂ ਚੰਗੇ ਵਕੀਲ ਅਦਾਲਤ ਵਿੱਚ ਕੇਸ ਲੜਨਗੇ ਤਾਂ ਜੋ ਦੋਸੀ ਸਜਾ ਤੋਂ ਬਚ ਨਾ ਸਕਣ।
ਗੈਂਗਸਟਰਵਾਦ ਨੂੰ ਕੌਮੀ ਸਮੱਸਿਆ ਦੱਸਦਿਆਂ ਮੱਖ ਮੰਤਰੀ ਨੇ ਕਿਹਾ ਕਿ ਇਸ ਖਤਰੇ ਨੂੰ ਰੋਕਣ ਲਈ ਸਾਰੇ ਸੂਬਿਆਂ ਨੂੰ ਆਪਸ ਵਿਚ ਹੱਥ ਮਿਲਾਉਣਾ ਹੋਵੇਗਾ। ਉਨਾਂ ਕਿਹਾ ਕਿ ਸਾਂੇ ਯਤਨਾਂ ਸਦਕਾ ਹੀ ਇਸ ਸਮੱਸਿਆ ਨੂੰ ਕਾਰਗਰ ਢੰਗ ਨਾਲ ਖਤਮ ਕਰਨ ਵਿੱਚ ਮਦਦ ਮਿਲ ਸਕਦੀ ਹੈ। ਭਗਵੰਤ ਮਾਨ ਨੇ ਕਿਹਾ ਕਿ ਉਨਾਂ ਦੀ ਸਰਕਾਰ ਨੇ ਇਸ ਖਤਰੇ ਨਾਲ ਨਿਪਟਣ ਲਈ ਪਹਿਲਾਂ ਹੀ ਠੋਸ ਰਣਨੀਤੀ ਤਿਆਰ ਕੀਤੀ ਹੈ।
ਮੱਖ ਮੰਤਰੀ ਨੇ ਕਿਹਾ ਕਿ ਸੰਗਠਿਤ ਗਰੋਹ ਦੇ ਖਾਤਮੇ ਲਈ ਸਿਹਰਾ ਆਪਣੇ ਸਿਰ ਲੈਣ ਵਾਲੀ ਕੋਈ ਗੱਲ ਨਹੀਂ ਹੋਣੀ ਚਾਹੀਦੀ ਕਿਉਂਕਿ ਹਰੇਕ ਸੂਬਾ ਹੀ ਇਸ ਪਰਤੀ ਸੰਵੇਦਨਸੀਲ ਹੈ। ਉਨਾਂ ਨੇ ਸੂਬੇ ਵਿੱਚ ਗੈਂਗਸਟਰ ਕਲਚਰ ਨੂੰ ਉਤਸ਼ਾਹਤ ਕਰਨ ਲਈ ਕਾਂਗਰਸ ਅਤੇ ਅਕਾਲੀਆਂ ਦੀ ਵੀ ਕਰੜੀ ਆਲੋਚਨਾ ਕੀਤੀ। ਭਗਵੰਤ ਮਾਨ ਨੇ ਕਿਹਾ ਕਿ ਇਨਾਂ ਦੋਵਾਂ ਪਾਰਟੀਆਂ ਨੇ ਆਪੋ ਆਪਣੇ ਸਵਾਰਥਾਂ ਦੀ ਖਾਤਰ ਗੈਂਗਸਟਰਵਾਦ ਦੀ ਪਸ਼ਤਪਨਾਹੀ ਕੀਤੀ।
ਆਪਣੇ ਸਿਆਸੀ ਜੀਵਨ ਦੀ ਗੱਲ ਕਰਦਿਆਂ ਮੱਖ ਮੰਤਰੀ ਨੇ ਕਿਹਾ, “ਮੈਨੂੰ ਮੇਰੀ ਤਕਦੀਰ ਸਿਆਸਤ ਵਿਚ ਲੈ ਕੇ ਆਈ ਪਰ ਮੈਂ ਗਰੀਬ ਤੋਂ ਗਰੀਬ ਲੋਕਾਂ ਦੀ ਸੇਵਾ ਨੂੰ ਪੂਰਨ ਤੌਰ ਉਤੇ ਸਮਰਪਿਤ ਹਾਂ। ਭਗਵੰਤ ਮਾਨ ਨੇ ਕਿਹਾ ਕਿ ਉਹ ਪੂਰੇ ਸੂਬੇ ਦੇ ਮੱਖ ਮੰਤਰੀ ਹਨ ਅਤੇ ਉਨਾਂ ਦਾ ਇੱਕੋ-ਇੱਕ ਨਿਸਾਨਾ ਪੰਜਾਬ ਨੂੰ ਮਲਕ ਵਿਚ ਮੋਹਰੀ ਸੂਬਾ ਬਣਾਉਣਾ ਹੈ। ਉਨਾਂ ਕਿਹਾ ਕਿ ਸੂਬੇ ਦੀ ਤਰੱਕੀ ਅਤੇ ਪੰਜਾਬੀਆਂ ਦੀ ਖਸਹਾਲੀ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ।
ਮੱਖ ਮੰਤਰੀ ਨੇ ਕਿਹਾ ਕਿ ਉਨਾਂ ਦੇ ਮੰਤਰੀ ਭਾਵੇਂ ਨਵੇਂ ਹੋਣ ਪਰ ਸੂਬੇ ਅਤੇ ਇਸ ਦੇ ਲੋਕਾਂ ਲਈ ਉਨਾਂ ਦੀ ਦੂਰਅੰਦੇਸੀ ਅਤੇ ਸਮਰਪਣ ਭਾਵਨਾ ਬੇਮਿਸਾਲ ਹੈ। ਉਨਾਂ ਕਿਹਾ ਕਿ ਇਹ ਵਚਨਬੱਧਤਾ ਉਨਾਂ ਨੂੰ ਦੂਜੇ ਸਿਆਸਤਦਾਨਾਂ ਨਾਲੋਂ ਵੱਖਰਾ ਬਣਾਉਂਦੀ ਹੈ ਜਿਨਾਂ ਨੇ ਸੱਤਾ ਦੀ ਵਰਤੋਂ ਸਿਰਫ ਸੂਬੇ ਦੇ ਖਜ਼ਾਨੇ ਦੀ ਲੱਟ ਲਈ ਕੀਤੀ ਹੈ। ਭਗਵੰਤ ਮਾਨ ਨੇ ਕਿਹਾ ਕਿ ਜਿਹੜੇ ਲੋਕ ਹਣ ਤਜਰਬੇਕਾਰ ਸਿਆਸਤਦਾਨ ਹੋਣ ਦਾ ਦਾਅਵਾ ਕਰਦੇ ਹਨ, ਉਹ ਇਸ ਖੇਤਰ ਵਿੱਚ ਆਉਣ ਸਮੇਂ ਨਵੇਂ ਹੀ ਸਨ।
ਮੱਖ ਮੰਤਰੀ ਨੇ ਕਿਹਾ ਕਿ ਇਹ ਬਦਕਿਸਮਤੀ ਦੀ ਗੱਲ ਹੈ ਕਿ ਪੰਜਾਬੀ ਵੱਡੇ ਕਰਜੇ ਹੇਠ ਦੱਬੇ ਹੋ ਹਨ ਪਰ ਸਿਆਸੀ ਆਗੂ ਉਨਾਂ ਦੀ ਚਿੰਤਾ ਕਰਨ ਦੀ ਬਜਾ ਆਪਣੀਆਂ ਤਨਖਾਹਾਂ ਲਈ ਚਿੰਤਤ ਹਨ। ਉਨਾਂ ਕਿਹਾ ਕਿ ਇਹ ਸਿਆਸਤਦਾਨ ਆਪਣੀਆਂ ਤਨਖਾਹਾਂ ਦੀ ਚਿੰਤਾ ਨਹੀਂ ਕਰਦੇ, ਸਗੋਂ ਉਨਾਂ ਨੂੰ ਭਿਰਸਟਾਚਾਰ ਦੀ ਜ਼ਿਆਦਾ ਚਿੰਤਾ ਹੈ ਜੋ ਹਣ ਬੰਦ ਹੋ ਗਿਆ ਹੈ। ਭਗਵੰਤ ਮਾਨ ਨੇ ਕਿਹਾ ਕਿ ਉਨਾਂ ਦੀ ਸਰਕਾਰ ਨੇ ਭਿਰਸਟਾਚਾਰ ਨੂੰ ਨੱਥ ਪਾਈ ਹੈ, ਇਸ ਲਈ ਹਣ ਜ਼ਿਆਦਾਤਰ ਸਿਆਸਤਦਾਨਾਂ ਅਤੇ ਨੌਕਰਸਾਹਾਂ ਨੂੰ ਉਨਾਂ ਦੀਆਂ ਅਸਲ ਤਨਖਾਹਾਂ ਬਾਰੇ ਪਤਾ ਲੱਗ ਗਿਆ ਹੈ ਜੋ ਉਨਾਂ ਨੂੰ ਬਹਤ ਘੱਟ ਲੱਗਦੀਆਂ ਹਨ।
