ਪੰਜਾਬ ਵਿੱਚ ਆਦਰਸ਼ ਚੋਣ ਜ਼ਾਬਤੇ ਦੀ ਮਰਿਆਦਾ ਨੂੰ ਕਾਇਮ ਰੱਖਣ ਲਈ ਇਨਫੋਰਸਮੈਂਟ ਏਜੰਸੀਆਂ ਵੱਲੋਂ ਸਖ਼ਤ ਕਾਰਵਾਈਆਂ ਕੀਤੀਆਂ ਜਾ ਰਹੀਆਂ ਹਨ, ਜਿਸ ਦੇ ਨਤੀਜੇ ਵਜੋਂ 1 ਮਾਰਚ ਤੋਂ 4 ਮਈ ਤੱਕ 609.38 ਕਰੋੜ ਰੁਪਏ ਦੀ ਨਕਦੀ, ਸ਼ਰਾਬ, ਨਸ਼ੀਲੇ ਪਦਾਰਥ, ਕੀਮਤੀ ਵਸਤਾਂ, ਅਤੇ ਹੋਰ ਵਸਤੂਆਂ ਨੂੰ ਜ਼ਬਤ ਕੀਤਾ ਗਿਆ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਕਿ 1 ਮਾਰਚ ਤੋਂ 4 ਮਈ ਤੱਕ ਜ਼ਬਤੀ ਵਿੱਚ 11.2 ਕਰੋੜ ਰੁਪਏ ਦੀ ਨਕਦੀ, 18 ਕਰੋੜ ਰੁਪਏ ਦੀ ਕੀਮਤ ਵਾਲੀ 27.95 ਲੱਖ ਲੀਟਰ ਸ਼ਰਾਬ, 563.53 ਕਰੋੜ ਦੀ ਕੀਮਤ ਵਾਲੇ ਨਸ਼ੀਲੇ ਪਦਾਰਥ, 14.94 ਕਰੋੜ ਰੁਪਏ ਦੀਆਂ ਕੀਮਤੀ ਵਸਤਾਂ ਅਤੇ 1.69 ਕਰੋੜ ਰੁਪਏ ਦੀ ਕੀਮਤ ਵਾਲਾ ਹੋਰ ਸਮਾਨ ਬਰਾਮਦ ਕੀਤਾ ਗਿਆ ਹੈ, ਜਿਸ ਦੀ ਕੁੱਲ ਕੀਮਤ 609.38 ਕਰੋੜ ਰੁਪਏ ਬਣਦੀ ਹੈ। ਜ਼ਬਤੀ ਦੇ ਮਾਮਲੇ ਵਿੱਚ ਪੰਜਾਬ ਰਾਸ਼ਟਰੀ ਪੱਧਰ 'ਤੇ ਚੌਥੇ ਸਥਾਨ 'ਤੇ ਹੈ, ਜਦਕਿ ਤਾਮਿਲਨਾਡੂ, ਗੁਜਰਾਤ ਅਤੇ ਰਾਜਸਥਾਨ ਕ੍ਰਮਵਾਰ ਪਹਿਲੇ, ਦੂਜੇ ਅਤੇ ਤੀਜੇ ਸਥਾਨ 'ਤੇ ਹਨ।
ਸਿਬਿਨ ਸੀ ਨੇ ਦੱਸਿਆ ਕਿ ਸੂਬੇ ਵਿੱਚ 24 ਇਨਫੋਰਸਮੈਂਟ ਏਜੰਸੀਆਂ ਸਰਗਰਮੀ ਨਾਲ ਕੰਮ ਕਰ ਰਹੀਆਂ ਹਨ ਅਤੇ 16 ਮਾਰਚ ਨੂੰ ਆਦਰਸ਼ ਚੋਣ ਜ਼ਾਬਤਾ ਲਾਗੂ ਹੋਣ ਤੋਂ ਲੈ ਕੇ 4 ਮਈ ਤੱਕ, ਸਾਰੀਆਂ ਏਜੰਸੀਆਂ ਵੱਲੋਂ ਕੁੱਲ 514.81 ਕਰੋੜ ਰੁਪਏ ਦੀ ਜ਼ਬਤੀ ਕੀਤੀ ਗਈ ਹੈ। ਪੰਜਾਬ ਪੁਲਿਸ ਨੇ ਸੂਬੇ ਵਿੱਚ ਸਭ ਤੋਂ ਵੱਧ 404.2 ਕਰੋੜ ਰੁਪਏ ਦੀ ਜ਼ਬਤੀ ਕੀਤੀ ਹੈ। ਇਸੇ ਤਰ੍ਹਾਂ ਬੀਐੱਸਐਫ ਨੇ 23 ਕਰੋੜ ਰੁਪਏ, ਆਮਦਨ ਕਰ ਵਿਭਾਗ ਨੇ 9.28 ਕਰੋੜ ਰੁਪਏ, ਸੂਬੇ ਦੇ ਆਬਕਾਰੀ ਵਿਭਾਗ ਨੇ 8.29 ਕਰੋੜ ਰੁਪਏ, ਸੂਬੇ ਦੇ ਵਸਤੂ ਅਤੇ ਸੇਵਾਵਾਂ ਕਰ ਵਿਭਾਗ ਨੇ 5 ਕਰੋੜ ਰੁਪਏ, ਕਸਟਮ ਵਿਭਾਗ ਨੇ 4.37 ਕਰੋੜ ਰੁਪਏ ਅਤੇ ਨਾਰਕੋਟਿਕਸ ਕੰਟਰੋਲ ਬਿਊਰੋ ਨੇ 2.54 ਕਰੋੜ ਰੁਪਏ ਦੀ ਜ਼ਬਤੀ ਕੀਤੀ ਹੈ।
ਜ਼ਬਤੀ ਦੇ ਮਾਮਲਿਆਂ ਵਿੱਚ ਜ਼ਿਲ੍ਹਿਆਂ ‘ਚੋਂ ਜਲੰਧਰ 141.25 ਕਰੋੜ ਰੁਪਏ ਦੀ ਕੁੱਲ ਜ਼ਬਤੀ ਨਾਲ ਸੂਚੀ ਵਿੱਚ ਸਭ ਤੋਂ ਉੱਪਰ ਹੈ। ਇਸੇ ਤਰ੍ਹਾਂ 93.96 ਕਰੋੜ ਰੁਪਏ ਦੀ ਜ਼ਬਤੀ ਨਾਲ ਅੰਮ੍ਰਿਤਸਰ ਦੂਜੇ ਨੰਬਰ 'ਤੇ ਹੈ ਜਦਕਿ ਤਰਨਤਾਰਨ ਵਿੱਚੋਂ 59.55 ਕਰੋੜ ਰੁਪਏ, ਫ਼ਿਰੋਜ਼ਪੁਰ ਵਿੱਚੋਂ 54.58 ਕਰੋੜ ਰੁਪਏ ਅਤੇ ਫਾਜ਼ਿਲਕਾ ਵਿੱਚੋਂ 42.1 ਕਰੋੜ ਰੁਪਏ ਦੀਆਂ ਬਰਮਾਦਗੀਆਂ ਹੋਈਆਂ ਹਨ।ਇਸ ਤੋਂ ਇਲਾਵਾ ਲੁਧਿਆਣਾ ‘ਚ 27.86 ਕਰੋੜ ਰੁਪਏ, ਪਠਾਨਕੋਟ ‘ਚ 21.4 ਕਰੋੜ ਰੁਪਏ, ਸੰਗਰੂਰ ‘ਚ 11.7 ਕਰੋੜ ਰੁਪਏ, ਗੁਰਦਾਸਪੁਰ ‘ਚ 10.75 ਕਰੋੜ ਰੁਪਏ, ਪਟਿਆਲਾ ‘ਚ 7.29 ਕਰੋੜ ਰੁਪਏ, ਬਰਨਾਲਾ ‘ਚ 7.2 ਕਰੋੜ ਰੁਪਏ ਅਤੇ ਮੋਗਾ ‘ਚ 6.73 ਕਰੋੜ ਰੁਪਏ ਦੀਆਂ ਜ਼ਬਤੀਆਂ ਕੀਤੀਆਂ ਗਈਆਂ ਹਨ।
Punjab Ranks Fourth At The National Level In Terms Of Seizures During Lok Sabha Elections 2024 Sibin C
Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.
Amarpreet Singh Makkar (Editor)