ਆਪ ਸਰਕਾਰ ਨੂੰ ਸਾਲ ਪੂਰਾ ਹੋਣ ਤੇ CM ਮਾਨ ਨੇ ਗਿਣਾਈਆਂ ਪ੍ਰਾਪਤੀਆਂ, ਬੋਲੇ- ਗਾਰੰਟੀਆਂ ਪੂਰੀਆਂ ਕੀਤੀਆਂ

16/03/2023 | Public Times Bureau | Punjab

ਪੰਜਾਬ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਪ ਸਰਕਾਰ ਨੂੰ ਅੱਜ ਇੱਕ ਸਾਲ ਪੂਰਾ ਹੋ ਗਿਆ ਹੈ। ਵੀਰਵਾਰ ਨੂੰ ਇਸ ਮੌਕੇ ਸੀ.ਐੱਮ. ਮਾਨ ਨੇ ਵਰਚੁਅਲ ਪ੍ਰੈੱਸ ਕਾਨਫਰੰਸ ਕਰਕੇ ਆਪਣੀ ਸਰਕਾਰ ਦੀਆਂ ਪ੍ਰਾਪਤੀਆਂ ਗਿਣਵਾਈਆਂ। ਸੀ.ਐੱਮ. ਨੇ ਕਿਹਾ ਕਿ ਅਸੀਂ ਵਾਅਦੇ ਨਹੀਂ ਕੀਤੇ, ਅਸੀਂ ਗਾਰੰਟੀਆਂ ਦਿੱਤੀਆਂ ਤੇ ਪੂਰੀਆਂ ਵੀ ਕੀਤੀਆਂ। ਸੀ.ਐੱਮ. ਮਾਨ ਨੇ ਸਭ ਤੋਂ ਪਹਿਲਾਂ ਆਪਣੀ ਸਰਕਾਰ ਦਾ ਇੱਕ ਸਾਲ ਪੂਰਾ ਹੋਣ ਤੇ ਵਧਾਈ ਦਿੱਤੀ। ਉਨ੍ਹਾਂ ਦੇ ਲੋਕਾਂ ਨੂੰ ਕਿਹਾ ਕਿ ਪਹਿਲੀ ਵਾਰ ਉਨ੍ਹਾਂ ਨੇ ਕਿਸੇ ਤੀਜੇ ਬਲ ਨੂੰ ਚੁਣਿਆ। ਮਾਨ ਨੇ ਕਿਹਾ ਕਿ ਉਨ੍ਹਾਂ ਦਾ ਟੀਚਾ ਅਗਲੀ ਪੀੜ੍ਹੀ ਦੇ ਭਵਿੱਖ ਨੂੰ ਖੁਸ਼ਹਾਲ ਬਣਾਉਣਾ ਹੈ। ਪੂਰੇ ਬਹੁਮਤ ਨਾਲ ਜਿੱਤੇ ਸਾਡੇ ਮੰਤਰੀਆਂ ਤੇ ਵਿਧਾਇਕਾਂ ਦਾ ਸਿਆਸੀ ਇਤਿਹਾਸ ਨਹੀਂ ਹੈ। ਸਾਰੇ ਆਮ ਲੋਕ ਹਨ।ਉਨ੍ਹਾਂ ਕਿਹਾ ਕਿ ਅਰਵਿੰਦ ਕੇਜਰੀਵਾਲ ਦੀ ਅਗਵਾਈ ਵਿੱਚ ਆਪ ਸਰਾਕਰ ਆਪਣੀਆਂ ਗਾਰੰਟੀਆਂ ਪੂਰੀਆਂ ਕਰਨ ਵੱਲ ਵੱਧ ਰਹੀ ਹੈ। ਚੋਣਾਂ ਵੇਲੇ ਅਸੀਂ ਰੋਜ਼ਗਾਰ ਦੀ ਗਾਰੰਟੀ ਦਿੱਤੀ ਸੀ। ਇੱਕ ਸਾਲ ਵਿੱਚ ਉਨ੍ਹਾਂ ਦੀ ਸਰਕਾਰ ਨੇ 26 ਹਜ਼ਾਰ ਨੌਕਰੀਆਂ ਦਿੱਤੀਆਂ। ਮੁਫਤ ਬਿਜਲੀ ਦੀ ਗਾਰੰਟੀ ਨੂੰ ਪੂਰਾ ਕੀਤਾ। 87 ਫੀਸਦੀ ਪਰਿਵਾਰਾਂ ਨੂੰ 600 ਯੂਨਿਟ ਮੁਫਤ ਬਿਜਲੀ ਦਿੱਤੀ ਗਈ। ਉਨ੍ਹਾਂ ਦੀ ਸਰਾਕਰ ਨੇ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਦਾ ਵਾਅਦਾ ਵੀ ਨਿਭਾਇਆ। ਮੁੱਖ ਮੰਤਰੀ ਨੇ ਕਿਹਾ ਕਿ ਹੁਣ ਵਿਕਾਸ ਦੀ ਰਫਤਾਰ ਤੇਜ਼ ਕੀਤੀ ਜਾਏਗੀ। ਵੱਡੀਆਂ-ਵੱਡੀਆਂ ਇੰਡਸਟਰੀਆਂ ਆ ਰਹੀਆਂ ਹਨ ਤੇ ਸੂਬੇ ਦੇ ਨੌਜਵਾਨਾਂ ਨੂੰ ਰੋਜ਼ਗਾਰ ਮਿਲੇਗਾ। ਭ੍ਰਿਸ਼ਟਾਚਾਰ ਦੇ ਦੋਸ਼ੀ ਮੰਤਰੀ ਤੇ ਅਫਸਰਾਂ ਤੱਕ ਨੂੰ ਅਸੀਂ ਜੇਲ੍ਹ ਭੇਜਿਆ। ਉਨ੍ਹਾਂ ਦੀ ਸਰਕਾਰ ਨੂੰ ਮੂੰਗੀ ਤੇ ਐੱਮ.ਐੱਸ.ਪੀ. ਦਿੱਤੀ। ਗੰਨੇ ਦੇ 392 ਕਰੋੜ ਰੁਪਏ ਦਿੱਤੇ। 300 ਮੁਹੱਲਾ ਕਲੀਨਿਕ ਚਲਾਏ। ਹੁਣ ਸਕੂਲ ਆਫ ਐਮਿਨੈਂਸ ਸ਼ੁਰੂ ਹੋਣਗੇ। ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਮਾਮਲੇ ਵਿੱਚ ਇਨਸਾਫ਼ ਦਿਵਾਉਣ ਦਾ ਵਾਅਦਾ ਵੀ ਸਾਡੀ ਸਰਕਾਰ ਨੇ ਨਿਭਾਇਆ।

On The Completion Of The Year Of The Aap Government Cm Mann Counted The Achievements Said guarantees Fulfilled


About Us


Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.

Amarpreet Singh Makkar (Editor)

Subscribe Us


Address


The Public Times
Ludhiana. 141001
Mobile: +91 9815102122 Email: thepublictimes.news@gmail.com
WhatsApp Us Whats App