ਯੂਟਿਊਬ ਹੋਇਆ ਡਾਊਨ, ਵੀਡੀਓ ਅਪਲੋਡ ਕਰਨ 'ਚ ਆ ਰਹੀ ਦਿੱਕਤ, ਸੋਸ਼ਲ ਮੀਡੀਆ 'ਤੇ ਮੱਚਿਆ ਹੰਗਾਮਾ !

22/07/2024 | Public Times Bureau | World

ਵਿੱਤੀ ਸੂਝ-ਬੂਝ ਅਤੇ ਤੱਥਾਂ ‘ਤੇ ਅਧਾਰਤ ਮਜ਼ਬੂਤ ਕੇਸ ਪੇਸ਼ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸੂਬੇ ਦੇ ਦੌਰੇ ‘ਤੇ ਆਈ 16ਵੇਂ ਵਿੱਤ ਕਮਿਸ਼ਨ ਦੀ ਟੀਮ ਤੋਂ ਸੂਬੇ ਦੇ ਸਰਬਪੱਖੀ ਵਿਕਾਸ ਲਈ ਵਿਸ਼ੇਸ਼ ਪੈਕੇਜ ਦੀ ਮੰਗ ਕੀਤੀ। ਮੁੱਖ ਮੰਤਰੀ ਨੇ ਕਮਿਸ਼ਨ ਦੇ ਚੇਅਰਮੈਨ ਡਾ: ਅਰਵਿੰਦ ਪਨਗੜੀਆ, ਮੈਂਬਰ ਅਜੈ ਨਰਾਇਣ ਝਾਅ, ਐਨੀ ਜਾਰਜ ਮੈਥਿਊ, ਡਾ: ਮਨੋਜ ਪਾਂਡਾ ਅਤੇ ਡਾ: ਸੌਮਿਆਕਾਂਤੀ ਘੋਸ਼ ਤੋਂ ਇਲਾਵਾ ਕਮਿਸ਼ਨ ਦੇ ਸਕੱਤਰ ਰਿਤਵਿਕ ਪਾਂਡੇ ਦਾ ਨਿੱਘਾ ਸਵਾਗਤ ਕੀਤਾ ।ਇਸ ਮੌਕੇ ਮੁੱਖ ਮੰਤਰੀ ਨੇ ਕਿਹਾ ਕਿ ਦੇਸ਼ ਨੂੰ ਅਨਾਜ ਪੱਖੋਂ ਆਤਮਨਿਰਭਰ ਬਣਾਉਣ ਵਿਚ ਪੰਜਾਬ ਦੇ ਵਡਮੁੱਲੇ ਯੋਗਦਾਨ ਸਦਕਾ ਪੈਦਾਵਾਰ, ਪ੍ਰਾਪਤੀ ਅਤੇ ਆਜ਼ਾਦੀ ਦੀ ਰੱਖਿਆ ਲਈ ਸੂਬੇ ਨੂੰ ਵਿਸ਼ੇਸ਼ ਆਰਥਿਕ ਪੈਕੇਜ ਦਿੱਤਾ ਜਾਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਪੰਜਾਬੀਆਂ ਨੇ ਪਹਿਲਾਂ ਹੀ ਦੁਨੀਆ ਭਰ ਦੇ ਹਰ ਖੇਤਰ ਵਿੱਚ ਆਪਣੀ ਵੱਖਰੀ ਪਛਾਣ ਬਣਾ ਲਈ ਹੈ ਅਤੇ ਇਹ ਪੈਕੇਜ ਸੂਬੇ ਦੇ ਆਰਥਿਕ ਵਿਕਾਸ ਨੂੰ ਹੋਰ ਹੁਲਾਰਾ ਦੇਵੇਗਾ।

ਭਗਵੰਤ ਸਿੰਘ ਮਾਨ ਨੇ ਉਮੀਦ ਪ੍ਰਗਟਾਈ ਕਿ ਵਿੱਤ ਕਮਿਸ਼ਨ ਸੂਬਾ ਸਰਕਾਰ ਦੀਆਂ ਹੱਕੀ ਮੰਗਾਂ ਵੱਲ ਹਮਦਰਦੀ ਨਾਲ ਵਿਚਾਰ ਕਰੇਗਾ ਅਤੇ ਪੰਜਾਬ ਨੂੰ ਖੁੱਲ੍ਹੇ ਦਿਲ ਨਾਲ ਫੰਡ ਅਲਾਟ ਕਰੇਗਾ। ਮੁੱਖ ਮੰਤਰੀ ਨੇ ਸੂਬੇ ਦੇ ਵਿਕਾਸ ਨੂੰ ਹੁਲਾਰਾ ਦੇਣ ਲਈ ਵਿੱਤ ਕਮਿਸ਼ਨ ਤੋਂ 1,32,247 ਕਰੋੜ ਰੁਪਏ ਦੇ ਫੰਡ ਦੇਣ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਇਹਨਾਂ ਫੰਡਾਂ ਵਿੱਚ 75,000 ਕਰੋੜ ਰੁਪਏ ਦੇ ਵਿਕਾਸ ਫੰਡ, ਖੇਤੀਬਾੜੀ ਅਤੇ ਫਸਲੀ ਵਿਭਿੰਨਤਾ ਲਈ 17,950 ਕਰੋੜ ਰੁਪਏ, ਪਰਾਲੀ ਸਾੜਨ ਦੀ ਰੋਕਥਾਮ ਅਤੇ ਬਦਲਵੇਂ ਪ੍ਰਬੰਧਾਂ ਲਈ 5025 ਕਰੋੜ ਰੁਪਏ, ਨਾਰਕੋ-ਅੱਤਵਾਦ ਅਤੇ ਨਸ਼ਿਆਂ ਦੀ ਅਲਾਮਤ ਨਾਲ ਨਜਿੱਠਣ ਲਈ 8846 ਕਰੋੜ ਰੁਪਏ ਤੋਂ ਇਲਾਵਾ ਉਦਯੋਗ ਨੂੰ ਸੁਰਜੀਤ ਕਰਨ ਲਈ 6000 ਕਰੋੜ ਰੁਪਏ ਸ਼ਾਮਲ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ 9426 ਕਰੋੜ ਰੁਪਏ ਦੇ ਫੰਡ ਸ਼ਹਿਰੀ ਸਥਾਨਕ ਇਕਾਈਆਂ ਲਈ ਅਤੇ 10,000 ਕਰੋੜ ਰੁਪਏ ਦੇ ਫੰਡ ਪੇਂਡੂ ਸਥਾਨਕ ਇਕਾਈਆਂ ਲਈ ਦੇਣ ਦੀ ਵੀ ਮੰਗ ਕੀਤੀ ਹੈ।


Youtube Is Down There Is A Problem In Uploading Videos There Is An Uproar On Social Media


About Us


Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.

Amarpreet Singh Makkar (Editor)

Subscribe Us


Address


The Public Times
Ludhiana. 141001
Mobile: +91 9815102122 Email: thepublictimes.news@gmail.com
WhatsApp Us Whats App