ਭਾਰਤੀ ਟੀਮ ਦੇ ਤੇਜ਼ ਗੇਂਦਬਾਜ਼ ਜਸਪ੍ਰੀਤ ਬੁਮਰਾਹ ਪਿਤਾ ਬਣ ਗਏ ਹਨ। ਬੁਮਰਾਹ ਦੀ ਪਤਨੀ ਸੰਜਨਾ ਗਣੇਸ਼ਨ ਨੇ ਬੇਟੇ ਨੂੰ ਜਨਮ ਦਿੱਤਾ ਹੈ। ਬੁਮਰਾਹ ਨੇ ਆਪਣੀ ਇੰਸਟਾਗ੍ਰਾਮ ਤੇ ਪੋਸਟ ਸ਼ੇਅਰ ਕਰਦਿਆਂ ਇਹ ਜਾਣਕਾਰੀ ਦਿੱਤੀ। ਬੁਮਰਾਹ ਐਤਵਾਰ ਨੂੰ ਸ਼੍ਰੀਲੰਕਾ ਤੋਂ ਮੁੰਬਈ ਲਈ ਰਵਾਨਾ ਹੋਏ ਤੇ ਨੇਪਾਲ ਖਿਲਾਫ ਮੈਚ ਨਹੀਂ ਖੇਡਣਗੇ।ਟੀਮ ਇੰਡੀਆ ਦੇ ਤੇਜ਼ ਗੇਂਦਬਾਜ਼ ਜਸਪ੍ਰੀਤ ਬੁਮਰਾਹ ਪਿਤਾ ਬਣ ਗਏ ਹਨ। ਬੁਮਰਾਹ ਨੇ ਆਪਣੇ ਇੰਸਟਾਗ੍ਰਾਮ ਤੇ ਪੋਸਟ ਸ਼ੇਅਰ ਕਰਦਿਆਂ ਪ੍ਰਸ਼ੰਸਕਾਂ ਨਾਲ ਵੱਡੀ ਖ਼ਬਰ ਸਾਂਝੀ ਕੀਤੀ ਹੈ। ਉਨ੍ਹਾਂ ਲਿਖਿਆ, ਸਾਡਾ ਛੋਟਾ ਪਰਿਵਾਰ ਵੱਡਾ ਹੋ ਗਿਆ ਹੈ ਅਤੇ ਸਾਡਾ ਦਿਲ ਪੂਰੀ ਤਰ੍ਹਾਂ ਨਾਲ ਭਰ ਗਿਆ ਹੈ। ਅੱਜ ਸਵੇਰੇ ਅਸੀਂ ਆਪਣੇ ਛੋਟੇ ਲੜਕੇ ਅੰਗਦ ਜਸਪ੍ਰੀਤ ਬੁਮਰਾਹ ਦਾ ਸਵਾਗਤ ਕੀਤਾ। ਅਸੀਂ ਬਹੁਤ ਖੁਸ਼ ਹਾਂ ਅਤੇ ਜ਼ਿੰਦਗੀ ਦੇ ਨਵੇਂ ਅਧਿਆਏ ਦੀ ਸ਼ੁਰੂਆਤ ਲਈ ਉਤਸ਼ਾਹਿਤ ਹਾਂ। ਜਸਪ੍ਰੀਤ ਬੁਮਰਾਹ ਐਤਵਾਰ ਨੂੰ ਟੀਮ ਇੰਡੀਆ ਛੱਡ ਕੇ ਜਲਦਬਾਜ਼ੀ ਚ ਮੁੰਬਈ ਲਈ ਰਵਾਨਾ ਹੋ ਗਏ ਸਨ। ਬੁਮਰਾਹ ਨੇਪਾਲ ਖਿਲਾਫ ਮੈਚ ਨਹੀਂ ਖੇਡਣਗੇ। ਹਾਲਾਂਕਿ ਉਹ ਟੂਰਨਾਮੈਂਟ ਦੇ ਸੁਪਰ-4 ਦੌਰ ਦੀ ਸ਼ੁਰੂਆਤ ਤੋਂ ਪਹਿਲਾਂ ਭਾਰਤੀ ਟੀਮ ਨਾਲ ਜੁੜ ਜਾਣਗੇ। ਬੁਮਰਾਹ ਨੇ ਲੰਬੇ ਸਮੇਂ ਬਾਅਦ ਅੰਤਰਰਾਸ਼ਟਰੀ ਕ੍ਰਿਕਟ ਚ ਵਾਪਸੀ ਕੀਤੀ ਹੈ। ਬੁਮਰਾਹ ਆਇਰਲੈਂਡ ਖਿਲਾਫ ਭਾਰਤੀ ਟੀਮ ਦੀ ਕਪਤਾਨੀ ਕਰਦੇ ਨਜ਼ਰ ਆਏ ਸਨ ਅਤੇ ਉਨ੍ਹਾਂ ਦੀ ਅਗਵਾਈ ਚ ਟੀਮ ਨੇ ਤਿੰਨ ਮੈਚਾਂ ਦੀ ਸੀਰੀਜ਼ 2-0 ਨਾਲ ਜਿੱਤੀ ਸੀ।