ਮੱਖ ਮੰਤਰੀ ਨੇ ਕਿਹਾ ਕਿ ਜਿਸ ਵੀ ਵਿਅਕਤੀ ਨੇ ਇੱਕ ਪੈਸਾ ਵੀ ਲੱਟਿਆ ਹੈ, ਉਸ ਨੂੰ ਲੋਕਾਂ ਪਰਤੀ ਜਵਾਬਦੇਹ ਬਣਾਇਆ ਜਾਵੇਗਾ। ਭਗਵੰਤ ਮਾਨ ਨੇ ਕਿਹਾ ਕਿ ਅਜਿਹੇ ਸਾਰੇ ਲਟੇਰਿਆਂ ਦਾ ਪਰਦਾਫਾਸ ਕੀਤਾ ਜਾਵੇਗਾ ਅਤੇ ਉਨਾਂ ਵਿਰੱਧ ਕਾਨੂੰਨ ਅਨਸਾਰ ਸਖਤ ਕਾਰਵਾਈ ਕੀਤੀ ਜਾਵੇਗੀ। ਉਨਾਂ ਕਿਹਾ ਕਿ ਇਹ ਉਨਾਂ ਦੀ ਦਿਰੜ ਵਚਨਬੱਧਤਾ ਹੈ ਕਿ ਦੋਸੀ ਭਾਵੇਂ ਕਿੰਨਾ ਵੀ ਅਮੀਰ ਕਿਉਂ ਨਾ ਹੋਵੇ, ਉਸ ਨੂੰ ਕਾਨੂੰਨ ਦੇ ਕਟਹਿਰੇ ਚ ਲਿਆਂਦਾ ਜਾਵੇਗਾ।
ਮੱਖ ਮੰਤਰੀ ਨੇ ਕਿਹਾ ਕਿ ਸੂਬੇ ਵਿੱਚ ਕੋਈ ਵਿਰੋਧੀ ਧਿਰ ਨਹੀਂ ਹੈ ਕਿਉਂਕਿ ਲੋਕਾਂ ਨੇ ਉਨਾਂ ਨੂੰ ਲਾਂਭੇ ਕਰ ਦਿੱਤਾ ਹੈ। ਇੱਕ ਮਿਸਾਲ ਦਿੰਦਿਆਂ ਉਨਾਂ ਕਿਹਾ ਕਿ ਲੋਕਾਂ ਨੇ ਉਨਾਂ ਦੀ ਸਰਕਾਰ ਨੂੰ 92 ਸੀਟਾਂ ਨਾਲ ਭਾਰੀ ਫਤਵਾ ਦਿੱਤਾ ਹੈ, ਜਿਨਾਂ ਵਿੱਚੋਂ 66 ਸੀਟਾਂ ਸਿਰਫ ਮਾਲਵਾ ਖੇਤਰ ਦੀਆਂ ਸਨ। ਭਗਵੰਤ ਮਾਨ ਨੇ ਕਿਹਾ ਕਿ ਲੋਕਾਂ ਨੇ ਅਕਾਲੀਆਂ ਅਤੇ ਕਾਂਗਰਸ ਨੂੰ ਸੱਤਾ ਤੋਂ ਲਾਂਭੇ ਕਰਕੇ ਸੂਬੇ ਵਿੱਚ ਸਕਾਰਾਤਮਕ ਬਦਲਾਅ ਲਿਆਉਣ ਲਈ ਵੋਟਾਂ ਪਾਈਆਂ ਹਨ।
