ਆਟੇ ਦੀ ਹੋਮ ਡਿਲੀਵਰੀ ਲਈ ਸੇਵਾ ਪਰਦਾਨ ਕਰਨ ਵਾਲਿਆਂ ਨੂੰ ਆਕਰਸ਼ਿਤ ਕਰਨ ਲਈ ਆਲ ਇੰਡੀਆ ਟੈਂਡਰ ਕੀਤੇ ਜਾਰੀ
ਰਾਸ਼ਟਰੀ ਖਰਾਕ ਸਰੱਖਿਆ ਕਾਨੂੰਨ ਤਹਿਤ ਲਾਭਪਾਤਰੀਆਂ ਤੇ ਆਰਥਿਕ ਬੋ ਨੂੰ ਘਟਾਉਣ ਅਤੇ ਲਾਭਪਾਤਰੀ ਸਖਾਲੇ ਤੇ ਪਾਰਦਰਸ਼ੀ ਢੰਗ ਨਾਲ ਆਪਣਾ ਮਹੀਨਾਵਾਰ ਰਾਸ਼ਨ ਪਰਾਪਤ ਕਰ ਸਕਣ, ਨੂੰ ਯਕੀਨੀ ਬਣਾਉਣ ਦੇ ਉਦੇਸ਼ ਨਾਲ ਖਰਾਕ ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਵਿਭਾਗ ਵੱਲੋਂ ਰਾਸ਼ਨ ਦੀ ਹੋਮ ਡਿਲਿਵਰੀ ਦੀ ਸੇਵਾ ਨੂੰ ਕਾਰਜਸ਼ੀਲ ਕਰਨ ਦਾ ਮਹੱਤਵਪੂਰਨ ਉਪਰਾਲਾ ਆਰੰਭਿਆ ਗਿਆ ਹੈ।
ਇਹਨਾਂ ਵੇਰਵਿਆਂ ਨੂੰ ਸਾਂਾ ਕਰਦਿਆਂ ਸੂਬਾ ਸਰਕਾਰ ਦੇ ਇੱਕ ਬਲਾਰੇ ਨੇ ਦੱਸਿਆ ਕਿ ਨਵੀਂ ਬਣੀ ਪੰਜਾਬ ਰਾਜ ਸਹਿਕਾਰੀ ਡੀ2ਡੀ ਮਾਰਕਿਟਿੰਗ ਸਸਾਇਟੀ, ਲਿਮਟਿਡ ਵੱਲੋਂ ਡਿਲਿਵਰੀ ਸੇਵਾਵਾਂ ਨੂੰ ਸ਼ਾਮਲ ਕਰਨ ਅਤੇ ਫਲੋਰ ਮਿੱਲਾਂ ਨੂੰ ਸੂਚੀਬੱਧ ਕਰਨ ਲਈ ਟੈਂਡਰ ਜਾਰੀ ਕੀਤੇ ਗ ਹਨ। ਉਨਹਾਂ ਅੱਗੇ ਕਿਹਾ ਕਿ ਵੱਧ ਤੋਂ ਵੱਧ ਪਾਰਦਰਸ਼ਤਾ ਅਤੇ ਵਿਆਪਕ ਭਾਗੀਦਾਰੀ ਨੂੰ ਯਕੀਨੀ ਬਣਾਉਣ ਲਈ, ਡਿਲਿਵਰੀ ਸੇਵਾਵਾਂ ਸਬੰਧੀ ਟੈਂਡਰ ਦੇਸ਼ ਭਰ ਵਿੱਚ ਇੱਕ ਪਰਮੱਖ ਆਰਥਿਕ ਮਾਮਲਿਆਂ ਦੇ ਰੋਜ਼ਾਨਾ ਅਖ਼ਬਾਰ ਵਿੱਚ ਪਰਕਾਸ਼ਿਤ ਕੀਤੇ ਗ ਹਨ ਅਤੇ ਇਸ ਦੇ ਮਲਾਂਕਣ ਸਮੇਤ ਸਾਰੀ ਟੈਂਡਰ ਪਰਕਿਰਿਆ ਸੂਬਾ ਸਰਕਾਰ ਦੇ ਈ-ਪਰੋਕਿਊਰਮੈਂਟ ਪੋਰਟਲ ਤੇ ਆਨਲਾਈਨ ਹੋਵੇਗੀ।
