ਮੁੱਖ ਮੰਤਰੀ ਭਗਵੰਤ ਮਾਨ ਜਲਦ ਹੀ ਓਲੰਪਿਕ ਤਮਗ਼ਾ ਜੇਤੂ ਹਾਕੀ ਖਿਡਾਰੀਆਂ ਨੂੰ ਦਰਜਾ ਇਕ ਦੀਆਂ ਨੌਕਰੀਆਂ ਦੇ ਨਿਯੁਕਤੀਆਂ ਪੱਤਰ ਸੌਂਪਣਗੇ ਭਗਵੰਨ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਪੰਜਾਬ ਨੂੰ ਖੇਡਾਂ ਵਿੱਚ ਮੋਹਰੀ ਬਣਾਉਣ ਲਈ ਕੋਈ ਕਸਰ ਨਹੀਂ ਬਾਕੀ ਛੱਡੇਗੀ ਅਤੇ ਹਾਕੀ ਦੀ ਨਰਸਰੀ ਵਜੋਂ ਜਾਣਿਆ ਜਾਂਦਾ ਸੂਬਾ ਪੰਜਾਬ ਇਸ ਖੇਡ ਵਿੱਚ ਦੇਸ਼ ਦੀ ਅਗਵਾਈ ਕਰੇਗਾ। ਖੇਡ ਮੰਤਰੀ ਨੇ ਹਾਕੀ ਖੇਡ ਨੂੰ ਹੋਰ ਪ੍ਰ੍ਰਫੁੱਲਿਤ ਕਰਨ ਲਈ ਖਿਡਾਰੀਆਂ ਦੇ ਸੁਝਾਅ ਵੀ ਮੰਗੇ ਪੰਜਾਬ ਲਈ ਮਾਣ ਵਾਲੀ ਗੱਲ ਹੈ, ਕਿ ਟੀਮ ਵਿੱਚ ਕਪਤਾਨ ਸਮੇਤ ਸੂਬੇ ਦੇ 10 ਖਿਡਾਰੀ ਹਨ ਹਾਕੀ ਖਿਡਾਰੀਆਂ ਨੂੰ ਇਸ ਸਾਲ ਹੋਣ ਵਾਲੀਆਂ ਏਸ਼ਿਆਈ ਖੇਡਾਂ ਅਤੇ ਅਗਲੇ ਸਾਲ ਹੋਣ ਵਾਲੀਆਂ ਪੈਰਿਸ ਓਲੰਪਿਕ ਖੇਡਾਂ ਲਈ ਸ਼ੁਭਕਾਮਨਾਵਾਂ ਦਿੱਤੀਆਂ। ਖੇਡ ਮੰਤਰੀ ਨੇ ਖਿਡਾਰੀਆਂ ਨੂੰ ਕਿਹਾ ਕਿ ਖਿਡਾਰੀ ਸਾਡਾ ਮਾਣ ਹੋ ਅਤੇ ਨੌਜਵਾਨਾਂ ਦੇ ਰੋਲ ਮਾਡਲ ਹਨ ਭਾਰਤੀ ਹਾਕੀ ਟੀਮ ਦੇ ਕਪਤਾਨ ਹਰਮਨਪ੍ਰੀਤ ਸਿੰਘ ਨੇ ਆਉਣ ਵਾਲੇ ਮੁਕਾਬਲਿਆਂ ਵਿੱਚ ਦੇਸ਼ ਤੇ ਸੂਬੇ ਦਾ ਨਾਮ ਰੌਸ਼ਨ ਕਰਨ ਅਤੇ ਆਪਣਾ ਪ੍ਰਦਰਸ਼ਨ ਹੋਰ ਬਿਹਤਰ ਕਰਨ ਲਈ ਜੀਅ ਤੋੜ ਯਤਨ ਦੀ ਕੀਤੀ ਮਨਪ੍ਰੀਤ ਸਿੰਘ ਨੇ ਪੰਜਾਬ ਸਰਕਾਰ ਵੱਲੋਂ ਖਿਡਾਰੀਆਂ ਦੀ ਹੌਸਲਾ ਅਫਜ਼ਾਈ ਕਰਨ ਉਤੇ ਕੀਤਾ ਧੰਨਵਾਦ ਕੀਤਾ। ਹਾਕੀ ਖਿਡਾਰੀਆਂ ਨੇ ਖੇਡ ਮੰਤਰੀ ਨੂੰ ਆਪਣੇ ਆਟੋਗ੍ਰਾਫ ਵਾਲੀ ਟੀ ਸ਼ਰਟ ਤੇ ਹਾਕੀ ਸਟਿੱਕ ਭੇਂਟ ਕੀਤੀ ਗਈ ਕਪਤਾਨ ਹਰਮਨਪ੍ਰੀਤ ਸਿੰਘ, ਮਨਪ੍ਰੀਤ ਸਿੰਘ, ਮਨਦੀਪ ਸਿੰਘ, ਹਾਰਦਿਕ ਸਿੰਘ, ਅਕਾਸ਼ਦੀਪ ਸਿੰਘ, ਵਰੁਣ ਕੁਮਾਰ, ਸ਼ਮਸ਼ੇਰ ਸਿੰਘ, ਕ੍ਰਿਸ਼ਨ ਪਾਠਕ, ਸੁਖਜੀਤ ਸਿੰਘ, ਰੁਪਿੰਦਰ ਪਾਲ ਸਿੰਘ, ਦਿਲਪ੍ਰੀਤ ਸਿੰਘ ਤੇ ਸਿਮਰਨਜੀਤ ਸਿੰਘ ਦਾ ਕੀਤਾ ਸਨਮਾਨ
Punjab Sports Minister Gurmeet Singh Meet Hare Honored The Players Of The Indian Hockey Team
Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.
Amarpreet Singh Makkar (Editor)