ਮੱਖ ਮੰਤਰੀ ਨੇ ਕਿਹਾ ਕਿ ਸਾਬਕਾ ਮੱਖ ਮੰਤਰੀ ਪਰਕਾਸ਼ ਸਿੰਘ ਬਾਦਲ, ਕੈਪਟਨ ਅਮਰਿੰਦਰ ਸਿੰਘ ਤੇ ਚਰਨਜੀਤ ਸਿੰਘ ਚੰਨੀ, ਇਕ ਸਾਬਕਾ ਉਪ ਮੱਖ ਮੰਤਰੀ ਸਖਬੀਰ ਸਿੰਘ ਬਾਦਲ ਤੋਂ ਇਲਾਵਾ ਨਵਜੋਤ ਸਿੰਘ ਸਿੱਧੂ ਤੇ ਬਿਕਰਮ ਸਿੰਘ ਮਜੀਠੀਆ ਵਰਗੇ ਹੋਰ ਨੇਤਾਵਾਂ ਨੂੰ ਲੋਕਾਂ ਨੇ ਬਰੀ ਤਰਾਂ ਨਾਲ ਨਾਕਾਰ ਦਿੱਤਾ। ਉਨਾਂ ਕਿਹਾ ਕਿ ਇਨਾਂ ਨੇਤਾਵਾਂ ਨੇ ਆਪਣੇ ਨਿੱਜੀ ਹਿੱਤਾਂ ਖਾਤਰ ਸੱਤਾ ਦੀ ਰੱਜ ਕੇ ਦਰਵਰਤੋਂ ਕੀਤੀ ਜਿਸ ਦੇ ਨਤੀਜੇ ਵਜੋਂ ਲੋਕਾਂ ਨੇ ਇਨਾਂ ਨੂੰ ਬਾਹਰ ਦਾ ਰਾਹ ਵਿਖਾਇਆ। ਭਗਵੰਤ ਮਾਨ ਨੇ ਕਿਹਾ ਕਿ ਲੋਕਾਂ ਨੇ ਸਾਡੇ ਵਿਚ ਭਰੋਸਾ ਜ਼ਾਹਰ ਕੀਤਾ ਹੈ ਅਤੇ ਅਸੀਂ ਹਰ ਕੀਮਤ ਉਤੇ ਇਸ ਦੀ ਰਾਖੀ ਕਰਾਂਗੇ।
ਗ਼ੈਰ-ਜ਼ਿੰਮੇਵਾਰਾਨਾ ਕਾਰਗਜ਼ਾਰੀ ਲਈ ਸਾਬਕਾ ਮੱਖ ਮੰਤਰੀਆਂ ਪਰਕਾਸ਼ ਸਿੰਘ ਬਾਦਲ ਅਤੇ ਕੈਪਟਨ ਅਮਰਿੰਦਰ ਸਿੰਘ ਤੇ ਵਰਦਿਆਂ ਮੱਖ ਮੰਤਰੀ ਨੇ ਕਿਹਾ ਕਿ ਇਨਾਂ ਦੋਵਾਂ ਆਗੂਆਂ ਨੇ ਸੂਬੇ ਤੇ ਕਾਫੀ ਸਮਾਂ ਰਾਜ ਕੀਤਾ ਪਰ ਇਨਾਂ ਨੇ ਸੂਬੇ ਵਿੱਚ ਕੋਈ ਵੀ ਚੰਗਾ ਹਸਪਤਾਲ ਨਹੀਂ ਬਣਾਇਆ, ਇਸੇ ਕਰਕੇ ਉਨਾਂ ਨੂੰ ਇਲਾਜ ਕਰਵਾਉਣ ਲਈ ਵਿਦੇਸ਼ ਜਾਣਾ ਪਿਆ। ਉਨਾਂ ਕਿਹਾ ਕਿ ਜਿੱਥੇ ਕੈਪਟਨ ਅਤੇ ਬਾਦਲ ਦੋਵਾਂ ਨੇ ਕਰਮਵਾਰ ਲੰਡਨ ਅਤੇ ਨਿਊਯਾਰਕ ਵਿਖੇ ਮਿਆਰੀ ਇਲਾਜ ਕਰਵਾਇਆ ਹੈ, ਉਥੇ ਹੀ ਸੂਬੇ ਦੇ ਲੋਕਾਂ ਨੂੰ ਚੰਗੇ ਇਲਾਜ ਲਈ ਭਾਰੀ ਜੱਦੋ-ਜਹਿਦ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਭਗਵੰਤ ਮਾਨ ਨੇ ਕਿਹਾ ਕਿ ਇਹ ਦੋਵੇਂ ਆਗੂਆਂ ਲਈ ਬੜੀ ਸ਼ਰਮ ਦੀ ਗੱਲ ਹੈ, ਜੋ ਸੂਬੇ ਲਈ ਸਿਦਕਦਿਲੀ ਅਤੇ ਸਹਿਰਦਤਾ ਨਾਲ ਪਰਦਰਸ਼ਨ ਕਰਨ ਵਿਚ ਅਸਫਲ ਰਹੇ ਹਨ।