ਇਸ ਸੇਵਾ ਦੇ ਲਾਭਾਂ ਨੂੰ ਉਜਾਗਰ ਕਰਦਿਆਂ ਬਲਾਰੇ ਨੇ ਕਿਹਾ ਕਿ ਲਾਭਪਾਤਰੀ ਨੂੰ ਹਣ ਰਾਸ਼ਨ ਦੀਆਂ ਦਕਾਨਾਂ ਬਾਹਰ ਲੰਬੀਆਂ ਕਤਾਰਾਂ ਵਿੱਚ ਉਡੀਕ ਕਰਨ ਅਤੇ ਆਪਣੀ ਦਿਹਾੜੀ ਛੱਡਣ ਦੀ ਲੋੜ ਨਹੀਂ ਪਵੇਗੀ। ਉਹਨਾਂ ਅੱਗੇ ਕਿਹਾ ਕਿ ਇਸ ਪਰਕਿਰਿਆ ਵਿੱਚ ਕਿਸੇ ਵੀ ਕਿਸਮ ਦੀ ਖਰਾਬੀ ਨੂੰ ਦੂਰ ਕੀਤਾ ਜਾਵੇਗਾ ਕਿਉਂ ਜੋ ਕਣਕ ਦੇ ਮਕਾਬਲੇ ਆਟੇ ਵਿੱਚ ਘਪਲੇਬਾਜੀ ਕਰਨਾ ਜ਼ਿਆਦਾ ਔਖਾ ਹੈ। ਉਹਨਾਂ ਦੱਸਿਆ ਕਿ ਪਹਿਲੀ ਵਾਰ ਸਮਸ ਸੇਵਾ ਸ਼ਰੂ ਕੀਤੀ ਜਾ ਰਹੀ ਹੈ, ਜਿਸ ਨਾਲ ਲਾਭਪਾਤਰੀ ਨੂੰ ਰਾਸ਼ਨ ਦੀ ਨਿਰਧਾਰਤ ਹੋਮ ਡਿਲਿਵਰੀ ਦੀ ਮਿਤੀ ਬਾਰੇ ਪਹਿਲਾਂ ਹੀ ਸੂਚਿਤ ਕਰ ਦਿੱਤਾ ਜਾਵੇਗਾ।
ਰਾਸ਼ਨ ਵੰਡ ਦੀ ਰਫ਼ਤਾਰ ਵਿੱਚ ਸਧਾਰ ਲਿਆਉਣ ਦੇ ਸਬੰਧ ਵਿੱਚ, ਬਲਾਰੇ ਨੇ ਦੱਸਿਆ ਕਿ ਇਹ ਪਹਿਲੀ ਵਾਰ ਹੋਵੇਗਾ ਕਿ ਆਟਾ ਦੇ ਰੂਪ ਵਿੱਚ ਅਨਾਜ ਦੀ ਸਾਲ ਭਰ ਦੌਰਾਨ ਨਿਰੰਤਰ ਵੰਡ ਕਰਨੀ ਜਾਰੀ ਰੱਖੀ ਜਾਵੇਗੀ, ਜੋ ਕਿ ਮੌਜੂਦਾ ਸਥਿਤੀ ਦੇ ਬਿਲਕਲ ਉਲਟ ਹੋਵੇਗਾ ਜਦੋਂ ਮੰਡੀਆਂ ਵਿੱਚ ਪੀਡੀਸ ਕਣਕ ਦੀ ਮੜ ਵਿਕਰੀ ਨੂੰ ਰੋਕਣ ਲਈ ਮਾਰਚ, ਅਪਰੈਲ ਅਤੇ ਮਈ ਦੌਰਾਨ ਕਣਕ ਵੰਡ ਤੇ ਰੋਕ ਲਗਾਈ ਗਈ। ਅਤਿ-ਆਧਨਿਕ ਪਰਕਿਰਿਆਵਾਂ ਬਾਰੇ ਵਿਸਥਾਰ ਵਿੱਚ ਦੱਸਦਿਆਂ ਉਨਹਾਂ ਕਿਹਾ ਕਿ ਪਰਸਤਾਵਿਤ ਪਰਣਾਲੀ ਦੀਆਂ ਨਵੀਨਤਮ ਤਕਨੀਕਾਂ ਜਿਵੇਂ ਬਾਰ ਕੋਡ, ਸੀਸੀਟੀਵੀ, ਜੀਪੀਸ, ਪੀਓਸ ਡਿਵਾਈਸਾਂ ਨਾਲ ਬਾਇਓਮੀਟਰਿਕ ਪਰਮਾਣੀਕਰਣ ਆਦਿ ਦੀ ਵਰਤੋਂ ਕਰਕੇ ਸਰੋਤ (ਗੋਦਾਮ) ਤੋਂ ਮੰਜ਼ਿਲ (ਲਾਭਪਾਤਰੀ) ਤੱਕ ਕਣਕ ਦੇ ਹਰੇਕ ਦਾਣੇ ਦਾ ਪਤਾ ਲਗਾਇਆ ਜਾ ਸਕੇਗਾ।
