ਕੌਮੀ ਤੇ ਕੌਮਾਂਤਰੀ ਪੱਧਰ ਤੇ ਮੈਡਲ ਜਿੱਤਣ ਵਾਲੇ ਪੰਜਾਬੀ ਖਿਡਾਰੀਆਂ ਨੂੰ ਨੌਕਰੀ ਮਿਲੇਗੀ। ਨਵੀਂ ਖੇਡ ਨੀਤੀ ਤਹਿਤ ਖਿਡਾਰੀਆਂ ਦੀ ਮਿਹਨਤ ਦਾ ਪੂਰਾ ਮੁੱਲ ਪਵੇਗਾ। ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਹਦਾਇਤ ਕੀਤੀ ਹੈ ਕਿ ਕੌਮੀ ਤੇ ਕੌਮਾਂਤਰੀ ਪੱਧਰ ਤੇ ਮੈਡਲ ਜੇਤੂ ਖਿਡਾਰੀਆਂ ਨੂੰ ਨੌਕਰੀ ਦੇਣ ਲਈ ਨਵੀਂ ਖੇਡ ਨੀਤੀ ਵਿੱਚ ਸਪੱਸ਼ਟ ਵਿਵਸਥਾ ਕੀਤੀ ਜਾਵੇ। ਮੀਤ ਹੇਅਰ ਨੇ ਕਿਹਾ ਹੈ ਕਿ ਨਵੀਂ ਖੇਡ ਨੀਤੀ ਸੂਬੇ ਵਿੱਚ ਖੇਡ ਸੱਭਿਆਚਾਰ ਦੀ ਮੁੜ ਸੁਰਜੀਤੀ ਤੇ ਖੇਡਾਂ ਨੂੰ ਹੋਰ ਹੁਲਾਰਾ ਦੇਣ ਵਿੱਚ ਅਹਿਮ ਭੂਮਿਕਾ ਅਦਾ ਕਰੇਗੀ। ਮੰਗਲਵਾਰ ਨੂੰ ਸਥਾਨਕ ਪੰਜਾਬ ਭਵਨ ਵਿਖੇ ਵਿਭਾਗ ਦੇ ਉੱਚ ਅਧਿਕਾਰੀਆਂ, ਮਾਹਰਾਂ ਤੇ ਵੱਖ-ਵੱਖ ਖੇਡ ਸੰਸਥਾਵਾਂ ਦੇ ਨੁਮਾਇੰਦਿਆਂ ਨਾਲ ਖੇਡ ਨੀਤੀ ਬਾਬਤ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਖੇਡ ਮੰਤਰੀ ਨੇ ਕਿਹਾ ਕਿ ਸਰਕਾਰ ਸੂਬੇ ਨੂੰ ਮੁੜ ਤੋਂ ਖੇਡਾਂ ਵਿੱਚ ਅੱਵਲ ਬਣਾਉਣ ਲਈ ਸਾਰਥਕ ਕੋਸ਼ਿਸ਼ਾਂ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਦੇ ਸੁਝਾਅ ਤੇ ਮਾਹਰਾਂ ਨਾਲ ਕੀਤੇ ਵਿਚਾਰ-ਵਟਾਂਦਰੇ ਤੋਂ ਬਾਅਦ ਖੇਡ ਨੀਤੀ ਦਾ ਖਰੜਾ ਤਿਆਰ ਕੀਤਾ ਗਿਆ ਹੈ। ਇਸ ਨੂੰ ਹੋਰ ਬੇਹਤਰ ਬਣਾਉਣ ਲਈ ਮੀਟਿੰਗਾਂ ਦਾ ਸਿਲਸਿਲਾ ਜਾਰੀ ਹੈ। ਉਨ੍ਹਾਂ ਹਦਾਇਤ ਕੀਤੀ ਕਿ ਕੌਮੀ ਤੇ ਕੌਮਾਂਤਰੀ ਪੱਧਰ ਤੇ ਮੈਡਲ ਜੇਤੂ ਖਿਡਾਰੀਆਂ ਨੂੰ ਨੌਕਰੀ ਦੇਣ ਲਈ ਨਵੀਂ ਖੇਡ ਨੀਤੀ ਵਿੱਚ ਸਪੱਸ਼ਟ ਵਿਵਸਥਾ ਕੀਤੀ ਜਾਵੇ। ਜਿਹੜੇ ਸੂਬੇ ਖਿਡਾਰੀਆਂ ਲਈ ਚੰਗੇ ਕਾਰਜ ਕਰ ਰਹੇ ਹਨ ਤੇ ਜਿੱਥੇ ਖਿਡਾਰੀਆਂ ਦੀ ਕਾਰਗੁਜ਼ਾਰੀ ਚੰਗੀ ਹੈ, ਉਨ੍ਹਾਂ ਸੂਬਿਆਂ ਦੀਆਂ ਨੀਤੀਆਂ ਬਾਰੇ ਵੀ ਮੀਟਿੰਗ ਵਿੱਚ ਵਿਚਾਰ-ਚਰਚਾ ਕੀਤੀ ਗਈ। ਮੀਤ ਹੇਅਰ ਨੇ ਕਿਹਾ ਕਿ ਸੂਬੇ ਚ ਖੇਡ ਸੱਭਿਆਚਾਰ ਤੇ ਚੰਗੇ ਖਿਡਾਰੀ ਪੈਦਾ ਕਰਨ ਲਈ ਇਸ ਦੀ ਸ਼ੁਰੂਆਤ ਪਿੰਡ ਪੱਧਰ ਤੋਂ ਕਰਨੀ ਪਵੇਗੀ। ਉਨ੍ਹਾਂ ਇਸ ਗੱਲ ਤੇ ਤਸੱਲੀ ਪ੍ਰਗਟਾਈ ਕਿ ਖੇਡਾਂ ਵਤਨ ਪੰਜਾਬ ਦੀਆਂ ਇਸ ਮਕਸਦ ਵਿਚ ਕਾਮਯਾਬ ਰਹੀਆਂ ਤੇ ਆਉਣ ਵਾਲੇ ਸਮੇਂ ਵਿਚ ਇਨ੍ਹਾਂ ਖੇਡਾਂ ਨੂੰ ਹੋਰ ਵੱਡੇ ਮੁਕਾਮ ਤੇ ਲੈ ਕੇ ਜਾਇਆ ਜਾਵੇਗਾ। ਉਨ੍ਹਾਂ ਇਸ ਗੱਲ ਤੇ ਵੀ ਜ਼ੋਰ ਦਿੱਤਾ ਕਿ ਖਿਡਾਰੀਆਂ ਨੂੰ ਚੰਗੀ ਡਾਈਟ ਤੇ ਰਹਿਣ ਦੀਆਂ ਵਧੀਆ ਸੁਵਿਧਾਵਾਂ ਦੇਣ ਨਾਲ ਖਿਡਾਰੀਆਂ ਦਾ ਮਨੋਬਲ ਵਧੇਗਾ ਤੇ ਉਹ ਆਪਣੀ ਖੇਡ ਵੱਲ ਬੇਹਤਰ ਧਿਆਨ ਦੇ ਸਕਣਗੇ। ਉਨ੍ਹਾਂ ਨਵੇਂ ਸਪੋਰਟਸ ਹੋਸਟਲ ਬਣਾਉਣ ਦੀ ਸੰਭਾਵਨਾਂ ਤਲਾਸ਼ਣ ਲਈ ਵੀ ਅਧਿਕਾਰੀਆਂ ਨੂੰ ਨਿਰਦੇਸ਼ ਜਾਰੀ ਕੀਤੇ। ਮੀਟਿੰਗ ਦੌਰਾਨ ਖੇਡ ਮੰਤਰੀ ਨੇ ਇਸ ਗੱਲ ਦਾ ਵਿਸ਼ਵਾਸ ਦਿਵਾਇਆ ਕਿ ਪੈਰਾ ਖਿਡਾਰੀਆਂ ਵੱਲ ਪੰਜਾਬ ਸਰਕਾਰ ਵਿਸ਼ੇਸ਼ ਧਿਆਨ ਦੇਵੇਗੀ। ਇਸ ਦੌਰਾਨ ਪੈਰਾ ਸਪੋਰਟਸ ਨੂੰ ਹੋਰ ਹੁਲਾਰਾ ਦੇਣ ਲਈ ਵਿਚਾਰ-ਵਟਾਂਦਰਾ ਵੀ ਕੀਤਾ ਗਿਆ। ਨਵੀਂ ਖੇਡ ਨੀਤੀ ਦੇ ਹੋਰ ਵੀ ਬਹੁਤ ਸਾਰੇ ਪਹਿਲੂਆਂ ਤੇ ਵੱਖ-ਵੱਖ ਵਿਸ਼ਿਆਂ ਬਾਰੇ ਮਟਿੰਗ ਦੌਰਾਨ ਵਿਚਾਰ-ਚਰਚਾ ਕੀਤੀ ਗਈ ਤਾਂ ਜੋ ਖੇਡ ਨੀਤੀ ਜਿੱਥੇ ਨਵੇਂ ਖਿਡਾਰੀਆਂ ਨੂੰ ਉਤਸ਼ਾਹਿਤ ਕਰੇ ਉੱਥੇ ਹੀ ਜੇਤੂ ਖਿਡਾਰੀਆਂ ਤੇ ਰਿਟਾਇਰ ਖਿਡਾਰੀਆਂ ਨੂੰ ਬੇਹਤਰ ਭਵਿੱਖ ਪ੍ਰਦਾਨ ਕਰਨ ਵਾਲੀ ਹੋਵੇ।
Players Who Win Medals At National And International Level Will Get Jobs Meet Hare
Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.
Amarpreet Singh Makkar (Editor)