ਮੱਖ ਮੰਤਰੀ ਨੇ ਕਿਹਾ ਕਿ ਉਨਾਂ ਨੇ ਲੋਕ ਮੱਦਿਆਂ ਨੂੰ ਉਠਾਉਣ ਅਤੇ ਸਿਸਟਮ ਵਿੱਚ ਤਬਦੀਲੀ ਲਿਆਉਣ ਲਈ ਸੰਸਦ ਵਿੱਚ ਵਿਅੰਗਮਈ ਅੰਦਾਜ਼ ਵਿੱਚ ਆਵਾਜ਼ ਉਠਾਉਂਦੇ ਰਹੇ ਹਨ। ਉਨਾਂ ਕਿਹਾ ਕਿ ਸੱਤਾ ਵਿੱਚ ਰਹਿਣ ਵਾਲਿਆਂ ਨੇ ਆਮ ਲੋਕਾਂ ਦੇ ਚਿਹਰਿਆਂ ਤੋਂ ਰੌਣਕ ਖੋਹ ਲਈ ਜਿਸ ਕਾਰਨ ਉਹ ਪਹਿਲੀ ਵਾਰ ਚੋਣ ਹਾਰਨ ਦੇ ਬਾਵਜੂਦ ਸਿਆਸਤ ਵਿੱਚ ਡਟੇ ਰਹੇ। ਭਗਵੰਤ ਮਾਨ ਨੇ ਕਿਹਾ ਕਿ ਉਹ ਆਪਣੇ ਆਖਰੀ ਸਾਹ ਤੱਕ ਪੰਜਾਬੀਆਂ ਦੀ ਸੇਵਾ ਕਰਦੇ ਰਹਿਣਗੇ।
2012 ਦੀਆਂ ਚੋਣਾਂ ਵਿੱਚ ਪੀਪਲਜ਼ ਪਾਰਟੀ ਆਫ ਪੰਜਾਬ (ਪੀ.ਪੀ.ਪੀ.) ਦੀ ਮਾੜੀ ਕਾਰਗਜ਼ਾਰੀ ਬਾਰੇ ਇੱਕ ਕਿੱਸਾ ਸਾਂਾ ਕਰਦਿਆਂ ਮੱਖ ਮੰਤਰੀ ਨੇ ਕਿਹਾ ਕਿ ਮਨਪਰੀਤ ਬਾਦਲ ਨੇ ਆਪਣੇ ਚਾਚਾ ਪਰਕਾਸ਼ ਸਿੰਘ ਬਾਦਲ ਜੋ ਉਸ ਵੇਲੇ ਮੱਖ ਮੰਤਰੀ ਸਨ, ਨਾਲ ਆਪਸੀ ਮਨ-ਮਟਾਵ ਤੋਂ ਬਾਅਦ ਪਾਰਟੀ ਬਣਾਈ ਸੀ। ਭਗਵੰਤ ਮਾਨ ਨੇ ਕਿਹਾ ਕਿ ਉਨਾਂ ਨੇ ਕਦੇ ਵੀ ਆਪਣੇ ਚਾਚੇ ਜਾਂ ਉਨਾਂ ਦੀ ਸਰਕਾਰ ਦੇ ਮਾੜੇ ਕੰਮਾਂ ਖਿਲਾਫ ਇੱਕ ਸ਼ਬਦ ਵੀ ਨਹੀਂ ਬੋਲਿਆ ਜਿਸ ਕਾਰਨ ਉਨਾਂ ਦੀ ਪਾਰਟੀ ਦਾ ਵਿਧਾਨ ਸਭਾ ਚੋਣਾਂ ਵਿੱਚ ਮਾੜਾ ਹਸ਼ਰ ਹੋਇਆ ਅਤੇ ਇਸ ਤੋਂ ਬਾਅਦ ਉਹ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋ ਗ।




