ਮਾਤਾ ਚਿੰਤਪਰਨੀ ਮੇਲੇ ਚ ਲੰਗਰ ਦੌਰਾਨ ਨਹੀਂ ਹੋਵੇਗੀ ਡੀ.ਜੇ. ਦੀ ਵਰਤੋਂ , ਕੈਬਨਿਟ ਮੰਤਰੀ ਬਰਮ ਸ਼ੰਕਰ ਜਿੰਪਾ ਨੇ ਮੀਟ

11/07/2022 | The public times | punjab

28 ਜਲਾਈ ਤੋਂ ਸ਼ਰੂ ਹੋਣ ਜਾ ਰਹੇ ਮਾਤਾ ਚਿੰਤਪਰਨੀ ਮੇਲੇ ਵਿਚ ਇਸ ਵਾਰ ਲੰਗਰ ਦੌਰਾਨ ਡੀ.ਜੇ. ਦੀ ਵਰਤੋਂ ਨਹੀਂ ਕੀਤੀ ਜਾਵੇਗੀ। ਇਹ ਫੈਸਲਾ ਅੱਜ ਜ਼ਿਲਹਾ ਪਰਬੰਧਕੀ ਕੰਪਲੈਕਸ ਵਿਖੇ ਕੈਬਨਿਟ ਮੰਤਰੀ ਬਰਮ ਸ਼ੰਕਰ ਜਿੰਪਾ ਅਤੇ ਡਿਪਟੀ ਕਮਿਸ਼ਨਰ ਸੰਦੀਪ ਹੰਸ ਦੀ ਹਾਜ਼ਰੀ ਵਿਚ ਕੀਤੀ ਗਈ ਮੀਟਿੰਗ ਦੌਰਾਨ ਹਿੰਦੂ ਭਾਈਚਾਰੇ ਨਾਲ ਸਬੰਧਤ ਪੰਜਾਬ ਦੀਆਂ ਵੱਖ-ਵੱਖ ਸੰਗਠਨਾਂ ਵਲੋਂ ਸਾਂੇ ਤੌਰ ਤੇ ਲਿਆ ਗਿਆ। ਇਸ ਫੈਸਲੇ ਦੀ ਸ਼ਲਾਘਾ ਕਰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਇਹ ਉਪਰਾਲਾ ਆਵਾਜ਼ੀ ਪਰਦੂਸ਼ਣ ਰੋਕਣ ਵਿਚ ਕਾਮਯਾਬ ਸਾਬਤ ਹੋਵੇਗਾ। ਉਨਹਾਂ ਅਪੀਲ ਕਰਦਿਆਂ ਕਿਹਾ ਕਿ ਮਾਤਾ ਚਿੰਤਪਰਨੀ ਮੇਲੇ ਵਿਚ ਲੰਗਰ ਲਗਾਉਣ ਦੌਰਾਨ ਸਫ਼ਾਈ ਵਿਵਸਥਾ ਬਰਕਰਾਰ ਰੱਖਣੀ ਵੀ ਯਕੀਨੀ ਬਣਾਈ ਜਾਵੇ ਤਾਂ ਜੋ ਵਾਤਾਵਰਣ ਦੂਸ਼ਿਤ ਨਾ ਹੋ ਸਕੇ। ਉਨਹਾਂ ਕਿਹਾ ਕਿ ਜ਼ਿਲਹਾ ਪਰਸ਼ਾਸਨ ਅਤੇ ਸੰਸਥਾਵਾਂ ਦਾ ਆਪਸੀ ਤਾਲਮੇਲ ਬਹਤ ਜ਼ਰੂਰੀ ਹੈ ਤਾਂ ਜੋ ਸਾਂੇ ਉਪਰਾਲਿਆ ਨਾਲ ਮੇਲੇ ਨੂੰ ਸਫ਼ਲਤਾ ਪੂਰਵਕ ਨੇਪਰੇ ਚਾੜਹਿਆ ਜਾ ਸਕੇ। ਉਨਹਾਂ ਇਹ ਵੀ ਅਪੀਲ ਕੀਤੀ ਕਿ ਨਿਰਵਿਘਨ ਆਵਾਜਾਈ ਲਈ ਸੰਸਥਾਵਾਂ ਵਲੋਂ ਸੜਕ ਦੇ ਉਪਰ ਆ ਕੇ ਲੰਗਰ ਨਾ ਵਰਤਾਇਆ ਜਾਵੇ ਅਤੇ ਲੰਗਰ ਦੌਰਾਨ ਪਲਾਸਟਿਕ (ਜੋ ਬੈਨ ਹੋ ਚੱਕਾ ਹੈ) ਦੀ ਵਰਤੋਂ ਨਾ ਕੀਤੀ ਜਾਵੇ। ਜਿੰਪਾ ਨੇ ਕਿਹਾ ਕਿ ਸ਼ਰਧਾਲੂਆਂ ਲਈ ਇਹ ਬੜੀ ਖਸ਼ੀ ਵਾਲੀ ਗੱਲ ਹੈ ਕਿ ਜਲਦੀ ਹੀ ਮਾਤਾ ਚਿੰਤਪਰਨੀ ਰੋਡ ਦੀ ਰਿਪੇਅਰ ਕਰਵਾਈ ਜਾ ਰਹੀ ਹੈ। ਉਨਹਾਂ ਕਿਹਾ ਕਿ ਪਰਬੰਧਾਂ ਪੱਖੋਂ ਸ਼ਰਧਾਲੂਆਂ ਨੂੰ ਕਿਸੇ ਵੀ ਤਰਹਾਂ ਦੀ ਕੋਈ ਸਮੱਸਿਆ ਨਹੀਂ ਆਉਣ ਦਿੱਤੀ ਜਾਵੇਗੀ। ਮੀਟਿੰਗ ਦੌਰਾਨ ਇਹ ਵੀ ਸਾਂੇ ਤੌਰ ਤੇ ਫੈਸਲਾ ਕੀਤਾ ਗਿਆ ਕਿ ਸ਼ਰਧਾਲੂਆਂ ਦੀ ਸਹੂਲਤ ਲਈ 31 ਜਲਾਈ, 2, 3 ਅਤੇ 4 ਅਗਸਤ ਨੂੰ ਟਰੈਫਿਕ ਦਾ ਡਾਇਵਰਸ਼ਨ (ਵੱਖਰਾ ਰੂਟ) ਕੀਤਾ ਜਾਵੇਗਾ, ਜਿਸ ਤਹਿਤ ਸ਼ਰਧਾਲੂ ਹਸ਼ਿਆਰਪਰ ਤੋਂ ਗਗਰੇਟ-ਮਬਾਰਕਪਰ ਤੋਂ ਹੰਦੇ ਹੋ ਮਾਤਾ ਚਿੰਤਪਰਨੀ ਜਾਣਗੇ ਅਤੇ ਵਾਪਸੀ ਮਾਤਾ ਚਿੰਤਪਰਨੀ ਤੋਂ ਮਬਾਰਕਪਰ-ਅੰਬ-ਊਨਾ ਹੰਦੇ ਹੋ ਹਸ਼ਿਆਰਪਰ ਹੋਵੇਗੀ। ਡਿਪਟੀ ਕਮਿਸ਼ਨਰ ਸੰਦੀਪ ਹੰਸ ਨੇ ਭਰੋਸਾ ਦਿਵਾਉਂਦਿਆਂ ਕਿਹਾ ਕਿ ਮਾਤਾ ਚਿੰਤਪਰਨੀ ਮੇਲੇ ਨੂੰ ਸਫ਼ਲ ਬਣਾਉਣ ਲਈ ਜ਼ਿਲਹਾ ਪਰਸ਼ਾਸਨ ਵਲੋਂ ਪਖਤਾ ਪਰਬੰਧ ਯਕੀਨੀ ਬਣਾ ਜਾਣਗੇ। ਉਨਹਾਂ ਕਿਹਾ ਕਿ ਲੰਗਰ ਲਗਾਉਣ ਲਈ ਰਜਿਸਟਰੇਸ਼ਨ ਜ਼ਰੂਰੀ ਹੈ, ਇਸ ਲਈ ਲੰਗਰ ਕਮੇਟੀਆਂ ਵਲੋਂ ਇਹ ਰਜਿਸਟਰੇਸ਼ਨ ਸ.ਡੀ.ਮ. ਦਫ਼ਤਰ ਹਸ਼ਿਆਰਪਰ ਤੋਂ ਕਰਵਾਈ ਜਾ ਸਕਦੀ ਹੈ। ਉਨਹਾਂ ਕਿਹਾ ਕਿ ਸ਼ਰਧਾਲੂਆਂ ਦੀ ਸਹੂਲਤ ਲਈ ਮੋਬਾਇਲ ਟਆਇਲਟਸ ਆਦਿ ਦਾ ਪਰਬੰਧ ਕਰਨ ਤੋਂ ਇਲਾਵਾ ਸਿਹਤ ਸਹੂਲਤਾਂ ਵੀ ਪਰਦਾਨ ਕੀਤੀਆਂ ਜਾਣਗੀਆਂ। ਉਨਹਾਂ ਲੰਗਰ ਕਮੇਟੀਆਂ ਨੂੰ ਸਫ਼ਾਈ ਵਿਵਸਥਾ ਬਰਕਰਾਰ ਰੱਖਣ ਦੀ ਅਪੀਲ ਕਰਦਿਆਂ ਕਿਹਾ ਕਿ ਭਾਰਤ ਸਰਕਾਰ ਅਤੇ ਪੰਜਾਬ ਸਰਕਾਰ ਵਲੋਂ ਸਿੰਗਲ ਯੂਜ਼ ਪਲਾਸਟਿਕ ਬੈਨ ਕੀਤਾ ਗਿਆ ਹੈ, ਇਸ ਲਈ ਲੰਗਰ ਦੌਰਾਨ ਪਲਾਸਟਿਕ ਦੀ ਵਰਤੋਂ ਨਾ ਕੀਤੀ ਜਾਵੇ। ਉਨਹਾਂ ਸ਼ਰਧਾਲੂਆਂ ਨੂੰ ਨਿਸ਼ਚਿਤ ਕੀਤੀਆਂ ਮਿਤੀਆਂ ਦੌਰਾਨ ਵਨ ਵੇਅ ਵਾਲੇ ਰੂਟ ਦੀ ਹੀ ਪਾਲਣਾ ਕਰਨ ਦੀ ਅਪੀਲ ਵੀ ਕੀਤੀ।

mata chintpurni mela will not have dj during langar the decision was taken at a meeting by cabinet minister bram shankar jimpa


About Us


Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.

Amarpreet Singh Makkar (Editor)

Subscribe Us


Address


The Public Times
Ludhiana. 141001
Mobile: +91 9815102122 Email: thepublictimes.news@gmail.com
WhatsApp Us Whats App