ਮੱਖ ਮੰਤਰੀ ਵੱਲੋਂ ਨਵੇਂ ਵਾਹਨਾਂ ਲਈ ਈ-ਰਜਿਸਟਰੇਸ਼ਨ ਸਰਟੀਫਿਕੇਟ ਸੇਵਾ ਦੀ ਸ਼ਰੂਆਤ

13/07/2022 | The public times | punjab

ਨਵੇਂ ਵਾਹਨਾਂ ਦੀ ਰਜਿਸਟਰੇਸ਼ਨ ਬਿਨਾਂ ਕਿਸੇ ਅੜਿੱਕੇ ਤੋਂ ਸਚਾਰੂ ਤਰੀਕੇ ਨਾਲ ਹੋਣੀ ਯਕੀਨੀ ਬਣਾਉਣ ਦੀ ਦਿਸ਼ਾ ਵਿੱਚ ਵੱਡਾ ਕਦਮ ਚੱਕਦਿਆਂ ਪੰਜਾਬ ਦੇ ਮੱਖ ਮੰਤਰੀ ਭਗਵੰਤ ਮਾਨ ਨੇ ਮੰਗਲਵਾਰ ਨੂੰ ਇਕ ਨਵੀਂ ਨਾਗਰਿਕ ਸੇਵਾ ਦੀ ਸ਼ਰੂਆਤ ਕੀਤੀ, ਜਿਸ ਤਹਿਤ ਸੂਬੇ ਭਰ ਵਿੱਚ ਆਮ ਆਦਮੀ ਨੂੰ ਰਾਹਤ ਦੇਣ ਲਈ ਆਟੋ-ਮੋਬਾਈਲ ਡੀਲਰਾਂ ਰਾਹੀਂ ਨਵੇਂ ਵਾਹਨਾਂ ਦੀ ਈ-ਰਜਿਸਟਰੇਸ਼ਨ ਦੀ ਇਜਾਜ਼ਤ ਦਿੱਤੀ ਗਈ ਹੈ। ਇਸ ਸੇਵਾ ਦੀ ਸ਼ਰੂਆਤ ਕਰਦਿਆਂ ਮੱਖ ਮੰਤਰੀ ਨੇ ਕਿਹਾ ਕਿ ਇਹ ਇਤਿਹਾਸਕ ਪਹਿਲਕਦਮੀ ਹੈ, ਜਿਸ ਨਾਲ ਆਮ ਆਦਮੀ ਘਰ ਬੈਠੇ ਹੀ ਸਮਾਰਟ ਰਜਿਸਟਰੇਸ਼ਨ ਸਰਟੀਫਿਕੇਟ ਪਰਾਪਤ ਕਰਨ ਦੇ ਯੋਗ ਹੋਵੇਗਾ। ਮੱਖ ਮੰਤਰੀ ਨੇ ਕਿਹਾ ਕਿ ਨਵੇਂ ਵਾਹਨ ਖਰੀਦਣ ਦੇ ਇੱਛਕ ਪੰਜਾਬੀਆਂ ਲਈ ਇਹ ਸਹੂਲਤ ਵੱਡੀ ਰਾਹਤ ਹੋਵੇਗੀ। ਉਨਾਂ ਕਿਹਾ ਕਿ ਜਦੋਂ ਤੋਂ ਸੂਬੇ ਵਿੱਚ ਸੱਤਾ ਸੰਭਾਲੀ ਹੈ, ਉਦੋਂ ਤੋਂ ਹੀ ਸਮਾਜ ਦੇ ਹਰੇਕ ਵਰਗ ਦੀ ਭਲਾਈ ਲਈ ਕਈ ਲੋਕ-ਪੱਖੀ ਕਦਮ ਚੱਕੇ ਗ ਹਨ। ਭਗਵੰਤ ਮਾਨ ਨੇ ਕਿਹਾ ਕਿ ਨਵੇਂ ਵਾਹਨ ਵੇਚਣ ਵਾਲੇ ਪਰਾਈਵੇਟ ਡੀਲਰਾਂ ਨੂੰ ਰਜਿਸਟਰੇਸ਼ਨ ਜਾਰੀ ਕਰਨ ਦਾ ਅਧਿਕਾਰ ਦੇਣ ਦਾ ਉਦੇਸ਼ ਲੋਕਾਂ ਨੂੰ ਵੱਡੀ ਰਾਹਤ ਦੇਣਾ ਹੈ ਤਾਂ ਜੋ ਉਨਾਂ ਨੂੰ ਨਵੇਂ ਵਾਹਨਾਂ ਦੀ ਰਜਿਸਟਰੇਸ਼ਨ ਲਈ ਰਿਜਨਲ ਟਰਾਂਸਪੋਰਟ ਅਥਾਰਟੀਆਂ ਤੇ ਸਬ-ਡਿਵੀਜ਼ਨਲ ਮੈਜਿਸਟਰੇਟਾਂ ਦੇ ਦਫ਼ਤਰਾਂ ਵਿੱਚ ਲੰਮੀਆਂ ਕਤਾਰਾਂ ਵਿੱਚ ਨਾ ਖੜਨਾ ਪਵੇ। ਮੱਖ ਮੰਤਰੀ ਨੇ ਕਿਹਾ ਕਿ ਆਮ ਆਦਮੀ ਦੇ ਸਮੇਂ, ਪੈਸੇ ਤੇ ਊਰਜਾ ਦੀ ਬੱਚਤ ਕਰਨ ਤੋਂ ਇਲਾਵਾ ਇਸ ਕਦਮ ਨਾਲ ਲੋਕਾਂ ਨੂੰ ਸਾਫ਼-ਸਥਰਾ, ਪਾਰਦਰਸ਼ੀ, ਕਸ਼ਲ ਤੇ ਭਿਰਸ਼ਟਾਚਾਰ ਮਕਤ ਪਰਸ਼ਾਸਨ ਮਹੱਈਆ ਕਰਨ ਵਿੱਚ ਮਦਦ ਮਿਲੇਗੀ। ਉਨਾਂ ਦੱਸਿਆ ਕਿ ਪਰਾਈਵੇਟ ਡੀਲਰ ਨਵੇਂ ਵਾਹਨ ਮਾਲਕਾਂ ਲਈ ਇਸ ਸਹੂਲਤ ਦੀ ਵਰਤੋਂ ਖਰੀਦਦਾਰਾਂ ਦੇ ਆਧਾਰ ਨੰਬਰ ਰਾਹੀਂ ਲਾਗਇਨ ਕਰ ਕੇ ਹਾਸਲ ਕਰਨਗੇ। ਭਗਵੰਤ ਮਾਨ ਨੇ ਕਿਹਾ ਕਿ ਲਾਗਇਨ ਮਗਰੋਂ ਡੀਲਰ ਨਵੇਂ ਵਾਹਨ ਦਾ ਡੇਟਾ- ਦਸਤਾਵੇਜ਼ ਅਪਲੋਡ ਕਰੇਗਾ ਅਤੇ ਪੜਤਾਲ (ਵੈਰੀਫਿਕੇਸ਼ਨ) ਮਾਲਕ ਦੇ ਆਧਾਰ ਨੰਬਰ ਨਾਲ ਕੀਤੀ ਜਾਵੇਗੀ। ਮੱਖ ਮੰਤਰੀ ਨੇ ਕਿਹਾ ਕਿ ਨਵੇਂ ਵਾਹਨ ਦੀ ਰਜਿਸਟਰੇਸ਼ਨ ਲਈ ਫੀਸ ਤੇ ਟੈਕਸ ਆਨਲਾਈਨ ਭਰੇ ਜਾਣਗੇ ਅਤੇ ਨਵੇਂ ਵਾਹਨ ਮਾਲਕ ਨੂੰ ਰਜਿਸਟਰੇਸ਼ਨ ਨੰਬਰ ਮੌਕੇ ਉਤੇ ਹੀ ਮਿਲ ਜਾਵੇਗਾ। ਉਨਾਂ ਅੱਗੇ ਦੱਸਿਆ ਕਿ ਰਜਿਸਟਰੇਸ਼ਨ ਸਰਟੀਫਿਕੇਟ ਦੀ ਪਰਵਾਨਗੀ ਡੀਲਰ ਦੇ ਪੱਧਰ ਉਤੇ ਹੀ ਹੋ ਜਾਵੇਗੀ ਅਤੇ ਹਾਈ ਸਿਕਿਉਰਿਟੀ ਰਜਿਸਟਰੇਸ਼ਨ ਨੰਬਰ ਪਲੇਟ ਵੀ ਡੀਲਰ ਹੀ ਲਗਾਗਾ। ਭਗਵੰਤ ਮਾਨ ਨੇ ਕਿਹਾ ਕਿ ਰਜਿਸਟਰੇਸ਼ਨ ਸਰਟੀਫਿਕੇਟ ਵਾਹਨ ਮਾਲਕ ਦੇ ਮੋਬਾਈਲ ਫੋਨ ਉਤੇ ਆ ਲਿੰਕ ਤੋਂ ਡਾਊਨਲੋਡ ਕੀਤਾ ਜਾ ਸਕੇਗਾ, ਜਦੋਂ ਕਿ ਰਜਿਸਟਰੇਸ਼ਨ ਸਰਟੀਫਿਕੇਟ ਦਾ ਸਮਾਰਟ ਕਾਰਡ ਸਿੱਧਾ ਮਾਲਕ ਦੇ ਪਤੇ ਉਤੇ ਭੇਜਿਆ ਜਾਵੇਗਾ।

cm launches e registration certificate service for new vehicles


About Us


Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.

Amarpreet Singh Makkar (Editor)

Subscribe Us


Address


The Public Times
Ludhiana. 141001
Mobile: +91 9815102122 Email: thepublictimes.news@gmail.com
WhatsApp Us Whats App