ਭਾਰਤ ਨੇ ਬੁੱਧਵਾਰ ਨੂੰ ਚੀਨ ਦੇ ਹਾਂਗਜ਼ੂ ਵਿੱਚ ਏਸ਼ੀਆਈ ਖੇਡਾਂ 2023 ਦੇ ਚੌਥੇ ਦਿਨ ਦੀ ਸ਼ਾਨਦਾਰ ਸ਼ੁਰੂਆਤ ਕੀਤੀ। ਭਾਰਤ ਨੇ ਨਿਸ਼ਾਨੇਬਾਜ਼ੀ ਰਾਹੀਂ ਇਕ ਸੋਨ ਅਤੇ ਇਕ ਚਾਂਦੀ ਦਾ ਤਗਮਾ ਹਾਸਲ ਕੀਤਾ। ਇਹ ਖ਼ਬਰ ਲਿਖੇ ਜਾਣ ਤੱਕ ਭਾਰਤ ਨੇ 5 ਸੋਨ, 7 ਚਾਂਦੀ ਅਤੇ 10 ਕਾਂਸੀ ਦੇ ਤਗਮੇ ਜਿੱਤੇ ਹਨ। ਏਸ਼ਿਆਈ ਖੇਡਾਂ ਦੇ ਅੰਕ ਸੂਚੀ ਵਿੱਚ ਭਾਰਤ ਛੇਵੇਂ ਸਥਾਨ ’ਤੇ ਹੈ। ਭਾਰਤ ਦੀ ਮਨੂ ਭਾਕਰ, ਈਸ਼ਾ ਸਿੰਘ ਅਤੇ ਰਿਦਮ ਸਾਂਗਵਾਨ ਦੀ ਤਿਕੜੀ ਨੇ ਮਹਿਲਾਵਾਂ ਦੇ 25 ਮੀਟਰ ਪਿਸਟਲ ਟੀਮ ਮੁਕਾਬਲੇ ਵਿੱਚ ਸੋਨ ਤਗ਼ਮਾ ਜਿੱਤਿਆ। ਸਿਫਤ ਕੌਰ ਸਮਰਾ, ਆਸ਼ੀ ਚੌਕਸੀ ਅਤੇ ਮਾਨਿਨੀ ਕੌਸ਼ਿਕ ਨੇ ਔਰਤਾਂ ਦੇ 50 ਮੀਟਰ ਰਾਈਫਲ 3 ਪੁਜ਼ੀਸ਼ਨਾਂ ਦੇ ਟੀਮ ਈਵੈਂਟ ਵਿੱਚ ਚਾਂਦੀ ਦਾ ਤਗਮਾ ਜਿੱਤਿਆ। ਇਸ ਨਾਲ ਭਾਰਤ ਦੇ ਕੁੱਲ ਮੈਡਲਾਂ ਦੀ ਗਿਣਤੀ 22 ਹੋ ਗਈ ਹੈ।
India Has Won 22 Medals So Far Read The Complete Medal List
Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.
Amarpreet Singh Makkar (Editor)