ਵੰਡ ਦੀ ਸਮੱਚੀ ਜਾਣਕਾਰੀ ਵਿਭਾਗ ਨੂੰ ਅਸਲ ਸਮੇਂ ਦੇ ਆਧਾਰ ਤੇ ਆਨਲਾਈਨ ਉਪਲਬਧ ਹੋਵੇਗੀ ਜੋ ਸਮੱਚੀ ਸਪਲਾਈ ਲੜੀ ਪਰਬੰਧਨ ਵਿੱਚ ਸਹਾਇਕ ਹੋਵੇਗੀ, ਜਿਸ ਨਾਲ ਟੀਪੀਡੀਸ ਅਧੀਨ ਕਿਸੇ ਵੀ ਖਰਾਬੀ ਨੂੰ ਰੋਕਿਆ ਜਾ ਸਕੇਗਾ। ਵੱਖ-ਵੱਖ ਡਿਜੀਟਲ ਮੋਡ- ਵਾਲਟ ਜਿਵੇਂ ਭੀਮ, ਭਾਰਤਪੇ, ਪੇਟੀਮ, ਗੂਗਲ ਪੇ ਆਦਿ ਰਾਹੀਂ 2 ਰਪ ਪਰਤੀ ਕਿਲੋ ਭਗਤਾਨ ਕੀਤਾ ਜਾ ਸਕੇਗਾ। ਜ਼ਿਕਰਯੋਗ ਹੈ ਕਿ ਨਫਸ ਤਹਿਤ ਲਾਭਪਾਤਰੀ ਨੂੰ ਮੌਜੂਦਾ ਸਮੇਂ ਹਰ ਮਹੀਨੇ 5 ਰਪ ਪਰਤੀ ਕਿਲੋ ਕਣਕ ਮਿਲਦੀ ਹੈ ਜਿਸ ਦੀ ਥਾਂ ਹਣ ਆਟਾ ਦਿੱਤਾ ਜਾਵੇਗਾ। ਇਸ ਨਾਲ ਸਮੇਂ ਦੀ ਬੱਚਤ ਹੋਵੇਗੀ ਅਤੇ ਲਾਭਪਾਤਰੀਆਂ ਨੂੰ 170 ਕਰੋੜ ਰਪ ਦੀ ਸਾਲਾਨਾ ਬੱਚਤ ਵੀ ਹੋਵੇਗੀ, ਜੋ ਕਿ ਗਰੀਬ ਲੋਕਾਂ ਲਈ ਇੱਕ ਮਹੱਤਵਪੂਰਨ ਰਕਮ ਹੈ, ਜਿਨਹਾਂ ਦੀ ਆਮਦਨ ਅਤੇ ਬੱਚਤ ਕੋਵਿਡ ਮਹਾਂਮਾਰੀ ਸਦਕਾ ਕਾਫ਼ੀ ਘਟ ਗਈ ਹੈ।
ਇਸ ਤੋਂ ਇਲਾਵਾ ਲਾਭਪਾਤਰੀਆਂ ਨੂੰ ਮੌਜੂਦਾ ਸਮੇਂ ਤਿੰਨ ਮਹੀਨਿਆਂ ਵਿੱਚ ਇੱਕ ਵਾਰ ਰਾਸ਼ਨ ਦਿੱਤਾ ਜਾਂਦਾ ਹੈ ਜਿਸ ਨਾਲ ਉਨਹਾਂ ਨੂੰ ਭੰਡਾਰਨ ਸਬੰਧੀ ਵੱਡੀ ਸਮੱਸਿਆ ਦਰਪੇਸ਼ ਆਉਂਦੀ ਹੈ ਕਿਉਂ ਜੋ ਚਾਰ ਵਿਅਕਤੀਆਂ ਦੇ ਇੱਕ ਆਮ ਪਰਿਵਾਰ ਨੂੰ 60 ਕਿਲੋ ਕਣਕ ਮਿਲਦੀ ਹੈ। ਨਤੀਜੇ ਵਜੋਂ ਇਹ ਆਮ ਵਰਤਾਰਾ ਬਣ ਗਿਆ ਹੈ ਕਿ ਉਹ ਕਣਕ ਨੂੰ ਨਜ਼ਦੀਕੀ ਆਟਾ ਚੱਕੀ ਤੇ ਦੇ ਦਿੰਦੇ ਹਨ ਅਤੇ ਇਸ ਦੇ ਬਦਲੇ ਨਕਦ ਰਾਸ਼ੀ ਜਾਂ ਕ ਹੋਰ ਰਾਸ਼ਨ ਲੈ ਲੈਂਦੇ ਹਨ। ਆਟਾ ਦੀ ਵੰਡ ਸ਼ਰੂ ਹੋਣ ਨਾਲ ਚਾਰ ਵਿਅਕਤੀਆਂ ਦੇ ਹਰੇਕ ਪਰਿਵਾਰ ਨੂੰ ਹਰ ਮਹੀਨੇ 20 ਕਿਲੋ ਆਟਾ ਮਿਲੇਗਾ, ਜਿਸ ਦਾ ਭੰਡਾਰਨ ਕਰਨਾ ਵਧੇਰੇ ਸਖਾਲਾ ਹੋਵੇਗਾ।




