ਮੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਨੂੰ ਰੋਜ਼ਗਾਰ ਦੇ ਵੱਧ ਤੋਂ ਵੱਧ ਮੌਕੇ ਪਰਦਾਨ ਕਰਨ ਦੀ ਨੀਤੀ ਤਹਿਤ ਕੈਬਨਿਟ ਮੰਤਰੀਆਂ ਬਰਹਮ ਸ਼ੰਕਰ ਜਿੰਪਾ ਅਤੇ ਚੇਤਨ ਸਿੰਘ ਜੌੜੇਮਾਜਰਾ ਨੇ ਅੱਜ ਮੈਡੀਕਲ ਸਿੱਖਿਆ ਤੇ ਖੋਜ ਵਿਭਾਗ ਵਿੱਚ 205 ਨਰਸਾਂ ਅਤੇ 20 ਪੈਰਾ ਮੈਡੀਕਲ ਟੈਕਨੀਸ਼ੀਅਨਾਂ ਅਤੇ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਵਿੱਚ 46 ਉਪ ਮੰਡਲ ਇੰਜੀਨੀਅਰ (ਸ.ਡੀ.ਈਜ਼) ਨੂੰ ਨਿਯਕਤੀ ਪੱਤਰ ਸੌਂਪੇ। ਇਸ ਮੌਕੇ ਇਕੱਠ ਨੂੰ ਸੰਬੋਧਨ ਕਰਦਿਆਂ ਦੋਵਾਂ ਮੰਤਰੀਆਂ ਨੇ ਕਿਹਾ ਕਿ ਸੂਬੇ ਦੀਆਂ ਸਰਕਾਰੀ ਨੌਕਰੀਆਂ ਲਈ ਮਕਾਬਲੇ ਦੀਆਂ ਪਰੀਖਿਆਵਾਂ ਪਾਸ ਕਰਨ ਵਾਲੇ ਸਾਰੇ ਯੋਗ ਨੌਜਵਾਨਾਂ ਨੂੰ ਨੌਕਰੀਆਂ ਮਿਲ ਰਹੀਆਂ ਹਨ। ਉਨਹਾਂ ਕਿਹਾ ਕਿ ਇਹ ਉਨਹਾਂ ਸਾਰੇ ਨਵ-ਨਿਯਕਤ ਉਮੀਦਵਾਰਾਂ ਲਈ ਮਹੱਤਵਪੂਰਨ ਦਿਨ ਹੈ ਜਿਨਹਾਂ ਨੂੰ ਲੋਕਾਂ ਦੀ ਸੇਵਾ ਕਰਨ ਦਾ ਅਹਿਮ ਮੌਕਾ ਮਿਲਿਆ ਹੈ। ਜਿੰਪਾ ਅਤੇ ਜੌੜੇਮਾਜਰਾ ਦੋਵਾਂ ਨੇ ਕਿਹਾ ਕਿ ਸੂਬਾ ਸਰਕਾਰ ਨੌਜਵਾਨਾਂ ਨੂੰ ਰੋਜ਼ਗਾਰ ਮਹੱਈਆ ਕਰਵਾਉਣ ਲਈ ਵਚਨਬੱਧ ਹੈ ਜਿਸ ਤਹਿਤ ਪਹਿਲਾਂ ਹੀ 25,000 ਤੋਂ ਵੱਧ ਨੌਕਰੀਆਂ ਮਹੱਈਆ ਕਰਵਾਉਣ ਲਈ ਤਿਆਰੀਆਂ ਮਕੰਮਲ ਕੀਤੀਆਂ ਜਾ ਚੱਕੀਆਂ ਹਨ। ਮੰਤਰੀਆਂ ਨੇ ਜ਼ੋਰ ਦੇ ਕੇ ਕਿਹਾ ਕਿ ਭਰਤੀ ਪਰਕਿਰਿਆ ਨੂੰ ਨਿਰਪੱਖ ਅਤੇ ਪਾਰਦਰਸ਼ੀ ਢੰਗ ਨਾਲ ਨੇਪਰੇ ਚਾੜਹਿਆ ਜਾਵੇਗਾ ਤਾਂ ਜੋ ਯੋਗ ਨੌਜਵਾਨਾਂ ਨੂੰ ਇਹ ਨੌਕਰੀਆਂ ਮਿਲ ਸਕਣ। ਜਿੰਪਾ ਅਤੇ ਜੌੜੇਮਾਜਰਾ ਨੇ ਨਵ-ਨਿਯਕਤ ਕਰਮਚਾਰੀਆਂ ਨੂੰ ਵਧਾਈ ਦਿੰਦਿਆਂ ਉਨਹਾਂ ਨੂੰ ਆਪਣੀ ਡਿਊਟੀ ਪੂਰੀ ਤਨਦੇਹੀ, ਇਮਾਨਦਾਰੀ ਅਤੇ ਪੇਸ਼ੇਵਰਾਨਾ ਢੰਗ ਨਾਲ ਨਿਭਾਉਣ ਲਈ ਕਿਹਾ। ਉਨਹਾਂ ਆਸ ਪਰਗਟਾਈ ਕਿ ਇਨਹਾਂ 205 ਨਰਸਾਂ ਅਤੇ 20 ਪੈਰਾ ਮੈਡੀਕਲ ਟੈਕਨੀਸ਼ੀਅਨਾਂ ਦੇ ਭਰਤੀ ਹੋਣ ਨਾਲ ਸੂਬੇ ਦੇ ਮੈਡੀਕਲ ਕਾਲਜਾਂ ਵਿੱਚ ਸਟਾਫ਼ ਦੀ ਕਮੀ ਨੂੰ ਪੂਰਿਆ ਜਾ ਸਕੇਗਾ। ਮੰਤਰੀਆਂ ਨੇ ਕਿਹਾ ਕਿ ਸੱਤਾ ਵਿੱਚ ਆਉਣ ਉਪਰੰਤ ਮੌਜੂਦਾ ਸਰਕਾਰ ਨੇ 650 ਨਰਸਾਂ ਅਤੇ 60 ਪੈਰਾ ਮੈਡੀਕਲ ਟੈਕਨੀਸ਼ੀਅਨ ਦੀ ਭਰਤੀ ਕੀਤੀ ਹੈ ਅਤੇ ਵੱਡੀ ਗਿਣਤੀ ਵਿੱਚ ਡਾਕਟਰਾਂ ਅਤੇ ਪੈਰਾ ਮੈਡੀਕਲ ਟੈਕਨੀਸ਼ੀਅਨਾਂ ਦੀ ਭਰਤੀ ਪਰਕਿਰਿਆ ਅਧੀਨ ਹੈ। ਜਿੰਪਾ ਅਤੇ ਜੌੜੇਮਾਜਰਾ ਨੇ ਅੱਗੇ ਕਿਹਾ ਕਿ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਵਿੱਚ 46 ਉਪ ਮੰਡਲ ਇੰਜੀਨੀਅਰਾਂ (ਸ.ਡੀ.ਈਜ਼.) ਦੀ ਭਰਤੀ ਵਿਭਾਗ ਦੇ ਕੰਮਕਾਜ ਨੂੰ ਹੋਰ ਸਚਾਰੂ ਬਣਾਉਣ ਵਿੱਚ ਵੀ ਸਹਾਈ ਹੋਵੇਗੀ।
gimpa and jaudemajra handed over appointment letters to 205 nurses 20 para medical technicians and 46 sub divisional engineers
Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.
Amarpreet Singh Makkar (Editor)